Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:15 am

+91 90915 01313 , +91 90916 01313

punjabbanni@gmail.com
punjabbani@yahoo.com

ਇੰਜਣ ਨਾਲ ਪੱਥਰ ਟਕਰਾਉਣ ਕਾਰਨ ਸਾਬਰਮਤੀ ਐਕਸਪ੍ਰੈੱਸ ਦੇ 20 ਡੱਬੇ ਲੀਹੋਂ ਲੱਥੇ

ਇੰਜਣ ਨਾਲ ਪੱਥਰ ਟਕਰਾਉਣ ਕਾਰਨ ਸਾਬਰਮਤੀ ਐਕਸਪ੍ਰੈੱਸ ਦੇ 20 ਡੱਬੇ ਲੀਹੋਂ ਲੱਥੇ

ਇੰਜਣ ਨਾਲ ਪੱਥਰ ਟਕਰਾਉਣ ਕਾਰਨ ਸਾਬਰਮਤੀ ਐਕਸਪ੍ਰੈੱਸ ਦੇ 20 ਡੱਬੇ ਲੀਹੋਂ ਲੱਥੇ
ਲਖਨਊ : ਭਾਰਤ ਦੇਸ਼ ਦੇ ਲਖਨਊ ਵਿਖੇ ਅੱਜ ਸ਼ਨੀਵਾਰ ਸਵੇਰੇ ਇਕ ਭਿਆਨਕ ਰੇਲ ਹਾਦਸਾ ਉਸ ਸਮੇਂ ਵਾਪਰ ਗਿਆ ਜਦੋ਼ ਇੰਜਣ ਨਾਲ ਪੱਥਰ ਟਕਰਾਉਣ ਕਾਰਨ ਸਾਬਰਮਤੀ ਐਕਸਪ੍ਰੈੱਸ ਦੇ 20 ਡੱਬੇ ਲੀਹੋਂ ਲੱਥ ਗਏ, ਜਿਸ ਕਾਰਨ ਯਾਤਰੀਆਂ ਵਿਚ ਭਾਜੜਾਂ ਪੈ ਗਈਆਂ। ਦੱਸਣਯੋਗ ਹੈ ਕਿ ਉਕਤ ਹਾਦਸਾ ਵਾਪਰਨ ਦੇ ਚਲਦਿਆ ਕਿਸੇ ਵੀ ਕਿਸਮ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪ੍ਰਾਪਤ ਜਾਣਕਾਰੀ ਮੁਤਾਬਕ ਵਾਰਾਣਸੀ ਤੋਂ ਅਹਿਮਦਾਬਾਦ ਜਾ ਰਹੀ ਸਾਬਰਮਤੀ ਐਕਸਪ੍ਰੈੱਸ ਦੇ 20 ਡੱਬੇ ਕਾਨਪੁਰੀ ਦੇ ਗੋਵਿੰਦਪੁਰੀ ਸਟੇਸ਼ਨ ਨੇੜੇ ਪੱਟੜੀ ਤੋਂ ਉਤਰ ਗਏ। ਉੱਤਰ ਮੱਧ ਰੇਲਵੇ ਦੇ ਮੁੱਖ ਲੋਕ ਸੰਪਰਕ ਅਫ਼ਸਰ ਸ਼ਸ਼ੀਕਾਂਤ ਤ੍ਰਿਪਾਠੀ ਨੇ ਦੱਸਿਆ ਕਿ ਇਸ ਹਾਦਸੇ ਵਿਚ ਕਿਸੇ ਦੇ ਮਾਰੇ ਜਾਣ ਜਾਂ ਜ਼ਖ਼ਮੀ ਹੋਣ ਦੀ ਫ਼ਿਲਹਾਲ ਕੋਈ ਖ਼ਬਰ ਨਹੀਂ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿਚ ਡਰਾਈਵਰ ਤੋਂ ਪੁੱਛਗਿੱਛ ਵਿਚ ਪਤਾ ਲੱਗਿਆ ਹੈ ਕਿ ਟ੍ਰੇਨ ਦੇ ਇੰਜਣ ਨਾਲ ਕੋਈ ਵੱਡਾ ਪੱਥਰ ਆ ਕੇ ਟਕਰਾ ਗਿਆ, ਜਿਸ ਨਾਲ ਇਹ ਹਾਦਸਾ ਵਾਪਰਿਆ। ਉਨ੍ਹਾਂ ਦੱਸਿਆ ਕਿ ਟ੍ਰੇਨ ਦੇ ਇੰਜਣ ਦੇ ਅਗਲੇ ਹਿੱਸੇ ਵਿਚ ਜਾਨਵਰਾਂ ਤੋਂ ਬਚਾਅ ਲਈ ਲੱਗਿਆ `ਕੈਟਲ ਗਾਰਡ` ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਸ਼ਸ਼ੀਕਾਂਤ ਤ੍ਰਿਪਾਠੀ ਨੇ ਦੱਸਿਆ ਕਿ ਯਾਤਰੀਆਂ ਨੂੰ ਬੱਸ ਰਾਹੀਂ ਕਾਨਪੁਰ ਸੈਂਟਰਲ ਸਟੇਸ਼ਨ ਭੇਜਿਆ ਗਿਆ ਹੈ, ਜਿੱਥੇ ਉਨ੍ਹਾਂ ਦੇ ਖਾਣ-ਪੀਣ ਦਾ ਪ੍ਰਬੰਧ ਕੀਤਾ ਗਿਆ ਹੈ। ਇੱਥੋਂ ਉਨ੍ਹਾਂ ਨੂੰ ਮੰਜ਼ਿਲ ਵੱਲ ਰਵਾਨਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਕਾਰਨ ਕਾਨਪੁਰ-ਝਾਂਸੀ ਮਾਰਗ `ਤੇ ਰੇਲਗੱਡੀਆਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ, ਜਿਸ ਨੂੰ ਬਹਾਲ ਕਰਨ ਲਈ ਰੇਲਵੇ ਦੇ ਤਕਨੀਕੀ ਅਧਿਕਾਰੀਆਂ ਦੀ ਟੀਮ ਮੌਕੇ `ਤੇ ਪਹੁੰਚ ਗਈ ਹੈ।

Advertisement
Advertisement
Advertisement
Advertisement
Scroll to Top