Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 28 Aug 2026 | 1:09 pm

+91 90915 01313 , +91 90916 01313

punjabbanni@gmail.com
punjabbani@yahoo.com

ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਵਿੱਚ ਮਨਾਈਆਂ ਗਈਆਂ ਤੀਆਂ ਦਾ ਤਿਉਹਾਰ

ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਵਿੱਚ ਮਨਾਈਆਂ ਗਈਆਂ ਤੀਆਂ ਦਾ ਤਿਉਹਾਰ

ਬੁੱਢਾ ਦਲ ਪਬਲਿਕ ਸਕੂਲ ਪਟਿਆਲਾ ਵਿੱਚ ਮਨਾਈਆਂ ਗਈਆਂ ਤੀਆਂ ਦਾ ਤਿਉਹਾਰ
ਪਟਿਆਲਾ : ਤੀਆਂ ਦਾ ਤਿਉਹਾਰ ਪੰਜਾਬ ਖੇਤਰ ਵਿੱਚ ਜਸ਼ਨਾਂ ਦਾ ਇੱਕ ਜਾਣਿਆ-ਪਛਾਣਿਆ ਤਿਉਹਾਰ ਹੈ। ਬੁੱਢਾ ਦਲ ਪਬਲਿਕ ਸਕੂਲਾਂ ਨੇ ਇਸ ਪ੍ਰੰਪਰਾ ਨੂੰ ਕਾਇਮ ਰੱਖਦੇ ਹੋਏ ਤੀਆਂ ਦਾ ਤਿਉਹਾਰ ਬੜੇ
ਉਤਸ਼ਾਹ ਨਾਲ ਮਨਾਇਆ । ਇਸ ਮੌਕੇ ਮੁੱਖ ਮੰਤਰੀ ਪੰਜਾਬ ਦੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਅਤੇ ਮੁੱਖ ਮੰਤਰੀ ਦੀ ਭੈਣ ਸ੍ਰੀਮਤੀ ਮਨਪ੍ਰੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸਕੂਲ ਦੇ ਪ੍ਰਧਾਨ ਸ੍ਰੀਮਤੀ ਸੁਖਵਿੰਦਰਜੀਤ ਕੌਰ ਅਤੇ ਬੁੱਢਾ ਦਲ ਪਬਲਿਕ ਸਕੂਲ ਦੀਆਂ ਸਖਾਵਾਂ ਦੇ ਪ੍ਰਿੰਸੀਪਲ ਨੇ ਮੁੱਖ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਪ੍ਰੋਗਰਾਮ ਨੂੰ ਖਾਸ ਬਣਾਉਣ ਲਈ
ਵਿਦਿਆਰਥੀ ਅਤੇ ਅਧਿਆਪਕ ਰਵਾਇਤੀ ਪਹਿਰਾਵੇ ਵਿੱਚ ਆਏ। ਇਸ ਮੌਕੇ ਵਿਦਿਆਰਥੀਆਂ ਨੇ ਲੋਕ ਗੀਤ, ਬੋਲੀਆਂ, ਗਿੱਧਾ ਅਤੇ ਭੰਗੜਾ ਪੇਸ਼ ਕਰਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ।
ਪੰਜਾਬੀ ਸੱਭਿਆਚਾਰ ਦੀ ਝਲਕ ਨੂੰ ਦਰਸਾਉਣ ਲਈ ਸਕੂਲ ਦੇ ਗਲਿਆਰਿਆਂ ਨੂੰ ਫੁਲਕਾਰੀਆਂ, ਛੱਜ, ਚਾਟੀ, ਚਰਖਿਆਂ ਅਤੇ ਪੁਰਾਤਨ ਖੇਡਾਂ ਗੁੱਲੀ ਡੰਡਾ, ਪੀਚੋ ਆਦਿ ਨਾਲ ਸਜਾਇਆ ਗਿਆ ਤਾਂ
ਜੋ ਪੇਂਡੂ ਜੀਵਨ ਨੂੰ ਪੇਸ਼ ਕੀਤਾ ਜਾ ਸਕੇ। ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਟ੍ਰੈਡੀਸ਼ਨਲ ਕਿਚਨ, ਚੂੜੀਆਂ ਦਾ ਸਟਾਲ, ਮਹਿੰਦੀ ਸਟਾਲ, ਬਰਤਨ ਅਤੇ ਸੈਲਫੀ ਕਾਊਂਟਰ ਵਰਗੇ ਵੱਖ-ਵੱਖ
ਸਟਾਲ ਲਗਾਏ ਗਏ। ਵਿਦਿਆਰਥੀ ਢੋਲ ਧਮਾਕੇ ਦੀ ਧੁਨ 'ਤੇ ਨੱਚੇ ਅਤੇ ਅਧਿਆਪਕਾਂ ਦੇ ਹੱਥਾਂ ਤੇ ਮਹਿੰਦੀ ਲਗਾ ਕੇ ਖੁਸ਼ੀ ਮਨਾਈ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੀ ਰਵਾਇਤੀ
ਮਠਿਆਈਆਂ ਖਾ ਕੇ ਆਨੰਦ ਮਾਣਿਆ। ਕੁੱਲ ਮਿਲਾ ਕੇ ਦਿਨ ਯਾਦਾਂ ਅਤੇ ਆਨੰਦ ਦੇ ਪਲਾਂ ਨਾਲ ਭਰਪੂਰ ਰਿਹਾ ।

Advertisement
Advertisement
Advertisement
Advertisement
Scroll to Top