Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 2:22 pm

+91 90915 01313 , +91 90916 01313

punjabbanni@gmail.com
punjabbani@yahoo.com

ਦੇਸੀ ਬੰਬ ਦੇ ਫਟਣ ਕਾਰਨ ਸਹਿਮੇ ਲੋਕ

ਦੇਸੀ ਬੰਬ ਦੇ ਫਟਣ ਕਾਰਨ ਸਹਿਮੇ ਲੋਕ

ਦੇਸੀ ਬੰਬ ਦੇ ਫਟਣ ਕਾਰਨ ਸਹਿਮੇ ਲੋਕ
ਪੁਲਿਸ ਨੇ 10 ਹੋਰ ਦੇਸੀ ਬੰਬ ਕੀਤੇ ਬਰਾਮਦ
ਚੰਡੀਗੜ੍ਹ, 17 ਅਗਸਤ : ਜਲਾਲਾਬਾਦ ਦੇ ਥਾਣਾ ਵੈਰੋ ਕਾ ਦੇ ਅਧੀਨ ਪੈਂਦੇ ਪਿੰਡ ਬਾਹਮਣੀ ਵਾਲਾ ’ਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇਕ ਵਿਅਕਤੀ ਨਾਲ ਹਾਦਸਾ ਵਾਪਰ ਗਿਆ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਕ ਵਿਅਕਤੀ ਜਦੋਂ ਪਿੰਡ ਦੀ ਰੂੜੀ ਕੋਲੋਂ ਲੰਘਿਆ ਤਾਂ ਉੱਥੇ ਇੱਕਦਮ ਧਮਾਕਾ ਹੋ ਗਿਆ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਉਹ ਵਿਅਕਤੀ ਡਰ ਨਾਲ ਬੇਹੋਸ਼ ਹੋ ਗਿਆ। ਇਸ ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਪਿੰਡ ਦਾ ਇੱਕ ਵਿਅਕਤੀ ਜੋ ਮਿਸਤਰੀ ਦਾ ਕੰਮ ਕਰਦਾ ਉਸ ਵੱਲੋਂ ਆਟੇ ਦੇ ਨਾਲ ਦੇਸੀ ਬੰਬ ਤਿਆਰ ਕੀਤੇ ਹੋਏ ਸਨ। ਜਦੋਂ ਧਮਾਕਾ ਹੋਇਆ ਤਾਂ ਮੌਕੇ ਉਤੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਅਤੇ ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਇਹ ਆਟੇ ਦਾ ਭਰਿਆ ਹੋਇਆ ਗੱਟਾ ਬਰਾਮਦ ਕਰ ਲਿਆ ਗਿਆ, ਜਿਸ ਦੇ ਵਿੱਚ 9 ਦੇ ਕਰੀਬ ਦੇਸੀ ਬੰਬ ਸਨ। ਇਸ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਪਿੰਡ ਵਿੱਚ ਇਸ ਤੋਂ ਬਾਅਦ ਸਹਿਮ ਦਾ ਮਾਹੌਲ ਬਣ ਗਿਆ ਅਤੇ ਇਨ੍ਹਾਂ ਬੰਬਾਂ ਨੂੰ ਪਿੰਡ ਵਿੱਚ ਹੀ ਛੁੱਟੀ ‘ਤੇ ਆਏ ਇਕ ਫ਼ੌਜੀ ਵੱਲੋਂ ਬੜੀ ਹੀ ਬਹਾਦਰੀ ਨਾਲ ਪਿੰਡ ਦੇ ਬਾਹਰ ਜਾ ਕੇ ਨਸ਼ਟ ਕਰ ਦਿੱਤਾ ਗਿਆ। ਮੌਕੇ ‘ਤੇ ਪਹੁੰਚੇ ਥਾਣਾ ਵੈਰੋ ਕਾ ਤੋ ਜਾਂਚ ਅਧਿਕਾਰੀ ਨੇ ਦੱਸਿਆ ਕਿ ਬਲਵੀਰ ਸਿੰਘ ਨਾਮਕ ਸ਼ਖ਼ਸ ਦੇ ਘਰ ਤੋਂ ਉਨ੍ਹਾਂ ਨੂੰ ਜਾਨਵਰਾਂ ਨੂੰ ਮਾਰਨ ਵਾਲੇ ਦੇਸੀ ਬੰਬ ਬਰਾਮਦ ਹੋਏ ਹਨ, ਜਿਨ੍ਹਾਂ ਨੂੰ ਪਿੰਡ ਦੇ ਬਾਹਰ ਸੇਮ ਨਾਲ ਹੀ ਅਤੇ ਨਸ਼ਟ ਕਰ ਦਿੱਤਾ ਗਿਆ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Advertisement
Advertisement
Advertisement
Advertisement
Scroll to Top