ਦਿੱਲੀ 'ਚ ਜਾਇਦਾਦ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ

ਦੁਆਰਾ: Punjab Bani ਪ੍ਰਕਾਸ਼ਿਤ :Saturday, 17 August, 2024, 01:47 PM

ਦਿੱਲੀ ‘ਚ ਜਾਇਦਾਦ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ
ਨਵੀਂ ਦਿੱਲੀ, 17 ਅਗਸਤ : ਸੰਸਥਾਵਾਂ ਨੂੰ ਬੰਬਾਂ ਨਾਲ ਉਡਾਉਣ ਦੀ ਧਮਕੀ ਦੇ ਚੱਲਦਿਆਂ ਅੱਜ ਦਿੱਲੀ ਦੇ ਗੁਰੂਗ੍ਰਾਮ ਵਿੱਚ ਇੱਕ ਮਾਲ ਨੂੰ ਉਡਾਉਣ ਦੀ ਧਮਕੀ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਧਮਕੀ ਇੱਕ ਈਮੇਲ ਰਾਹੀਂ ਦਿੱਤੀ ਗਈ ਹੈ। ਐਂਬੀਐਂਸ ਮਾਲ ਪ੍ਰਬੰਧਨ ਨੂੰ 9:45 ਵਜੇ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ। ਇਸ ਦੀ ਸੂਚਨਾ ਮਿਲਦੇ ਹੀ ਬੰਬ ਰੋਕੂ ਦਸਤਾ ਅਤੇ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ। ਪੁਲਿਸ ਟੀਮ ਜਾਂਚ ਵਿੱਚ ਜੁਟੀ ਹੋਈ ਹੈ। ਅਜਿਹੀਆਂ ਮੇਲ ਪਹਿਲਾਂ ਵੀ ਮਿਲੀਆਂ ਹਨ, ਜਿਨ੍ਹਾਂ ‘ਤੇ ਕਾਰਵਾਈ ਕੀਤੀ ਜਾ ਰਹੀ ਹੈ।