Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 12:06 pm

+91 90915 01313 , +91 90916 01313

punjabbanni@gmail.com
punjabbani@yahoo.com

ਪਿੰਡ ਭਗਵਾਨਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਤੋਂ ਬਾਹਰਲੇ ਇਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ

ਪਿੰਡ ਭਗਵਾਨਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਤੋਂ ਬਾਹਰਲੇ ਇਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ

ਪਿੰਡ ਭਗਵਾਨਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਤੋਂ ਬਾਹਰਲੇ ਇਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ
ਭੁਲੱਥ : ਪੰਜਾਬ ਦੇ ਹਲਕਾ ਭੁਲੱਥ ਦੇ ਪਿੰਡ ਭਗਵਾਨਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਪਿੰਡ ਤੋਂ ਬਾਹਰਲੇ ਇਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ ’ਤੇ ਪਿੰਡ ਦੇ ਲੋਕਾਂ ਵੱਲੋਂ ਉਕਤ ਵਿਅਕਤੀ ਨੂੰ ਕਾਬੂ ਕਰ ਕੇ ਇਸ ਦਾ ਰੱਜ ਕੇ ਕੁਟਾਪਾ ਚਾੜ੍ਹਿਆ ਗਿਆ। ਇਸੇ ਦੌਰਾਨ ਪਹੁੰਚੀ ਭੁਲੱਥ ਪੁਲਸ ਨੇ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਫੜ ਕੇ ਇਲਾਜ ਲਈ ਸਬ-ਡਵੀਜ਼ਨ ਹਸਪਤਾਲ ਭੁਲੱਥ ਵਿਖੇ ਦਾਖਲ ਕਰਵਾਇਆ। ਜਾਣਕਾਰੀ ਅਨੁਸਾਰ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ ਕਰੀਬ 3 ਵਜੇ ਭੁਲੱਥ ਹਲਕੇ ਦੇ ਪਿੰਡ ਭਗਵਾਨਪੁਰ ਦੇ ਗੁਰਦੁਆਰਾ ਸਾਹਿਬ ਅੰਦਰ ਇਕ ਵਿਅਕਤੀ ਦਾਖਲ ਹੋਇਆ, ਜਿੱਥੇ ਉਕਤ ਵਿਅਕਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕਰਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਦਿੱਤੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਰੱਖੇ ਸ਼ਸਤਰਾਂ ਦੀ ਵੀ ਬੇਅਦਬੀ ਕੀਤੀ, ਜਿਸ ਨੂੰ ਕਾਬੂ ਕਰ ਲਿਆ ਗਿਆ। ਮੌਕੇ ’ਤੇ ਪੁਲਸ ਕਮਿਸ਼ਨਰ ਜਲੰਧਰ ਸਵਪਨ ਸ਼ਰਮਾ, ਐੱਸ.ਐੱਸ.ਪੀ. ਕਪੂਰਥਲਾ ਵਤਸਲਾ ਗੁਪਤਾ, ਐੱਸ.ਪੀ. (ਡੀ.) ਸਰਬਜੀਤ ਰਾਏ, ਐੱਸ.ਪੀ. ਗੁਰਪ੍ਰੀਤ ਸਿੰਘ, ਐੱਸ.ਪੀ. ਤੇਜਬੀਰ ਸਿੰਘ ਹੁੰਦਲ, ਡੀ.ਐੱਸ.ਪੀ. ਭੁਲੱਥ ਸੁਰਿੰਦਰਪਾਲ ਧੋਗੜੀ ਸਮੇਤ ਵੱਡੀ ਗਿਣਤੀ ’ਚ ਪੁਲਸ ਅਧਿਕਾਰੀ ਫੋਰਸ ਨੂੰ ਲੈ ਕੇ ਪਹੁੰਚੇ, ਜਿਨ੍ਹਾਂ ਨੇ ਸਿੱਖ ਸੰਗਤਾਂ ਨੂੰ ਸ਼ਾਂਤ ਕਰਦੇ ਹੋਏ ਕਾਰਵਾਈ ਦਾ ਭਰੋਸਾ ਦਿੱਤਾ। ਅਖੀਰ ਮਾਹੌਲ ਸ਼ਾਂਤ ਹੋਣ ਉਪਰੰਤ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਐਂਬੂਲੈਂਸ ਰਾਹੀਂ ਭਾਰੀ ਸੁਰੱਖਿਆ ਹੇਠ ਭੁਲੱਥ ਸ਼ਹਿਰ ’ਚੋਂ ਸ਼ਿਫਟ ਕਰ ਦਿੱਤਾ ਗਿਆ। ਇਸ ਮੌਕੇ ਐੱਸ.ਐੱਸ.ਪੀ. ਕਪੂਰਥਲਾ ਵਤਸਲਾ ਗੁਪਤਾ ਨੇ ਦੱਸਿਆ ਕਿ ਸਾਨੂੰ ਸਾਢੇ 3 ਵਜੇ ਇਸ ਸਬੰਧੀ ਸੂਚਨਾ ਮਿਲੀ ਸੀ। ਮੌਕੇ ’ਤੇ ਪਹੁੰਚ ਕੇ ਐੱਸ.ਐੱਚ.ਓ. ਭੁਲੱਥ ਨੇ ਉਕਤ ਵਿਅਕਤੀ ਨੂੰ ਰਾਊਂਡ ਅੱਪ ਕਰ ਲਿਆ। ਇਸ ਵਿਅਕਤੀ ਦਾ ਨਾਂ ਹਰਦੇਵ ਸਿੰਘ ਹੈ, ਜਿਸ ਦੇ ਪਤੇ ਨੂੰ ਤਸਦੀਕ ਕੀਤਾ ਜਾ ਰਿਹਾ ਹੈ।

Advertisement
Advertisement
Advertisement
Advertisement
Scroll to Top