Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 28 Aug 2026 | 1:06 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲ 19 ਅਤੇ 20 ਅਗਸਤ ਨੂੰ ਰਹਿਣਗੇ ਬੰਦ

ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲ 19 ਅਤੇ 20 ਅਗਸਤ ਨੂੰ ਰਹਿਣਗੇ ਬੰਦ

ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲ 19 ਅਤੇ 20 ਅਗਸਤ ਨੂੰ ਰਹਿਣਗੇ ਬੰਦ
ਚੰਡੀਗੜ੍ਹ, 17 ਅਗਸਤ: ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਹੈ ਕਿ ਰੱਖੜ ਪੁੰਨਿਆ ਦੇ ਮੇਲੇ ਕਾਰਨ 19 ਤੋਂ 20 ਅਗਸਤ 2024 ਤੱਕ ਬਾਬਾ ਬਕਾਲਾ ਸਾਹਿਬ ਕਸਬੇ ਅਧੀਨ ਪੈਂਦੇ ਸਕੂਲਾਂ ਵਿੱਚ ਛੁੱਟੀ ਰਹੇਗੀ। ਇਨ੍ਹਾਂ ਸਕੂਲਾਂ ਵਿੱਚ ਸਰਕਾਰੀ ਹਾਈ ਸਕੂਲ ਬਾਬਾ ਬਕਾਲਾ, ਦਸਮੇਸ਼ ਪਬਲਿਕ ਸਕੂਲ ਬਾਬਾ ਬਕਾਲਾ, ਸਰਕਾਰੀ ਮਿਡਲ ਸਕੂਲ ਛਾਪਿਆਂਵਾਲੀ, ਸਰਕਾਰੀ ਮਿਡਲ ਸਕੂਲ ਉਮਰਾ ਨੰਗਲ, ਸਰਕਾਰੀ ਮਿਡਲ ਸਕੂਲ ਠੱਠੀਆ, ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ, ਜੀਟੀਸੀ ਸਕੂਲ ਬਾਬਾ ਬਕਾਲਾ, ਨਿਊ ਮੈਟਿ੍ਕ ਪਬਲਿਕ ਸਕੂਲ ਛਾਪਿਆਂਵਾਲੀ, ਸੇਂਟ ਸੋਲਜਰ ਪਬਲਿਕ ਸਕੂਲ ਠੱਠੀਆਂ ਅਤੇ ਸੰਤ ਮੱਜਾ ਸਿੰਘ ਸੀਨੀਅਰ ਸੈਕੰਡਰੀ ਸਕੂਲ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟਰੇਟ ਬਾਬਾ ਬਕਾਲਾ ਸਾਹਿਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਅੰਮ੍ਰਿਤਸਰ ਨੂੰ ਵੀ ਦਿੱਤਾ ਗਿਆ ਹੈ। ਦੱਸ ਦੇਈਏ ਕਿ ਬਾਬਾ ਬਕਾਲਾ ਇੱਕ ਇਤਿਹਾਸਕ ਨਗਰ ਹੈ ਜੋ ਅੰਮ੍ਰਿਤਸਰ ਦੀ ਤਹਿਸੀਲ ਵੀ ਹੈ। ਇਤਿਹਾਸਕ ਗੁਰਦੁਆਰਾ 9ਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਸ਼ਵ ਪ੍ਰਸਿੱਧ ਤੀਰਥ ਅਸਥਾਨ ਬਣ ਚੁੱਕਾ ਹੈ, ਜਿੱਥੇ 9ਵੇਂ ਨਾਨਕ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ 26 ਸਾਲ 9 ਮਹੀਨੇ 13 ਦਿਨ ਦੀ ਘੋਰ ਤਪੱਸਿਆ ਕਰਕੇ ਇਸ ਨਗਰੀ ਦੀ ਸਥਾਪਨਾ ਕੀਤੀ ਸੀ। ਇੱਥੇ ਹਰ ਸਾਲ ਸਾਲਾਨਾ ਜੋੜ ਮੇਲਾ ਰੱਖੜ ਪੁੰਨਿਆ ਉਨ੍ਹਾਂ ਦੀ ਯਾਦ ਵਿੱਚ 3 ਦਿਨ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ।

Advertisement
Advertisement
Advertisement
Advertisement
Scroll to Top