Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 7:59 am

+91 90915 01313 , +91 90916 01313

punjabbanni@gmail.com
punjabbani@yahoo.com

ਰੋਡਵੇਜ਼ ਬੱਸ ਦੇ ਟੋਹਾਣਾ ਨੇੜੇ ਸੜਕ ਕੰਢੇ ਪਲਟਣ ਕਾਰਨ 24 ਜਣੇ ਹੋਏ ਫੱਟੜ

ਰੋਡਵੇਜ਼ ਬੱਸ ਦੇ ਟੋਹਾਣਾ ਨੇੜੇ ਸੜਕ ਕੰਢੇ ਪਲਟਣ ਕਾਰਨ 24 ਜਣੇ ਹੋਏ ਫੱਟੜ

ਰੋਡਵੇਜ਼ ਬੱਸ ਦੇ ਟੋਹਾਣਾ ਨੇੜੇ ਸੜਕ ਕੰਢੇ ਪਲਟਣ ਕਾਰਨ 24 ਜਣੇ ਹੋਏ ਫੱਟੜ
ਫਤਿਹਾਬਾਦ : ਹਰਿਆਣਾ ਦੇ ਫਤਿਹਾਬਾਦ ਤੋਂ ਚੰਡੀਗੜ੍ਹ ਜਾ ਰਹੀ ਰੋਡਵੇਜ਼ ਦੀ ਬੱਸ ਟੋਹਾਣਾ ਨੇੜੇ ਸੜਕ ਕਿਨਾਰੇ ਪਲਟ ਗਈ। ਬੱਸ ਵਿੱਚ ਸਵਾਰ ਕਈ ਸਵਾਰੀਆਂ, ਬੱਸ ਦਾ ਡਰਾਈਵਰ ਅਤੇ ਕੰਡਕਟਰ ਜ਼ਖ਼ਮੀ ਹੋ ਗਏ। ਹਾਦਸੇ ਦੌਰਾਨ ਕੁੱਲ 24 ਲੋਕ ਜ਼ਖਮੀ ਹੋਏ ਹਨ। ਬੱਸ ਪਲਟਦਿਆਂ ਹੀ ਪਿੰਡ ਵਾਸੀ ਬੱਸ ਵੱਲ ਭੱਜੇ ਅਤੇ ਲੋਕਾਂ ਨੂੰ ਬਾਹਰ ਕੱਢਿਆ। ਇਸ ਤੋਂ ਬਾਅਦ ਐਂਬੂਲੈਂਸ ਨੂੰ ਸੂਚਨਾ ਦਿੱਤੀ ਗਈ ਅਤੇ ਜ਼ਖਮੀਆਂ ਨੂੰ ਐਂਬੂਲੈਂਸਾਂ ਅਤੇ ਨਿੱਜੀ ਵਾਹਨਾਂ `ਚ ਟੋਹਾਣਾ ਦੇ ਸਿਵਲ ਹਸਪਤਾਲ `ਚ ਦਾਖਲ ਕਰਵਾਇਆ ਗਿਆ। ਦੂਜੇ ਪਾਸੇ ਸੜਕ ਦੀ ਮਾੜੀ ਹਾਲਤ ਤੋਂ ਗੁੱਸੇ ਵਿੱਚ ਆਏ ਲੋਕਾਂ ਨੇ ਮੌਕੇ ’ਤੇ ਜਾਮ ਲਗਾ ਦਿੱਤਾ, ਜਿਸ ਕਾਰਨ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਬਾਅਦ ਵਿੱਚ ਜਾਮ ਖੋਲ੍ਹ ਦਿੱਤਾ ਗਿਆ।ਜਾਣਕਾਰੀ ਅਨੁਸਾਰ ਫਤਿਹਾਬਾਦ ਡਿਪੂ ਦੀ ਰੋਡਵੇਜ਼ ਦੀ ਬੱਸ ਅੱਜ ਸਵੇਰੇ ਫਤਿਹਾਬਾਦ ਤੋਂ ਚੰਡੀਗੜ੍ਹ ਲਈ ਰਵਾਨਾ ਹੋਈ ਸੀ। ਜਦੋਂ ਬੱਸ ਰਤੀਆ ਛੱਡ ਕੇ ਟੋਹਾਣਾ ਵੱਲ ਚੱਲ ਪਈ। ਟੋਹਾਣਾ ਨੇੜੇ ਪਿੰਡ ਜਮਾਲਪੁਰ ਕੋਲ ਉਸਾਰੀ ਅਧੀਨ ਓਵਰਬ੍ਰਿਜ ਕਾਰਨ ਟੋਹਾਣਾ ਤੋਂ ਜਮਾਲਪੁਰ ਵਾਇਆ ਦਮਕੌਰਾ ਨੂੰ ਵਾਹਨ ਚੱਲ ਰਹੇ ਹਨ। ਇਸੇ ਸੜਕ `ਤੇ ਸਫਰ ਕਰਦੇ ਸਮੇਂ ਰਾਤ ਕਰੀਬ 8.30 ਵਜੇ ਰੋਡਵੇਜ਼ ਦੀ ਬੱਸ ਅਚਾਨਕ ਸੜਕ ਦੇ ਕਿਨਾਰੇ ਮਿੱਟੀ ਹੋਣ ਕਾਰਨ ਪਲਟ ਗਈ ਅਤੇ ਹਫੜਾ-ਦਫੜੀ ਮਚ ਗਈ। ਆਸ-ਪਾਸ ਕੰਮ ਕਰ ਰਹੇ ਲੋਕ ਤੁਰੰਤ ਮੌਕੇ `ਤੇ ਪਹੁੰਚੇ ਅਤੇ ਬੱਸ `ਚ ਸਵਾਰ ਲੋਕਾਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ। ਇੱਕ ਦਰਜਨ ਤੋਂ ਵੱਧ ਲੋਕ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।

Advertisement
Advertisement
Advertisement
Advertisement
Scroll to Top