Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 10:26 am

+91 90915 01313 , +91 90916 01313

punjabbanni@gmail.com
punjabbani@yahoo.com

ਡਾ . ਜਤਿੰਦਰ ਕਾਂਸਲ ਬਣੇ ਪਟਿਆਲਾ ਦੇ ਨਵੇਂ ਸਿਵਲ ਸਰਜਨ

ਡਾ . ਜਤਿੰਦਰ ਕਾਂਸਲ ਬਣੇ ਪਟਿਆਲਾ ਦੇ ਨਵੇਂ ਸਿਵਲ ਸਰਜਨ

ਡਾ.ਜਤਿੰਦਰ ਕਾਂਸਲ ਬਣੇ ਪਟਿਆਲਾ ਦੇ ਨਵੇਂ ਸਿਵਲ ਸਰਜਨ
ਦਫਤਰ ਸਿਵਲ ਸਰਜਨ ਵਿਖੇ ਸੰਭਾਲਿਆ ਸਿਵਲ ਸਰਜਨ ਦਾ ਅਹੁਦਾ
ਪਟਿਆਲਾ 16 ਅਗਸਤ : ਪੰਜਾਬ ਸਰਕਾਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾਂ ਅਨੁਸਾਰ ਡਾ.ਜਤਿੰਦਰ ਕਾਂਸਲ ਨੇ ਜਿਲ੍ਹਾ ਪਟਿਆਲਾ ਵਿਖੇ ਬਤੋਰ ਸਿਵਲ ਸਰਜਨ ਆਪਣਾ ਅਹੁਦਾ ਸੰਭਾਲ ਲਿਆ ਹੈ।ਜਿਕਰਯੋਗ ਹੈ ਕਿ ਡਾ.ਜਤਿੰਦਰ ਕਾਂਸਲ ਐਮ.ਡੀ. ਓਪਥੈਲਮੋਲੋਜੀ ਹਨ, ਜੋ ਕਿ ਦਫਤਰ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਵਿਖੇ ਬਤੌਰ ਡਿਪਟੀ ਡਾਇਰੈਕਟਰ ਤੈਨਾਤ ਸਨ, ਨੂੰ ਬਦਲੀ ਕਰਨ ਉਪਰੰਤ ਬਤੌਰ ਡਿਪਟੀ ਡਾਇਰੈਕਟਰ ਕਮ ਸਿਵਲ ਸਰਜਨ ਪਟਿਆਲਾ ਲਗਾਇਆ ਗਿਆ ਹੈ। ਅੱਜ ਉਹਨਾਂ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾਂ ਕਰਦੇ ਹੋਏ ਬਤੌਰ ਸਿਵਲ ਸਰਜਨ ਆਪਣਾ ਅੱਹੁਦਾ ਸੰਭਾਲ ਲਿਆ ਹੈ।ਅਹੁਦਾ ਸੰਭਾਲਣ ਤੇ ਦਫਤਰ ਵਿਖੇ ਸਿਹਤ ਪ੍ਰੋਗਰਾਮ ਅਫਸਰਾਂ ਅਤੇ ਸਟਾਫ ਵੱਲੋਂ ਉਹਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਮੁਬਾਰਕਬਾਦ ਦਿੱਤੀ ਗਈ।ਅਹੁਦਾ ਸੰਭਾਲਣ ਤੇ ਡਾ.ਜਤਿੰਦਰ ਕਾਂਸਲ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋਂ ਜੋ ਜਿਮੇਂਵਾਰੀ ਉਹਨਾਂ ਨੂੰ ਸੋਂਪੀ ਗਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮਿਆਰੀ ਸਿਹਤ ਸਹੂਲਤਾਂ ਨੂੰ ਜਿਲ੍ਹੇ ਦੇ ਸਾਰੇ ਨਾਗਰਿਕਾਂ ਤੱਕ ਪੰਹੁਚਾਉਣ ਲਈ ਵਚਨਬੱਧ ਹੋਣਗੇ । ਦਫਤਰ ਸਿਵਲ ਸਰਜਨ ਵਿਖੇ ਕੰਮ ਲਈ ਆਉਣ ਵਾਲੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ।ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋ ਸਮੇਂ-ਸਮੇਂ ਤੇ ਸਿਹਤ ਪ੍ਰੋਗਰਾਮਾਂ ਸਬੰਧੀ ਜੋ ਵੀ ਦਿੱਤੇ ਟੀਚੇ ਉਹਨਾਂ ਨੂੰ ਦਿੱਤੇ ਜਾਣਗੇ , ਉਹ ਮਿਥੇ ਸਮੇਂ ਵਿੱਚ ਪੂਰੇ ਕਰਵਾਏ ਜਾਣਗੇ ।

Advertisement
Advertisement
Advertisement
Advertisement
Scroll to Top