Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 28 Aug 2026 | 1:09 pm

+91 90915 01313 , +91 90916 01313

punjabbanni@gmail.com
punjabbani@yahoo.com

ਬਿੱਲ ਲਿਆਓ ਇਨਾਮ ਪਾਓ' ਯੋਜਨਾ;  2601 ਜੇਤੂਆਂ ਨੇ ਜਿੱਤੇ 1.52 ਕਰੋੜ ਰੁਪਏ ਦੇ ਇਨਾਮ: ਹਰਪਾਲ ਸਿੰਘ ਚੀਮਾ

ਬਿੱਲ ਲਿਆਓ ਇਨਾਮ ਪਾਓ' ਯੋਜਨਾ; 2601 ਜੇਤੂਆਂ ਨੇ ਜਿੱਤੇ 1.52 ਕਰੋੜ ਰੁਪਏ ਦੇ ਇਨਾਮ: ਹਰਪਾਲ ਸਿੰਘ ਚੀਮਾ

ਬਿੱਲ ਲਿਆਓ ਇਨਾਮ ਪਾਓ’ ਯੋਜਨਾ; 2601 ਜੇਤੂਆਂ ਨੇ ਜਿੱਤੇ 1.52 ਕਰੋੜ ਰੁਪਏ ਦੇ ਇਨਾਮ: ਹਰਪਾਲ ਸਿੰਘ ਚੀਮਾ
ਬਿੱਲ ਜਾਰੀ ਕਰਨ ‘ਚ ਬੇਨਿਯਮੀਆਂ ਦੇ ਦੋਸ਼ੀ ਪਾਏ ਜਾਣ ਵਾਲਿਆਂ ਨੂੰ 8 ਕਰੋੜ ਰੁਪਏ ਦਾ ਜੁਰਮਾਨਾ
ਚੰਡੀਗੜ੍ਹ, 17 ਅਗਸਤ : ਆਮ ਲੋਕਾਂ ਵਿੱਚ ਪ੍ਰਚਲਿਤ ਹੋ ਚੁੱਕੀ ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਦੀ ਸ਼ਾਨਦਾਰ ਸਫ਼ਲਤਾ ਦਾ ਐਲਾਨ ਕਰਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਦੱਸਿਆ ਕਿ ਮੇਰਾ ਬਿੱਲ ਐਪ ‘ਤੇ ਅਪਲੋਡ ਕੀਤੇ ਗਏ ਕੁੱਲ 97443 ਬਿੱਲਾਂ ਦੇ ਨਤੀਜੇ ਵਜੋਂ 2601 ਜੇਤੂਆਂ ਨੇ 1,51,62,335 ਰੁਪਏ ਦੇ ਇਨਾਮ ਜਿੱਤੇ ਹਨ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਯੋਜਨਾ ਨਾਲ ਕਰ ਪਾਲਣਾ ਵਿੱਚ ਵੀ ਮਹੱਤਵਪੂਰਨ ਵਾਧਾ ਹੋਇਆ ਹੈ। ਉਨ੍ਹਾ ਕਿਹਾ ਕਿ ਇਸ ਯੋਜਨਾ ਤਹਿਤ ਬਿੱਲ ਜਾਰੀ ਕਰਨ ਵਿੱਚ ਬੇਨਿਯਮੀਆਂ ਲਈ ਦੋਸ਼ੀ ਪਾਏ ਜਾਣ ਵਾਲਿਆਂ ਨੂੰ 7,92,72,741 ਰੁਪਏ ਦੇ ਜੁਰਮਾਨੇ ਕੀਤੇ ਗਏ ਹਨ। ਉਨ੍ਹਾ ਕਿਹਾ ਕਿ ਇਸ ਵਿੱਚੋਂ ਹੁਣ ਤੱਕ 6,16,98,869 ਰੁਪਏ ਦੇ ਜੁਰਮਾਨੇ ਦੀ ਵਸੂਲੀ ਕੀਤੀ ਜਾ ਚੁੱਕੀ ਹੈ। ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਕੁੱਲ 2601 ਜੇਤੂਆਂ ਵਿੱਚੋਂ 1892 ਜੇਤੂਆਂ ਨੂੰ 1,10,22,885 ਰੁਪਏ ਦੇ ਇਨਾਮ ਪਹਿਲਾਂ ਹੀ ਵੰਡੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਬਾਕੀ ਰਹਿੰਦੇ 709 ਜੇਤੂਆਂ ਨੂੰ 41,39,450 ਰੁਪਏ ਦੇ ਇਨਾਮ ਦੇਣ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਜਲਦੀ ਹੀ ਮੁਕੰਮਲ ਕਰ ਲਈ ਜਾਵੇਗੀ। ਵਿੱਤ ਮੰਤਰੀ ਨੇ ਕਿਹਾ ਕਿ “ਬਿੱਲ ਲਿਆਓ ਇਨਾਮ ਪਾਓ” ਯੋਜਨਾ ਟੈਕਸ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਅਤੇ ਲੋਕਾਂ ਨੂੰ ਉਨ੍ਹਾਂ ਦੀਆਂ ਖਰੀਦਦਾਰੀ ਲਈ ਬਿੱਲ ਦੀ ਮੰਗ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਸਕੀਮ ਦੀ ਸਫਲਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਲਿਆਉਣ ਦੇ ਯਤਨਾਂ ਦਾ ਪ੍ਰਮਾਣ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਨੂੰ ਮਿਲਿਆ ਹੁੰਗਾਰਾ ਕਾਫੀ ਉਤਸ਼ਾਹਜਨਕ ਹੈ ਅਤੇ ਪੰਜਾਬ ਸਰਕਾਰ ਲੋਕਾਂ ਨੂੰ ਲਾਭ ਪਹੁੰਚਾਉਣ ਅਤੇ ਕਰ ਪਾਲਣਾ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਲੀਆਂ ਅਜਿਹੀਆਂ ਪਹਿਲਕਦਮੀਆਂ ਨੂੰ ਲਾਗੂ ਕਰਨਾ ਜਾਰੀ ਰੱਖੇਗੀ ।

Advertisement
Advertisement
Advertisement
Advertisement
Scroll to Top