Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 4:27 am

+91 90915 01313 , +91 90916 01313

punjabbanni@gmail.com
punjabbani@yahoo.com

1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਪੁਲ ਬੰਗਸ਼ ਗੁਰਦੁਆਰਾ ਹਿੰਸਾ ਮਾਮਲੇ ਵਿੱਚ ਮੁਲਜ਼ਮ ਜਗਦੀਸ਼ ਟਾਈਟਲਰ ਖਿ਼ਲਾਫ਼ ਦੋਸ਼ ਤੈਅ

1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਪੁਲ ਬੰਗਸ਼ ਗੁਰਦੁਆਰਾ ਹਿੰਸਾ ਮਾਮਲੇ ਵਿੱਚ ਮੁਲਜ਼ਮ ਜਗਦੀਸ਼ ਟਾਈਟਲਰ ਖਿ਼ਲਾਫ਼ ਦੋਸ਼ ਤੈਅ

1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਪੁਲ ਬੰਗਸ਼ ਗੁਰਦੁਆਰਾ ਹਿੰਸਾ ਮਾਮਲੇ ਵਿੱਚ ਮੁਲਜ਼ਮ ਜਗਦੀਸ਼ ਟਾਈਟਲਰ ਖਿ਼ਲਾਫ਼ ਦੋਸ਼ ਤੈਅ
ਨਵੀਂ ਦਿੱਲੀ : 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਪੁਲ ਬੰਗਸ਼ ਗੁਰਦੁਆਰਾ ਹਿੰਸਾ ਮਾਮਲੇ ਵਿੱਚ ਮੁਲਜ਼ਮ ਜਗਦੀਸ਼ ਟਾਈਟਲਰ ਖਿ਼ਲਾਫ਼ ਦੋਸ਼ ਆਇਦ ਕਰਨ ਬਾਰੇ ਫੈਸਲਾ 30 ਅਗਸਤ ਨੂੰ ਲਿਆ ਜਾਵੇਗਾ। ਸੀਬੀਆਈ ਨੇ ਇਸ ਮਾਮਲੇ ਵਿੱਚ ਟਾਈਟਲਰ ਖ਼ਿਲਾਫ਼ ਆਈਪੀਸੀ ਧਾਰਾਵਾਂ 147, 109 ਅਤੇ 302 ਤਹਿਤ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਹੈ। ਸੀਬੀਆਈ ਮੁਤਾਬਕ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ 31 ਅਕਤੂਬਰ ਨੂੰ ਉਨ੍ਹਾਂ ਦੇ ਸਰਕਾਰੀ ਰਿਹਾਇਸ਼ `ਤੇ ਉਨ੍ਹਾਂ ਦੇ ਅੰਗ ਰੱਖਿਅਕਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ, ਕਾਂਗਰਸ ਨੇਤਾ ਅਤੇ ਗਾਂਧੀ ਪਰਿਵਾਰ ਦੇ ਨਜ਼ਦੀਕੀ ਜਗਦੀਸ਼ ਟਾਈਟਲਰ ਨੇ ਕਥਿਤ ਤੌਰ `ਤੇ ਗੁੱਸੇ ਵਿੱਚ ਆਈ ਭੀੜ ਨੂੰ ਹਿੰਸਾ ਲਈ ਭੜਕਾਇਆ ਸੀ। ਇਸ ਦੌਰਾਨ ਭੀੜ ਨੇ ਗੁਰਦੁਆਰੇ ਨੂੰ ਅੱਗ ਲਗਾ ਦਿੱਤੀ ਸੀ। ਇਸ ਹਿੰਸਾ ਵਿੱਚ ਤਿੰਨ ਲੋਕ ਮਾਰੇ ਗਏ ਸਨ। ਮਈ 2023 ਵਿੱਚ ਸੀਬੀਆਈ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਵਿੱਚ ਜਗਦੀਸ਼ ਟਾਈਟਲਰ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਸੀ। ਜਾਂਚ ਏਜੰਸੀ ਨੇ ਉਸ `ਤੇ ਕਤਲ, ਦੰਗੇ ਅਤੇ ਕੁੱਟਮਾਰ ਦੇ ਦੋਸ਼ ਲਾਏ ਸਨ। ਚਾਰਜਸ਼ੀਟ ਵਿਚ ਕਿਹਾ ਗਿਆ ਹੈ ਕਿ ਕਾਂਗਰਸੀ ਨੇਤਾ ਨੇ ਦੰਗਾਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਖਿਲਾਫ ਕੋਈ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ। ਉਸਨੇ ਆਪਣੇ ਹਲਕੇ ਵਿਚ ਹੋਈਆਂ ਹੱਤਿਆਵਾਂ ਦੀ ਗਿਣਤੀ ਹੋਰ ਥਾਵਾਂ ਨਾਲ ਤੁਲਨਾ ਕੀਤੀ ਅਤੇ ਆਪਣੇ ਆਦਮੀਆਂ ਨੂੰ ਹੋਰ ਹਮਲੇ ਕਰਨ ਲਈ ਕਿਹਾ। ਚਾਰਜਸ਼ੀਟ `ਚ ਦਰਜ ਇਕ ਚਸ਼ਮਦੀਦ ਦੇ ਬਿਆਨ `ਚ ਕਿਹਾ ਗਿਆ ਹੈ ਕਿ ਕਾਂਗਰਸੀ ਨੇਤਾ ਆਪਣੀ ਚਿੱਟੇ ਰੰਗ ਦੀ ਅੰਬੈਸਡਰ ਕਾਰ `ਚੋਂ ਬਾਹਰ ਨਿਕਲਿਆ ਅਤੇ ਭੀੜ ਨੂੰ ਭੜਕਾਉਣਾ ਸ਼ੁਰੂ ਕਰ ਦਿੱਤਾ। ਬਿਆਨ ਮੁਤਾਬਕ ਉਹ (ਟਾਈਟਲਰ) ਕਾਰ ਤੋਂ ਬਾਹਰ ਆਇਆ ਅਤੇ ਪਹਿਲਾਂ ਭੀੜ ਨੂੰ ਭੜਕਾਇਆ ਅਤੇ ਫਿਰ ਉਨ੍ਹਾਂ ਨੂੰ ਦੁਕਾਨਾਂ ਲੁੱਟਣ ਲਈ ਕਿਹਾ।

Advertisement
Advertisement
Advertisement
Advertisement
Scroll to Top