Breaking News ਪੂੰਜੀ ਵਿਸਥਾਰ ਅਤੇ ਸਹਿਕਾਰਤਾ ਲਹਿਰ ਦੀ ਮਜ਼ਬੂਤੀ ਲਈ ਸਹਿਕਾਰਤਾ ਵਿਭਾਗ ਨੂੰ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ- ਹਰਪਾਲ ਸਿੰਘ ਚੀਮਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵੱਖ ਵੱਖ ਵਾਰਡਾਂ ਦੇ ਵਸਨੀਕਾਂ ਦੀਆਂ ਸੁਣੀਆਂ ਸਮੱਸਿਆਵਾਂ4.5 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਨਵੀਂ ਮੱਛੀ ਮੰਡੀ ਦਾ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ ਉਦਘਾਟਨਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਲਾਲਜੀਤ ਸਿੰਘ ਭੁੱਲਰਵਿਧਾਇਕ ਅਜੀਤਪਾਲ ਸਿੰਘ ਕੋਹਲੀ ਸਕੂਟਰ 'ਤੇ ਪਟਿਆਲਾ ਸ਼ਹਿਰ ਦੇ ਲੋਕਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਕਮਿਸ਼ਨਰ ਨੂੰ ਨਾਲ ਲੈ ਕੇ ਕੀਤਾ ਦੌਰਾਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ 6276 ਪੰਚਾਂ ਨੂੰ ਸਹੁੰ ਚੁਕਾਈਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋਸੁਖਬੀਰ ਬਾਦਲ ਦੇ ਓ. ਐਸ. ਡੀ. ਨੇ ਦਿੱਤਾ ਅਸਤੀਫਾ

ਫਿਰੋਜ਼ਪੁਰ ਤੀਹਰਾ ਕਤਲ ਮਾਮਲਾ: ਪੰਜਾਬ ਪੁਲਿਸ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਹੋਰ ਅਹਿਮ ਦੋਸ਼ੀ ਨੂੰ ਕੀਤਾ ਗ੍ਰਿਫਤਾਰ; ਦੋ ਪਿਸਤੌਲ ਬਰਾਮਦ

