ਪੰਜਾਬ ਰੈਵੇਨਿਊ ਆਫਿਸਰ ਐਸੋਸੀਏਸ਼ਨ ਕੀਤਾ ਸਮੂਹਕ ਛੁੱਟੀ ਕਰਨ ਦਾ ਐਲਾਨ

ਦੁਆਰਾ: Punjab Bani ਪ੍ਰਕਾਸ਼ਿਤ :Saturday, 17 August, 2024, 05:26 PM

ਪੰਜਾਬ ਰੈਵੇਨਿਊ ਆਫਿਸਰ ਐਸੋਸੀਏਸ਼ਨ ਕੀਤਾ ਸਮੂਹਕ ਛੁੱਟੀ ਕਰਨ ਦਾ ਐਲਾਨ
ਜਲੰਧਰ : ਪੰਜਾਬ ਸਰਕਾਰ ਤੇ ਪੰਜਾਬ ਰੈਵੇਨਿਊ ਆਫਿਸਰ ਐਸੋਸੀਏਸ਼ਨ ਇਕ ਵਾਰ ਫਿਰ ਆਹਮੋ-ਸਾਹਮਣੇ ਆ ਗਏ ਹਨ। ਇਕ ਵਾਰ ਫਿਰ ਤੋਂ ਪੰਜਾਬ ਰੈਵੇਨਿਊ ਆਫਿਸਰ ਐਸੋਸੀਏਸ਼ਨ ਵੱਲੋਂ ਸਮੂਹਕ ਛੁੱਟੀ ਕਰਨ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ 19 ਅਗਸਤ ਯਾਨੀ ਸੋਮਵਾਰ ਤੋਂ ਮਾਲ ਅਫਸਰ, ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਸਮੂਹਕ ਛੁੱਟੀ ’ਤੇ ਜਾ ਰਹੇ ਹਨ ਜਿਸ ਕਾਰਨ ਆਮ ਲੋਕਾਂ ਨੂੰ ਰਜਿਸਟਰੀਆਂ ਕਰਵਾਉਣ ’ਚ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਸਬੰਧੀ ਪੰਜਾਬ ਰੈਵੇਨਿਊ ਆਫਿਸਰ ਐਸੋਸੀਏਸ਼ਨ ਦੇ ਪ੍ਰਧਾਨ ਵੱਲੋਂ ਐਲਾਨ ਕੀਤਾ ਗਿਆ ਹੈ। ਐਸੋਸੀਏਸ਼ਨ ਦਾ ਕਹਿਣਾ ਹੈ ਕਿ ਬਕਾਈਆਂ ਮੰਗਾਂ ਨੂੰ ਲੈ ਕੇ ਵਿਰੋਧ ਕੀਤਾ ਜਾ ਰਿਹਾ ਹੈ। ਸਰਕਾਰ ਕੋਈ ਮੰਗਾਂ ਨੂੰ ਲੈ ਕੇ ਗੌਰ ਨਹੀਂ ਕਰ ਰਹੀ ਹੈ। ਜਿਸ ਕਾਰਨ ਉਨ੍ਹਾਂ ਵੱਲੋਂ ਹੜਤਾਲ ਕਰਨ ਦਾ ਐਲਾਨ ਕੀਤਾ ਹੈ।