Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 2:11 pm

+91 90915 01313 , +91 90916 01313

punjabbanni@gmail.com
punjabbani@yahoo.com

ਡਾ. ਲਵਕੇਸ਼ ਕੁਮਾਰ ਨੇ ਸੀ ਐਚ ਸੀ ਮਾਡਲ ਟਾਊਨ ਦੇ ਐਸ ਐਮ ਓ ਵਜੋਂ ਅਹੁਦਾ ਸੰਭਾਲਿਆ

ਡਾ. ਲਵਕੇਸ਼ ਕੁਮਾਰ ਨੇ ਸੀ ਐਚ ਸੀ ਮਾਡਲ ਟਾਊਨ ਦੇ ਐਸ ਐਮ ਓ ਵਜੋਂ ਅਹੁਦਾ ਸੰਭਾਲਿਆ

ਡਾ. ਲਵਕੇਸ਼ ਕੁਮਾਰ ਨੇ ਸੀਐਚਸੀ ਮਾਡਲ ਟਾਊਨ ਦੇ ਐਸਐਮਓ ਵਜੋਂ ਅਹੁਦਾ ਸੰਭਾਲਿਆ
ਪਟਿਆਲਾ : ਕਮਿਊਨਿਟੀ ਹੈਲਥ ਸੈਂਟਰ ਪਾਤੜਾਂ ਵਿਖੇ ਬਤੌਰ ਸੀਨੀਅਰ ਮੈਡੀਕਲ ਸੇਵਾਵਾਂ ਨਿਭਾਅ ਰਹੇ ਡਾ. ਲਵਕੇਸ਼ ਕੁਮਾਰ ਨੂੰ ਪੰਜਾਬ ਸਰਕਾਰ ਨੇ ਉੱਥੋਂ ਬਦਲ ਕੇ ਕਮਿਊਨਿਟੀ ਹੈਲਥ ਸੈਂਟਰ ਮਾਡਲ ਟਾਊਨ ਪਟਿਆਲਾ ਵਿਖੇ ਤੈਨਾਤ ਕੀਤਾ ਹੈ। ਜਿਨ੍ਹਾਂ ਨੇ ਸ਼ਨੀਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਅਹੁਦਾ ਸੰਭਾਲਦਿਆਂ ਐਸਐਮਓ ਡਾ. ਲਵਕੇਸ਼ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵੱਲੋਂ ਸਿਹਤ ਸੁਧਾਰ ਲਈ ਕੀਤੇ ਜਾ ਰਹੇ ਉਪਰਾਲੇ ਬਹੁਤ ਹੀ ਸ਼ਲਾਘਾਯੋਗ ਹਨ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ’ਚ ਦਿੱਤੀਆਂ ਜਾਂਦੀਆਂ ਸੇਵਾਵਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਕਮਿਊਨਿਟੀ ਹੈਲਥ ਸੈਂਟਰ ਮਾਡਲ ਟਾਊਨ ਵਿਖੇ ਬਤੌਰ ਸੀਨੀਅਰ ਮੈਡੀਕਲ ਅਫਸਰ ਉਹ ਆਪਣੀਆਂ ਸੇਵਾਵਾਂ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਕਮਲਪ੍ਰੀਤ ਕੌਰ, ਸੁਸ਼ੀਲ ਕੁਮਾਰ, ਸਾਬਕਾ ਪ੍ਰਿੰਸੀਪਲ ਮੰਜੂ ਭੱਟੀ, ਆਰਟ ਅਧਿਆਪਕ ਪ੍ਰਵੇਸ਼ ਕੁਮਾਰ, ਆਰਟਿਸਟ ਹਰਦੀਪ ਕੌਰ, ਡਾ. ਦਿਨੇਸ਼ ਕੁਮਾਰ, ਰੂਪੇਸ਼ ਕੁਮਾਰ, ਅਮਰਜੀਤ ਸਿੰਘ ਤੇ ਪੂਜਾ ਸਮੇਤ ਹੋਰ ਹਾਜਰ ਸਨ।

Advertisement
Advertisement
Advertisement
Advertisement
Scroll to Top