ਨਸ਼ਾ ਤਸਕਰਾਂ ਨੇ ਮੋਟਰਸਾਈਕਲ ’ਤੇ ਜਾਂਦੇ 3 ਨੌਜਵਾਨਾਂ ਨੂੰ ਗੱਡੀ ਚੜਾ ਕੇ ਬੁਰੀ ਤਰ੍ਹਾਂ ਦਰੜਿਆ

ਦੁਆਰਾ: Punjab Bani ਪ੍ਰਕਾਸ਼ਿਤ :Saturday, 17 August, 2024, 02:01 PM

ਨਸ਼ਾ ਤਸਕਰਾਂ ਨੇ ਮੋਟਰਸਾਈਕਲ ’ਤੇ ਜਾਂਦੇ 3 ਨੌਜਵਾਨਾਂ ਨੂੰ ਗੱਡੀ ਚੜਾ ਕੇ ਬੁਰੀ ਤਰ੍ਹਾਂ ਦਰੜਿਆ
ਸ੍ਰੀ ਮਾਛੀਵਾੜਾ ਸਾਹਿਬ : ਪਿੰਡ ਚਕਲੀ ਮੰਗਾ ਤੂੰ ਪਿੰਡ ਖੇੜਾ ਮਾਰਗ ਤੇ ਰਾਤ ਭਿਆਨਕ ਦਰਦਨਾਕ ਘਟਨਾ ਵਾਪਰੀ ਜਿਸ ਵਿਚ ਨਸ਼ਾ ਤਸਕਰਾਂ ਨੇ ਮੋਟਰਸਾਈਕਲ ’ਤੇ ਜਾਂਦੇ 3 ਨੌਜਵਾਨਾਂ ਨੂੰ ਗੱਡੀ ਚੜਾ ਕੇ ਬੁਰੀ ਤਰ੍ਹਾਂ ਦਰੜਿਆ ਜਿਨ੍ਹਾਂ ’ਚੋਂ ਇੱਕ ਕੁਲਵਿੰਦਰ ਸਿੰਘ ਦੀ ਮੌਤ ਹੋ ਗਈ ਜਦਕਿ ਬਾਕੀ 2 ਨੌਜਵਾਨ ਸੋਹਣ ਸਿੰਘ ਤੇ ਮਨਮੋਹਣ ਸਿੰਘ ਜਖ਼ਮੀ ਹੋ ਗਏ।