Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:58 pm

+91 90915 01313 , +91 90916 01313

punjabbanni@gmail.com
punjabbani@yahoo.com

ਬੇਅਦਬੀ ਮਾਮਲੇ ’ਚ ਗ੍ਰੰਥੀ ਕਾਬਿਲ ਸਿੰਘ ਸਿੰਘ ਸਮੇਤ 6 ਨੂੰ ਕੀਤਾ ਨਾਮਜ਼ਦ

ਬੇਅਦਬੀ ਮਾਮਲੇ ’ਚ ਗ੍ਰੰਥੀ ਕਾਬਿਲ ਸਿੰਘ ਸਿੰਘ ਸਮੇਤ 6 ਨੂੰ ਕੀਤਾ ਨਾਮਜ਼ਦ

ਬੇਅਦਬੀ ਮਾਮਲੇ ’ਚ ਗ੍ਰੰਥੀ ਕਾਬਿਲ ਸਿੰਘ ਸਿੰਘ ਸਮੇਤ 6 ਨੂੰ ਕੀਤਾ ਨਾਮਜ਼ਦ
ਜਲੰਧਰ : ਪੰਜਾਬ ਵਿਚ ਥਾਣਾ ਸਦਰ ਜਮਸ਼ੇਰ ਅਧੀਨ ਪੈਂਦੇ ਇਲਾਕੇ ਜੰਡਿਆਲਾ ਮੰਜਕੀ ਦੇ ਗੁਰਦੁਆਰਾ ਬਾਬਾ ਸਿੱਧ ਜੀ ਪੱਤੀ ਰਾਮ ਕੀ ਵਿਖੇ 16-17 ਸਾਲ ਦੇ ਪ੍ਰਵਾਸੀ ਨੌਜਵਾਨ ਵੱਲੋਂ ਕੀਤੀ ਗਈ ਬੇਅਦਬੀ ਦੇ ਮਾਮਲੇ ’ਚ ਗ੍ਰੰਥੀ ਕਾਬਿਲ ਸਿੰਘ ਸਿੰਘ ਸਮੇਤ 6 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ , ਜਿਨ੍ਹਾਂ ’ਚੋਂ ਪੁਲਸ ਨੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਫਿਲਹਾਲ 6 ਦੋਸ਼ੀ ਫਰਾਰ ਹਨ, ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਫੜੇ ਗਏ ਦੋਸ਼ੀ ਗ੍ਰੰਥੀ ਕਾਬਿਲ ਸਿੰਘ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ 2 ਦਿਨ ਦੇ ਪੁਲਸ ਰਿਮਾਂਡ ਤੋਂ ਬਾਅਦ ਜੱਜ ਸਾਹਿਬ ਦੇ ਹੁਕਮਾਂ ’ਤੇ ਜੇਲ੍ਹ ਭੇਜ ਦਿੱਤਾ ਗਿਆ ਹੈ। ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਸੂਚਨਾ ਮਿਲਣ ’ਤੇ ਸਤਿਕਾਰ ਕਮੇਟੀ ਦੇ ਮੈਂਬਰ ਭਾਈ ਦਵਿੰਦਰ ਸਿੰਘ ਖਾਲਸਾ, ਭਾਈ ਸੁਰਿੰਦਰ ਸਿੰਘ, ਭਾਈ ਮਨਦੀਪ ਸਿੰਘ, ਭਾਈ ਦਮਨਦੀਪ ਸਿੰਘ, ਭਾਈ ਅਜੈਪਾਲ ਸਿੰਘ ਨੇ ਥਾਣਾ ਸਦਰ ਪੁਲਸ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਨੂੰ ਲੈ ਕੇ ਮੰਗ-ਪੱਤਰ ਦਿੱਤਾ, ਜਿਸ ਤੋਂ ਬਾਅਦ ਪੁਲਸ ਨੇ 7 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਸੂਚਨਾ ਮਿਲਦਿਆਂ ਹੀ ਅੱਜ ਸ਼੍ਰੋਮਣੀ ਅਕਾਲੀ ਸੁਧਾਰ ਲਹਿਰ ਕਨਵੀਨਰ ਤੇ ਸਾਬਕਾ ਵਿਧਾਇਕ ਹਲਕਾ ਨਕੋਦਰ ਗੁਰਪ੍ਰਤਾਪ ਸਿੰਘ ਵਡਾਲਾ ਮੌਕੇ ’ਤੇ ਪਹੁੰਚੇ ਤੇ ਇਸ ਬੇਅਦਬੀ ਕਾਂਡ ਦੀ ਸਖ਼ਤ ਨਿਖੇਧੀ ਕੀਤੀ ਤੇ ਕਿਹਾ ਕਿ ਗੁਰਦੁਆਰਾ ਸਾਹਿਬ ’ਚ ਜਾ ਕੇ ਜੋ ਲੋਕ ਪਾਪ ਕਰਦੇ ਹਨ ਉਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਕਿਸੇ ਡੂੰਘੀ ਸਾਜ਼ਿਸ਼ ਤਹਿਤ ਵਾਪਰ ਰਹੀਆਂ ਹਨ।

Advertisement
Advertisement
Advertisement
Advertisement
Scroll to Top