Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 28 Aug 2026 | 1:07 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਸ਼ੇਸ਼ ਸਾਰੰਗਲ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਵਿਸ਼ੇਸ਼ ਸਾਰੰਗਲ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਵਿਸ਼ੇਸ਼ ਸਾਰੰਗਲ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
– ਕਿਹਾ! ਸਰਕਾਰ ਦੀਆਂ ਤਰਜ਼ੀਹੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਲਿਜਾਇਆ ਜਾਵੇਗਾ
– ਜ਼ਿਲ੍ਹਾ ਮੋਗਾ ਦੇ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਬਿਹਤਰ ਪ੍ਰਸ਼ਾਸ਼ਨ ਲਈ ਲੋਕ ਸਹਿਯੋਗ ਕਰਨ
ਮੋਗਾ, 17 ਅਗਸਤ : ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ਤਹਿਤ ਸ਼੍ਰੀ ਵਿਸ਼ੇਸ਼ ਸਾਰੰਗਲ ਨੂੰ ਜ਼ਿਲ੍ਹਾ ਮੋਗਾ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਉਹਨਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ । ਦੱਸਣਯੋਗ ਹੈ ਕਿ ਸ਼੍ਰੀ ਵਿਸ਼ੇਸ਼ ਸਾਰੰਗਲ 2013 ਬੈਚ ਦੇ ਆਈ ਏ ਐਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਡਿਪਟੀ ਕਮਿਸ਼ਨਰ ਗੁਰਦਾਸਪੁਰ ਲੱਗੇ ਹੋਏ ਸਨ। ਇਸ ਤੋਂ ਇਲਾਵਾ ਉਹ ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਅਤੇ ਜਲੰਧਰ ਵਿਖੇ ਵੀ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ । ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਤਰਜ਼ੀਹੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਲਿਜਾ ਕੇ ਹਰੇਕ ਯੋਗ ਵਿਅਕਤੀ ਨੂੰ ਉਹਨਾਂ ਦਾ ਲਾਭ ਮੁਹਈਆ ਕਰਵਾਉਣਾ ਉਹਨਾਂ ਦੀ ਪ੍ਰਾਥਮਿਕਤਾ ਰਹੇਗੀ।ਸਰਕਾਰੀ ਕੰਮਾਂ ਕਾਰਾਂ ਵਿਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਾਲ ਨਾਲ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਦੇਣਾ ਯਕੀਨੀ ਬਣਾਇਆ ਜਾਵੇਗਾ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਮੋਗਾ ਦੇ ਵਿਕਾਸ ਅਤੇ ਹੋਰ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ । ਉਹਨਾਂ ਅਹੁਦਾ ਸੰਭਾਲਣ ਮੌਕੇ ਚੁਣਵੇਂ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਹਨਾਂ ਕਿਹਾ ਕਿ ਜਨ ਹਿੱਤ ਸੇਵਾਵਾਂ ਤੈਅ ਸਮਾਂ ਸੀਮਾ ਵਿਚ ਦਿੱਤੀਆਂ ਜਾਣ। ਹਰ ਤਰ੍ਹਾਂ ਦੇ ਦਬਾਅ ਤੋਂ ਮੁਕਤ ਹੋ ਕੇ ਕੰਮ ਕੀਤਾ ਜਾਵੇ । ਇਸ ਤੋਂ ਪਹਿਲਾਂ ਉਹਨਾਂ ਨੂੰ ਮੋਗਾ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ । ਇਸ ਮੌਕੇ ਸ਼੍ਰੀਮਤੀ ਹਰਕੀਰਤ ਕੌਰ ਚਾਨੇ ਵਧੀਕ ਡਿਪਟੀ ਕਮਿਸ਼ਨਰ (ਜ), ਸ੍ਰ ਸਾਰੰਗਪ੍ਰੀਤ ਸਿੰਘ ਔਜਲਾ ਐੱਸ ਡੀ ਐੱਮ ਮੋਗਾ, ਸ੍ਰ ਹਰਕੰਵਲਜੀਤ ਸਿੰਘ ਐਸ ਡੀ ਐਮ ਬਾਘਾਪੁਰਾਣਾ, ਸ਼੍ਰੀਮਤੀ ਸ਼ੁਭੀ ਆਂਗਰਾ ਸਹਾਇਕ ਕਮਿਸ਼ਨਰ (ਜ) ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top