Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:53 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਛੀਵਾੜਾ ਦੇ ਨੌਜਵਾਨ ਦੀ ਹੋਈ ਅਮਰੀਕਾ ਵਿਚ ਵਾਪਰੇ ਸੜਕੀ ਹਾਦਸੇ ਵਿਚ ਮੌਤ

ਮਾਛੀਵਾੜਾ ਦੇ ਨੌਜਵਾਨ ਦੀ ਹੋਈ ਅਮਰੀਕਾ ਵਿਚ ਵਾਪਰੇ ਸੜਕੀ ਹਾਦਸੇ ਵਿਚ ਮੌਤ

ਮਾਛੀਵਾੜਾ ਦੇ ਨੌਜਵਾਨ ਦੀ ਹੋਈ ਅਮਰੀਕਾ ਵਿਚ ਵਾਪਰੇ ਸੜਕੀ ਹਾਦਸੇ ਵਿਚ ਮੌਤ
ਸ੍ਰੀ ਮਾਛੀਵਾੜਾ ਸਾਹਿਬ : ਅਮਰੀਕਾ `ਚ ਵਾਪਰੇ ਦਰਦਨਾਕ ਸੜਕ ਹਾਦਸੇ `ਚ ਮਾਛੀਵਾੜਾ ਦੇ ਨੌਜਵਾਨ ਵਿਸ਼ਵਦੀਪ ਸਿੰਘ (19) ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸਥਾਨਕ ਜੇਐੱਸ ਨਗਰ ਦੇ ਵਾਸੀ ਸਤਨਾਮ ਸਿੰਘ ਜੋ ਕਿ ਪ੍ਰਾਪਰਟੀ ਦਾ ਕਾਰੋਬਾਰ ਕਰਦੇ ਹਨ, ਉਨ੍ਹਾਂ ਦਾ ਇਕਲੌਤਾ ਪੁੱਤਰ ਵਿਸ਼ਵਦੀਪ ਸਿੰਘ ਆਪਣੇ ਚੰਗੇ ਭਵਿੱਖ ਲਈ ਕਰੀਬ 2 ਸਾਲ ਪਹਿਲਾਂ ਅਮਰੀਕਾ ਵਿਖੇ ਗਿਆ ਸੀ। ਵਿਸ਼ਵਦੀਪ ਸਿੰਘ ਅਮਰੀਕਾ ਦੇ ਫਰਜ਼ੀਨੋ ਸ਼ਹਿਰ `ਚ ਰਹਿੰਦਾ ਸੀ ਤੇ ਉੱਥੇ ਸਟੋਰ ’ਤੇ ਨੌਕਰੀ ਕਰਦਾ ਸੀ। ਅਮਰੀਕਾ `ਚ ਉਹ ਕਾਰ ’ਤੇ ਜਾ ਰਿਹਾ ਸੀ ਕਿ ਅਚਾਨਕ ਸਾਹਮਣਿਓਂ ਆ ਰਹੀ ਇਕ ਹੋਰ ਕਾਰ ਨਾਲ ਉਸਦੀ ਜ਼ਬਰਦਸਤ ਟੱਕਰ ਹੋ ਗਈ ਤੇ ਇਸ ਹਾਦਸੇ ’ਚ ਵਿਸ਼ਵਦੀਪ ਸਿੰਘ ਦੀ ਜਾਨ ਚਲੀ ਗਈ।ਅੱਜ ਤੜਕੇ ਜਦੋਂ ਮਾਪਿਆਂ ਨੂੰ ਉਸ ਦੀ ਮੌਤ ਦੀ ਸੂਚਨਾ ਮਿਲੀ ਤਾਂ ਉਨ੍ਹਾਂ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਵਿਸ਼ਵਦੀਪ ਦੀ ਮਾਂ ਦਾ ਰੋ-ਰੋ ਕੇ ਬੁਰਾ ਹਾਲ ਸੀ। ਨੌਜਵਾਨ ਦੀ ਮੌਤ ਨਾਲ ਮਾਛੀਵਾੜਾ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਤੇ ਸ਼ਹਿਰ ਵਾਸੀਆਂ ਵਲੋਂ ਮ੍ਰਿਤਕ ਦੇ ਪਿਤਾ ਸਤਨਾਮ ਸਿੰਘ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

Advertisement
Advertisement
Advertisement
Advertisement
Scroll to Top