ਪੱਛਮੀ ਬੰਗਾਲ, ਬਿਹਾਰ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ’ਚ ਔਰਤਾਂ ਨਾਲ ਹੋਈਆਂ ਵਧੀਕੀਆਂ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ : ਪ੍ਰਿਯੰਕਾ
ਦੁਆਰਾ: Punjab Bani ਪ੍ਰਕਾਸ਼ਿਤ :Saturday, 17 August, 2024, 08:19 AM

ਪੱਛਮੀ ਬੰਗਾਲ, ਬਿਹਾਰ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ’ਚ ਔਰਤਾਂ ਨਾਲ ਹੋਈਆਂ ਵਧੀਕੀਆਂ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ : ਪ੍ਰਿਯੰਕਾ
ਨਵੀਂ ਦਿੱਲੀ : ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਿਹਾ ਹੈ ਕਿ ਪੱਛਮੀ ਬੰਗਾਲ, ਬਿਹਾਰ, ਉੱਤਰਾਖੰਡ ਅਤੇ ਉੱਤਰ ਪ੍ਰਦੇਸ਼ ’ਚ ਔਰਤਾਂ ਨਾਲ ਹੋਈਆਂ ਵਧੀਕੀਆਂ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ ਪਰ ਜਦੋਂ ਮੁਲਜ਼ਮਾਂ ਨੂੰ ਸਿਆਸੀ ਸ਼ਹਿ ਮਿਲੇਗੀ ਤਾਂ ਫਿਰ ਉਨ੍ਹਾਂ ਦੀ ਸੁਰੱਖਿਆ ਦੀ ਆਸ ਕਿਸ ਤੋਂ ਕੀਤੀ ਜਾ ਸਕਦੀ ਹੈ। ਪ੍ਰਿਯੰਕਾ ਨੇ ‘ਐਕਸ’ ’ਤੇ ਪੋਸਟ ਕੀਤਾ ਕਿ ਦੇਸ਼ ਭਰ ਦੀਆਂ ਔਰਤਾਂ ਦੁੱਖ ਅਤੇ ਗੁੱਸੇ ’ਚ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਔਰਤਾਂ ਦੀ ਸੁਰੱਖਿਆ ਨੂੰ ਲੈ ਕੇ ਸਖ਼ਤ ਸੁਨੇਹਾ ਦੇਣ ਦੀ ਲੋੜ ਹੋਈ ਤਾਂ ਉਥੇ ਮੁਲਜ਼ਮਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ।