Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 28 Aug 2026 | 1:10 pm

+91 90915 01313 , +91 90916 01313

punjabbanni@gmail.com
punjabbani@yahoo.com

ਏਸ਼ੀਅਨ ਕਾਲਜ ਪਟਿਆਲਾ ਵਿਖੇ ਲਾਇਬ੍ਰੇਰੀ ਦਿਵਸ ਮਨਾਇਆ ਗਿਆ

ਏਸ਼ੀਅਨ ਕਾਲਜ ਪਟਿਆਲਾ ਵਿਖੇ ਲਾਇਬ੍ਰੇਰੀ ਦਿਵਸ ਮਨਾਇਆ ਗਿਆ

ਏਸ਼ੀਅਨ ਕਾਲਜ ਪਟਿਆਲਾ ਵਿਖੇ ਲਾਇਬ੍ਰੇਰੀ ਦਿਵਸ ਮਨਾਇਆ ਗਿਆ
ਪਟਿਆਲਾ : ਏਸ਼ੀਅਨ ਗਰੁੱਪ ਆਫ ਕਾਲਜਿਜ਼ ਪਟਿਆਲਾ ਵਿਖੇ ਪ੍ਰੋ. ਐਸ. ਆਰ. ਰੰਗਾਨਾਥਨ ਨੂੰ ਸਮਰਪਿਤ ਲਾਇਬ੍ਰੇਰੀ ਦਿਵਸ ਮਨਾਇਆ ਗਿਆ। ਕਾਲਜ ਦੇ ਚੇਅਰਮੈਨ ਤਰਸੇਮ ਸੈਣੀ, ਪ੍ਰਿੰਸੀਪਲ ਡਾ. ਮੀਨੂੰ ਸਿੰਘ ਸਚਾਨ ਇਸ ਸਮਾਗਮ ਵਿੱਚ ਪਹੁੰਚੇ। ਪ੍ਰੋਗਰਾਮ ਦੀ ਸ਼ੁਰੂਆਤ ਮੈਡਮ ਵਰਿੰਦਰ ਕੌਰ (ਲਾਇਬ੍ਰੇਰੀਅਨ) ਨੇ ਲਾਇਬ੍ਰੇਰੀ ਦੇ ਮੋਢੀ ਪ੍ਰੋ. ਐਸ. ਆਰ. ਰੰਗਾਨਾਥਨ ਦੇ ਜੀਵਨ ਬਾਰੇ, ਉਨ੍ਹਾਂ ਦੀ ਲਾਇਬ੍ਰੇਰੀ ਨੂੰ ਦੇਣ ਅਤੇ ਲਾਇਬ੍ਰੇਰੀ ਦੇ ਮੱਹਤਵਪੂਰਨ ਨਿਯਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਕੀਤੀ। ਇਸ ਤੋਂ ਇਲਾਵਾ ਵਿਦਿਆਰਥੀਆਂ
ਵੱਲੋਂ “ਕਿਤਾਬਾਂ ਮਨੁੱਖ ਦੀਆਂ ਸਭ ਤੋਂ ਚੰਗਾ ਸਾਥੀ ਹਨ” ਦੇ ਵਿਸ਼ੇ ਤੇ ਵਾਦ-ਵਿਵਾਦ ਵੀ ਕਰਵਾਇਆ ਗਿਆ। ਇਸ ਤੋਂ ਇਲਾਵਾ ਸਲੋਗਨ ਲੇਖਣ, ਪੋਸਟਰ ਮੇਕਿੰਗ ਅਤੇ ਲਾਇਬ੍ਰੇਰੀ ਨਾਲ ਸੰਬੰਧਤ ਕੁਇਜ਼ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਕਾਲਜ ਦੇ ਚੇਅਰਮੈਨ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਤ ਕਰਦੇ ਹੋਏ ਕਿਹਾ ਕਿ ਲਾਇਬ੍ਰੇਰੀ ਗਿਆਨ ਦੀ ਕੂੰਜੀ ਹੁੰਦੀ ਹੈ ਤੇ ਕਿਸੇ ਵੀ ਸਿਖਿਅਕ ਸੰਸਥਾ ਦਾ ਦਿਲ ਹੁੰਦੀ ਹੈ। ਇਹ ਸਾਡੇ ਜੀਵਨ ਵਿੱਚ ਸਿਹਤਮੰਦ ਭੂਮਿਕਾ ਨਿਭਾਉਂਦੀ ਹੈ ਤੇ ਸਿਹਤਮੰਦ ਵਾਤਾਵਰਨ ਪ੍ਰਦਾਨ ਕਰਦੀ ਹੈ। ਪੜ੍ਹਾਈ ਲਈ ਸ਼ਾਂਤ ਵਾਤਾਵਰਨ ਤੇ ਇਕਾਗਰਤਾ ਬਣਾਈ ਰੱਖਣ ਵਿੱਚ ਮਦਦ ਕਰਦੀ ਹੈ। ਕਿਤਾਬਾਂ ਸਾਡੀਆਂ ਚੰਗੀਆਂ ਸਾਥੀ ਹਨ ਤੇ ਗਿਆਨ ਦਾ ਭੰਡਾਰ ਹਨ। ਉਨ੍ਹਾਂ ਨੇ ਸਾਰੇ ਵਿਦਿਆਰਥੀਆਂ ਨੂੰ ਹਰ ਰੋਜ਼ ਲਾਇਬ੍ਰੇਰੀ ਜਾਣ ਲਈ ਪ੍ਰੇਰਿਤ ਕੀਤਾ। ਕਾਲਜ ਦੇ ਚੇਅਰਮੈਨ ਨੇ ਅਤੇ ਪ੍ਰਿੰਸੀਪਲ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

Advertisement
Advertisement
Advertisement
Advertisement
Scroll to Top