ਕੇਂਦਰ ਸਰਕਾਰ ਕਰੇ ਬਾਸਮਤੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦੇ ਨਾਲ-ਨਾਲ ਬਰਾਮਦਕਾਰਾਂ ਵਾਸਤੇ ਬਾਸਮਤੀ ਚਾਵਲਾਂ ਦੀ ਘੱਟੋ-ਘੱਟ ਬਰਾਮਦ ਕੀਮਤ 950 ਡਾਲਰ ਪ੍ਰਤੀ ਟਨ ਤੋਂ ਘਟਾ ਕੇ 750 ਡਾਲਰ ਪ੍ਰਤੀ ਟਨ

ਕੇਂਦਰ ਸਰਕਾਰ ਕਰੇ ਬਾਸਮਤੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦੇ ਨਾਲ-ਨਾਲ ਬਰਾਮਦਕਾਰਾਂ ਵਾਸਤੇ ਬਾਸਮਤੀ ਚਾਵਲਾਂ ਦੀ ਘੱਟੋ-ਘੱਟ ਬਰਾਮਦ ਕੀਮਤ 950 ਡਾਲਰ ਪ੍ਰਤੀ ਟਨ ਤੋਂ ਘਟਾ ਕੇ 750 ਡਾਲਰ ਪ੍ਰਤੀ ਟਨ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਬਾਸਮਤੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦੇ ਨਾਲ-ਨਾਲ ਬਰਾਮਦਕਾਰਾਂ ਵਾਸਤੇ ਬਾਸਮਤੀ ਚੌਲਾਂ ਦੀ ਘੱਟੋ-ਘੱਟ ਬਰਾਮਦ ਕੀਮਤ () 950 ਡਾਲਰ ਪ੍ਰਤੀ ਟਨ ਤੋਂ ਘਟਾ ਕੇ 750 ਡਾਲਰ ਪ੍ਰਤੀ ਟਨ ਕਰੇ ਤਾਂ ਜੋ ਕਿਸਾਨਾਂ ਨੂੰ ਵੀ ਵਾਜਬ ਭਾਅ ਮਿਲ ਸਕੇ ਅਤੇ ਕੌਮਾਂਤਰੀ ਮੰਡੀ ਵਿਚ ਚੰਗੀ ਕਿਸਮ ਲਈ ਮੁਕਾਬਲਾ ਵੀ ਹੋ ਸਕੇ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਭਾਵੇਂ ਇਸ ਸਾਲ ਕਿਸਾਨਾਂ ਨੂੰ ਬਾਸਮਤੀ ਦਾ ਚੰਗਾ ਝਾੜ ਹੋਣ ਦੀ ਆਸ ਹੈ ਪਰ ਇਸਦਾ ਲਾਭ ਉਦੋਂ ਤੱਕ ਕਿਸਾਨਾਂ ਨੂੰ ਨਹੀਂ ਮਿਲੇਗਾ, ਜਦੋਂ ਤੱਕ ਸਰਕਾਰ ਐਮਈਪੀ ਦੀ ਸਮੀਖਿਆ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਇਰਾਦੇ ਦੀ ਪੂਰਤੀ ਵਾਸਤੇ ਅਜਿਹਾ ਕਰਨਾ ਲਾਜ਼ਮੀ ਵੀ ਹੈ।