Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 1:12 am

+91 90915 01313 , +91 90916 01313

punjabbanni@gmail.com
punjabbani@yahoo.com

ਪ੍ਰਭਜੋਤ ਕੋਰ ਨੇ ਸੰਭਾਲਿਆ ਬਤੋਰ ਡੀ ਐਸ ਪੀ ਨਾਭਾ ਦਾ ਅਹੁੱਦਾ

ਪ੍ਰਭਜੋਤ ਕੋਰ ਨੇ ਸੰਭਾਲਿਆ ਬਤੋਰ ਡੀ ਐਸ ਪੀ ਨਾਭਾ ਦਾ ਅਹੁੱਦਾ

ਪ੍ਰਭਜੋਤ ਕੋਰ ਨੇ ਸੰਭਾਲਿਆ ਬਤੋਰ ਡੀ ਐਸ ਪੀ ਨਾਭਾ ਦਾ ਅਹੁੱਦਾ
-ਨਸਾਂ ਤਸਕਰਾਂ ਨੂੰ ਕੀਤੀ ਤਾੜਨਾ ਕਰਦਿਆ ਕਿਹਾ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ -ਪ੍ਰਭਜੋਤ ਕੋਰ ਡੀ ਐਸ ਪੀ
ਨਾਭਾ 21 ਅਗਸਤ () ਬੀਤੇ ਦਿਨ ਸੂਬੇ ਭਰ ਵਿੱਚ 210 ਡੀਐਸਪੀ ਰੈਂਕ ਦੇ ਤਬਾਦਲੇ ਕੀਤੇ ਗਏ ਸਨ। ਡੀਐਸਪੀ ਵੱਲੋਂ ਆਪਣੇ ਆਪਣੇ ਸਟੇਸ਼ਨਾਂ ਤੇ ਪਹੁੰਚ ਕੇ ਅਹੁਦਾ ਸੰਭਾਲ ਕੇ ਮੁਲਾਜ਼ਮਾਂ ਨਾਲ ਮੀਟਿੰਗਾ ਵੀ ਸ਼ੁਰੂ ਕਰ ਦਿੱਤੀਆਂ ਹਨ। ਜਿਸ ਦੇ ਤਹਿਤ ਨਾਭਾ ਹਲਕੇ ਦੀ ਵਾਗ ਡੋਰ ਮਹਿਲਾ ਡੀਐਸਪੀ ਪ੍ਰਭਜੋਤ ਕੌਰ ਵੱਲੋਂ ਸੰਭਾਲੀ ਗਈ ਹੈ। ਨਾਭਾ ਵਿੱਚ ਪਹਿਲੀ ਵਾਰ ਮਹਿਲਾ ਡੀਐਸਪੀ ਦੇ ਅਹੁਦੇ ਤੇ ਤਾਇਨਾਤ ਕੀਤੀ ਗਈ ਹੈ। ਨਵ ਨਿਯੁਕਤ ਡੀਐਸਪੀ ਪ੍ਰਭਜੋਤ ਕੌਰ ਨੇ ਅਹੁਦਾ ਸੰਭਾਲਦੇ ਹੀ ਐਕਸ਼ਨ ਮੂਡ ਵਿੱਚ ਵਿਖਾਈ ਦਿੱਤੇ ਅਤੇ ਨਸ਼ਾ ਤਸਕਰਾਂ ਨੂੰ ਸਖਤ ਤਾੜਨਾ ਕੀਤੀ ਕਿ ਜੇਕਰ ਕੋਈ ਵੀ ਨਸ਼ਾ ਤਸਕਰੀ ਕਰਦਾ ਫੜਿਆ ਗਿਆ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਕਰਕੇ ਜੇਲ ਦੀਆਂ ਸਲਾਖਾਂ ਪਿੱਛੇ ਪਹੁੰਚਾਇਆ ਜਾਵੇਗਾ। ਉਹਨਾਂ ਕਿਹਾ ਕਿ ਮਾੜੇ ਅਨਸਰਾ ਨੂੰ ਅਸੀਂ ਸਿਰ ਚੁੱਕਣ ਨਹੀਂ ਦੇਵਾਂਗੇ। ਨਵ ਨਿਯੁਕਤ ਮਹਿਲਾ ਡੀਐਸਪੀ ਪ੍ਰਭਜੋਤ ਕੌਰ ਨੇ ਕਿਹਾ ਜੇਕਰ ਕੋਈ ਵੀ ਨਸ਼ਾ ਤਸਕਰੀ ਦਾ ਕਾਰੋਬਾਰ ਕਰਦਾ ਹੈ ਜਾਂ ਤਾਂ ਉਹ ਛੱਡ ਦੇਵੇ ਨਹੀਂ ਤਾਂ ਉਹ ਜੇਲ ਦੀਆਂ ਸਲਾਖਾਂ ਪਿੱਛੇ ਹੋਵੇਗਾ। ਇਸ ਮੌਕੇ ਤੇ ਡੀਐਸਪੀ ਪ੍ਰਭਜੋਤ ਕੌਰ ਨੇ ਨਾਭਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਦਾ ਸਾਥ ਦੇਣ ਅਤੇ ਪੁਲਿਸ ਉਹਨਾਂ ਦੀ ਹਿਫਾਜ਼ਤ ਦੇ ਲਈ 24 ਘੰਟੇ ਹਾਜ਼ਰ ਹੈ। ਉਹਨਾਂ ਕਿਹਾ ਕਿ ਜੇਕਰ ਕੋਈ ਮਾੜਾ ਅਨਸਰ ਸ਼ਹਿਰ ਵਿੱਚ ਗਤੀਵਿਧੀਆਂ ਵਿੱਚ ਸ਼ਮੂਲੀਅਤ ਕਰਦਾ ਹੈ ਤਾਂ ਸ਼ਹਿਰ ਨਿਵਾਸੀ ਈਮੇਲ ਜਾਂ ਮੇਰੇ ਨਾਲ ਸਿੱਧਾ ਸੰਪਰਕ ਕਰਨ ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਤੇ ਡੀਐਸਪੀ ਨਾਭਾ ਵੱਲੋਂ ਵੱਖ-ਵੱਖ ਚੌਕੀਆਂ ਅਤੇ ਨਾਭਾ ਕੋਤਵਾਲੀ, ਨਾਭਾ ਸਦਰ ਥਾਣੇ ਦੇ ਮੁਲਾਜ਼ਮਾਂ ਨਾਲ ਮੀਟਿੰਗ ਵੀ ਕਰਦਿਆਂ ਮਾੜੇ ਅਨਸਰਾਂ ਤੇ ਸਖਤ ਨਜ਼ਰ ਰੱਖਣ ਤੇ ਕਾਰਵਾਈ ਕਰਨ ਦੀ ਗੱਲ ਆਖੀ

Advertisement
Advertisement
Advertisement
Advertisement
Scroll to Top