Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:11 pm

+91 90915 01313 , +91 90916 01313

punjabbanni@gmail.com
punjabbani@yahoo.com

ਸ਼ਾਲੂ ਮਹਿਰਾ ਨੇ ਡੀ ਈ ਓ (ਐ. ਸਿ.) ਦਾ ਅਹੁਦਾ ਸੰਭਾਲਿਆ

ਸ਼ਾਲੂ ਮਹਿਰਾ ਨੇ ਡੀ ਈ ਓ (ਐ. ਸਿ.) ਦਾ ਅਹੁਦਾ ਸੰਭਾਲਿਆ

ਸ਼ਾਲੂ ਮਹਿਰਾ ਨੇ ਡੀਈਓ (ਐ.ਸਿ.) ਦਾ ਅਹੁਦਾ ਸੰਭਾਲਿਆ
ਪਟਿਆਲਾ, 17 ਅਗਸਤ : ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਬਤੌਰ ਜ਼ਿਲ੍ਹਾ ਸਿੱਖਿਆ ਅਫਸਰ (ਐਲੀ. ਸਿੱ.) ਵਜੋਂ ਸੇਵਾਵਾਂ ਨਿਭਾਅ ਰਹੇ ਪੀਈਐਸ ਕਾਡਰ ਦੇ ਅਧਿਕਾਰੀ ਸ਼ਾਲੂ ਮਹਿਰਾ ਨੂੰ ਪੰਜਾਬ ਸਰਕਾਰ ਨੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀ. ਸਿੱ.) ਪਟਿਆਲਾ ਵਿਖੇ ਤਾਇਨਾਤ ਕੀਤਾ ਹੈ, ਜਿਨ੍ਹਾਂ ਨੇ ਸ਼ਨੀਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਦਫਤਰ ਦੇ ਸਮੂਹ ਸਟਾਫ ਮੈਂਬਰਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਨਵ-ਨਿਯੁਕਤ ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹੁਕਮਾਂ ਮੁਤਾਬਕ ਸਾਰਿਆਂ ਦੇ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕਰਨਗੇ। ਸਕੂਲਾਂ ਅਤੇ ਸਿੱਖਿਆ ਦੇ ਸੁਧਾਰ ਲਈ ਸਾਰਥਕ ਯਤਨ ਕਰਨੇ ਉਨ੍ਹਾਂ ਦੀ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਜਿਲ੍ਹੇ ਭਰ ਦੇ ਸਮੂਹ ਸਕੂਲਾਂ ਦੇ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਕਿਸੇ ਵੀ ਤਰਾਂ ਦੀ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ। ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ ਸਮੇਂ-ਸਮੇਂ ’ਤੇ ਸਕੂਲਾਂ ਦਾ ਦੌਰਾ ਕੀਤਾ ਜਾਵੇਗਾ ਤੇ ਸਕੂਲਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਜਾਣ ਕੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਟਾਫ ਦੀਆਂ ਮੁਸ਼ਕਲਾਂ ਤੇ ਮੰਗਾਂ ਦਾ ਵੀ ਸਾਰਥਕ ਢੰਗ ਨਾਲ ਹੱਲ ਕੀਤਾ ਜਾਵੇਗਾ। ਇਸ ਮੌਕੇ ਡਿਪਟੀ ਡੀ.ਈ.ਓ. ਮਨਵਿੰਦਰ ਕੌਰ ਭੁੱਲਰ, ਪ੍ਰਿੰਸੀਪਲ ਡਾ. ਰਜਨੀਸ਼ ਗੁਪਤਾ ਤੇ ਪ੍ਰਿੰਸੀਪਲ ਮਨਮੋਹਨ ਸਿੰਘ ਸਮੇਤ ਹੋਰ ਵਿਭਾਗੀ ਕਰਮਚਾਰੀ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top