ਚੋਹਲਾ ਸਾਹਿਬ ਵਿਖੇ ਨੌਜਵਾਨ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ
ਦੁਆਰਾ: Punjab Bani ਪ੍ਰਕਾਸ਼ਿਤ :Wednesday, 21 August, 2024, 04:20 PM

ਚੋਹਲਾ ਸਾਹਿਬ ਵਿਖੇ ਨੌਜਵਾਨ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ
ਚੋਹਲਾ ਸਾਹਿਬ : ