Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 1:51 pm

+91 90915 01313 , +91 90916 01313

punjabbanni@gmail.com
punjabbani@yahoo.com

ਮੁਹੰਮਦ ਰਫ਼ੀਕ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਪਹੁੰਚਿਆ

ਮੁਹੰਮਦ ਰਫ਼ੀਕ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਪਹੁੰਚਿਆ

ਮੁਹੰਮਦ ਰਫ਼ੀਕ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਪਹੁੰਚਿਆ
ਮਾਲੇਰਕੋਟਲਾ : ਪੰਜਾਬ ਦੇ ਸ਼ਹਿਰ ਮਾਲੇਰਕੋਟਲਾ ਦੇ ਪਿੰਡ ਮਹੌਲੀ ਖੁਰਦ ਦੇ 38 ਸਾਲਾ ਮੁਹੰਮਦ ਰਫ਼ੀਕ ਪੁੱਤਰ ਮੁਹੰਮਦ ਸਤਾਰ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ। ਦੱਸਣਯੋਗ ਹੈ ਕਿ ਉਕਤ ਵਿਅਕਤੀ ਦਾ ਮ੍ਰਿਤਕ ਸਰੀਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ. ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਹੀ ਪਹੁੰਚਿਆ ਹੈ। ਮੁਹੰਮਦ ਰਫ਼ੀਕ ਖਾੜੀ ਮੁਲਕਾਂ `ਚ ਕੰਮ ਕਰਨ ਉਪਰੰਤ ਕਰੀਬ ਡੇਢ ਸਾਲ ਪਹਿਲਾਂ ਬਤੌਰ ਲੱਕੜ ਦਾ ਕਾਰੀਗਰ ਦੁਬਈ ਆਇਆ ਸੀ, ਜਿਸ ਦੀ ਬੀਤੀ 19 ਜੁਲਾਈ ਨੂੰ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਟਰੱਸਟ ਦੇ ਆਗੂ ਸੁਬਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਉਨਾਂ ਨੂੰ ਭਾਰਤੀ ਦੂਤਾਵਾਸ ਵੱਲੋਂ ਜਾਣਕਾਰੀ ਦਿੱਤੀ ਗਈ ਸੀ, ਜਿਸ ਉਪਰੰਤ ਉਨ੍ਹਾਂ ਦੀ ਮਲੇਰਕੋਟਲਾ ਨਾਲ ਸੰਬੰਧਿਤ ਟੀਮ ਨੇ ਪੀੜਤ ਪਰਿਵਾਰ ਨੂੰ ਲੱਭ ਕੇ ਉਨ੍ਹਾਂ ਨਾਲ ਵਾਪਰੇ ਇਸ ਦੁਖਾਂਤ ਬਾਰੇ ਜਾਣਕਾਰੀ ਦਿੱਤੀ ਸੀ। ਮ੍ਰਿਤਕ ਦੇ ਪਰਿਵਾਰ ਨੂੰ ਜਾਣਕਾਰੀ ਦੇਣ ਉਪਰੰਤ ਉਨ੍ਹਾਂ ਨੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ `ਚ ਦੁਬਈ ਸਥਿਤ ਭਾਰਤੀ ਦੂਤਾਵਾਸ ਦੇ ਸਹਿਯੋਗ ਨਾਲ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਮੁਹੰਮਦ ਰਫ਼ੀਕ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। ਉਨ੍ਹਾਂ ਦੱਸਿਆ ਕਿ ਇਹ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਭਾਰਤੀ ਦੂਤਾਵਾਸ ਵੱਲੋਂ ਕੀਤਾ ਗਿਆ ਹੈ ।

Advertisement
Advertisement
Advertisement
Advertisement
Scroll to Top