ਦੁਆਰਾ: Punjab Bani ਪ੍ਰਕਾਸ਼ਿਤ :Saturday, 17 August, 2024, 03:53 PM

ਫਿਰੋਜ਼ਪੁਰ ਤੀਹਰਾ ਕਤਲ ਮਾਮਲਾ: ਪੰਜਾਬ ਪੁਲਿਸ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਹੋਰ ਅਹਿਮ ਦੋਸ਼ੀ ਨੂੰ ਕੀਤਾ ਗ੍ਰਿਫਤਾਰ; ਦੋ ਪਿਸਤੌਲ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਗ੍ਰਿਫਤਾਰ ਕੀਤਾ ਗਿਆ ਮੁਲਜ਼ਮ, ਫਿਰੋਜ਼ਪੁਰ ’ਚ ਹਾਲ ਹੀ ਦੌਰਾਨ ਹੋਈਆਂ ਤਿੰਨ 3 ਹੱਤਿਆਵਾਂ ਨੂੰ ਅੰਜਾਮ ਦੇਣ ਵਾਲੇ ਮਾਸਟਰਮਾਈਂਡ ਸੁਨੀਲ ਭੰਡਾਰੀ ਦਾ ਮੁੱਖ ਸਹਿਯੋਗੀ ਹੈ : ਡੀਜੀਪੀ ਗੌਰਵ ਯਾਦਵ
ਅਗਲੇ-ਪਿਛਲੇ ਸਬੰਧ ਸਥਾਪਿਤ ਕਰਨ ਲਈ ਹੋਰ ਜਾਂਚ ਜਾਰੀ
ਚੰਡੀਗੜ੍ਹ/ਬਠਿੰਡਾ, 17 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ, ਫਿਰੋਜ਼ਪੁਰ ਤੀਹਰੇ ਕਤਲ ਕਾਂਡ ਵਿੱਚ ਸ਼ਾਮਲ ਇੱਕ ਹੋਰ ਅਹਿਮ ਮੁਲਜ਼ਮ ਲਵਜੀਤ ਸਿੰਘ ਉਰਫ਼ ਲਾਭਾ ਵਾਸੀ ਮੁਕਤਸਰ ਸਾਹਿਬ ਨੂੰ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸ਼ਨਿਚਰਵਾਰ ਨੂੰ ਇੱਥੇ ਦਿੱਤੀ । ਇਹ ਕਾਰਵਾਈ, ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ 31 ਜੁਲਾਈ, 2024 ਨੂੰ ਫਿਰੋਜ਼ਪੁਰ ਵਿੱਚ ਹੋਈਆਂ ਤਿੰਨ ਤਾਜ਼ਾ ਹੱਤਿਆਵਾਂ ਨੂੰ ਅੰਜਾਮ ਦੇਣ ਵਾਲੇ ਮਾਸਟਰਮਾਈਂਡ ਸੁਨੀਲ ਭੰਡਾਰੀ ਉਰਫ਼ ਨਾਟਾ ਸਮੇਤ ਪੰਜ ਵਿਅਕਤੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਲਵਜੀਤ ਸਿੰਘ, ਜੋ ਕਿ ਗੈਂਗਸਟਰ ਸੁਨੀਲ ਭੰਡਾਰੀ ਉਰਫ਼ ਨਾਟਾ ਦਾ ਮੁੱਖ ਸਾਥੀ ਹੈ, ਨੇ ਕਤਲ ਤੋਂ ਬਾਅਦ ਉਸ ਨੂੰ ਅਤੇ ਉਸ ਦੇ ਸਾਥੀਆਂ ਨੂੰ ਪਨਾਹ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਕਾਬੂ ਕੀਤੇ ਮੁਲਜ਼ਮ ਲਵਜੀਤ ਲਾਭਾ ਦੇ ਕਬਜ਼ੇ ’ਚੋਂ ਦੋ ਪਿਸਤੌਲ-ਇੱਕ .30 ਬੋਰ ਦਾ ਪਿਸਤੌਲ ਅਤੇ ਇੱਕ .32 ਬੋਰ ਦਾ ਪਿਸਤੌਲ ਸਮੇਤ ਚਾਰ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ । ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਇਸ ਮਾਮਲੇ ਨੂੰ ਸੁਲਝਾਉਣ ਲਈ ਪੇਸ਼ੇਵਰ ਅਤੇ ਵਿਗਿਆਨਕ ਤਰੀਕੇ ਨਾਲ ਜਾਂਚ ਕੀਤੀ । ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ । ਅਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਪੁਲਿਸ ਟੀਮਾਂ ਨੂੰ ਪਿੰਡ ਖਾਨੇ ਕੀ ਢਾਬ ਅਤੇ ਪਿੰਡ ਈਨਾ ਖੇੜਾ ਵਿਖੇ ਸ਼ੱਕੀ ਵਿਅਕਤੀ ਦੀ ਮੌਜੂਦਗੀ ਬਾਰੇ ਖੁਫੀਆ ਇਤਲਾਹ ਮਿਲੀ ਸੀ। ਉਨ੍ਹਾਂ ਦੱਸਿਆ ਕਿ ਇਸ ’ਤੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ, ਸੀ.ਆਈ.ਏ. ਬਠਿੰਡਾ ਦੀਆਂ ਪੁਲਿਸ ਟੀਮਾਂ ਨੇ ਸ੍ਰੀ ਮੁਕਤਸਰ ਸਾਹਿਬ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਮੁਲਜ਼ਮ ਲਵਜੀਤ ਸਿੰਘ ਨੂੰ ਪਿੰਡ ਈਨਾ ਖੇੜਾ ਦੇ ਸੂਏ ਦੇ ਪੁਲ ਨੇੜਿਓਂ ਕਾਬੂ ਕਰ ਲਿਆ। ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ, ਤੁਸ਼ਾਰ ਗੁਪਤਾ ਨੇ ਦੱਸਿਆ ਕਿ ਇਸ ਸਬੰਧ ਵਿੱਚ ਐਫ.ਆਈ.ਆਰ. ਨੰ. 88 ਮਿਤੀ 16.08.2024 ਨੂੰ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਦਰ ਮਲੋਟ ਸ੍ਰੀ ਮੁਕਤਸਰ ਸਾਹਿਬ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ ਅਪਰਾਧਿਕ ਰਿਕਾਰਡ ਅਨੁਸਾਰ ਗ੍ਰਿਫਤਾਰ ਕੀਤਾ ਮੁਲਜ਼ਮ ਲਵਜੀਤ ਸਿੰਘ ਐਨਡੀਪੀਐਸ ਐਕਟ ਤਹਿਤ ਅਪਰਾਧਿਕ ਮੁਕੱਦਮੇ ਦਾ ਸਾਹਮਣਾ ਕਰ ਰਿਹਾ ਸੀ ਅਤੇ ਸਤੰਬਰ 2023 ਵਿੱਚ ਫਰੀਦਕੋਟ ਜੇਲ੍ਹ ਵਿੱਚੋਂ ਬਾਹਰ ਆਇਆ ਸੀ ।



Scroll to Top