Breaking

ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ
Wednesday, 18 Nov 2026 | 10:04 am

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਤਪ ਅਸਥਾਨ ਭੋਰਾ ਸਾਹਿਬ ਬਾਬਾ ਬਕਾਲਾ ਵਿਖੇ ਪਿੰਡ ਠੱਠੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸਿ਼ਸ

ਗੁਰਦੁਆਰਾ ਤਪ ਅਸਥਾਨ ਭੋਰਾ ਸਾਹਿਬ ਬਾਬਾ ਬਕਾਲਾ ਵਿਖੇ ਪਿੰਡ ਠੱਠੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸਿ਼ਸ

ਗੁਰਦੁਆਰਾ ਤਪ ਅਸਥਾਨ ਭੋਰਾ ਸਾਹਿਬ ਬਾਬਾ ਬਕਾਲਾ ਵਿਖੇ ਪਿੰਡ ਠੱਠੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸਿ਼ਸ
ਅੰਮ੍ਰਿਤਸਰ : ਪੰਜਾਬ ਦੇ ਇਤਿਹਾਸਕ ਸਿੱਖ ਗੁਰਦੁਆਰਾ ਤਪ ਅਸਥਾਨ ਭੋਰਾ ਸਾਹਿਬ ਬਾਬਾ ਬਕਾਲਾ ਵਿਖੇ ਸ਼ੁੱਕਰਵਾਰ ਨੂੰ ਜਸਵਿੰਦਰ ਸਿੰਘ ਵਾਸੀ ਪਿੰਡ ਠੱਠੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸਿ਼ਸ਼ ਕੀਤੀ। ਮੁਲਜ਼ਮ ਨੇ ਗੁਰਦੁਆਰਾ ਸਾਹਿਬ ਦੇ ਭੋਰਾ ਸਾਹਿਬ ਵਿਖੇ ਮੌਜੂਦ ਸੇਵਾਦਾਰਾਂ ਨਾਲ ਵੀ ਦੁਰਵਿਹਾਰ ਕੀਤਾ। ਪ੍ਰਬੰਧਕਾਂ ਨੇ ਜਸਵਿੰਦਰ ਸਿੰਘ ਨੂੰ ਪੁਲਿਸ ਹਵਾਲੇ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਉਕਤ ਜਸਵਿੰਦਰ ਸਿੰਘ ਸ਼ੁੱਕਰਵਾਰ ਤੜਕੇ 5 ਵਜੇ ਦੇ ਕਰੀਬ ਸੰਗਤ ਦੇ ਨਾਲ ਹੀ ਗੁਰਦੁਆਰਾ ਸਾਹਿਬ ਪਹੁੰਚ ਗਿਆ। ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਤੁਰੰਤ ਬਾਅਦ ਉਸ ਨੇ ਸੇਵਾਦਾਰ ਨਾਲ ਦੁਰਵਿਹਾਰ ਸ਼ੁਰੂ ਕਰ ਦਿੱਤਾ। ਇਸ ਦੌਰਾਨ ਜਸਵਿੰਦਰ ਗੋਲਕ ਵੱਲ ਪਹੁੰਚਿਆ ਤੇ ਉਸਨੇ ਸੰਗਤ ਵੱਲੋਂ ਗੋਲਕ `ਚ ਪਾਈ ਜਾਣ ਦਾਨ ਰਾਸ਼ੀ ਨੂੰ ਗੋਲਕ `ਚ ਪਾਉਣ ਲਈ ਇਸਤੇਮਾਲ ਕੀਤੀ ਜਾਂਦੀ ਪੱਤਰੀ ਨੂੰ ਆਪਣੇ ਹੱਥਾਂ `ਚ ਚੁੱਕ ਲਿਆ। ਸੇਵਾਦਾਰ ਨੇ ਤੁਰੰਤ ਆਪਣੇ ਸਾਥੀ ਸੇਵਾਦਾਰ ਨੂੰ ਬੁਲਾਇਆ ਤੇ ਉਸਨੂੰ ਕਾਬੂ ਕਰਨ ਲਈ ਕਿਹਾ। ਉਸਨੇ ਪੱਤਰੀ ਨੂੰ ਪਵਿੱਤਰ ਸਰੂਪ ਕੋਲ ਵਾਪਸ ਸੁੱਟ ਦਿੱਤਾ। ਸੇਵਾਦਾਰਾਂ ਨੇ ਤੁਰੰਤ ਉਸ ਨੂੰ ਕਾਬੂ ਕੀਤਾ ਤੇ ਪਵਿੱਤਰ ਸਥਾਨ ਤੋਂ ਬਾਹਰ ਗੁਰਦੁਆਰਾ ਕੰਪਲੈਕਸ ਦੇ ਕੈਸ਼ ਕਾਊਂਟਰ `ਤੇ ਲੈ ਗਏ। ਮੈਨੇਜਰ ਗੁਰਦੀਪ ਸਿੰਘ ਨੇ ਦੱਸਿਆ ਕਿ ਜਸਵਿੰਦਰ ਕੰਪਲੈਕਸ `ਚ ਵੀ ਸੇਵਾਦਾਰਾਂ ਨਾਲ ਬਦਸਲੂਕੀ ਕਰਦਾ ਰਿਹਾ। ਇਸ ’ਤੇ ਸੇਵਾਦਾਰਾਂ ਨੇ ਜਸਵਿੰਦਰ ਨੂੰ ਪੁਲਿਸ ਹਵਾਲੇ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸਾਲ 2015-16 ਦੇ ਅੱਧ `ਚ ਜਸਵਿੰਦਰ ਨੇ ਆਪਣੇ ਪਿੰਡ ਠੱਠੀਆਂ ਸਥਿਤ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਵੀ ਕੀਤੀ ਸੀ। ਉਹ ਨਸ਼ੇ ਦਾ ਆਦੀ ਜਾਪਦਾ ਹੈ ਤੇ ਉਸ ਦਾ ਇਰਾਦਾ ਗੋਲਕ ਵਿੱਚੋਂ ਪੈਸੇ ਚੋਰੀ ਕਰਨ ਦਾ ਵੀ ਸੀ।

Advertisement
Advertisement
Advertisement
Advertisement
Scroll to Top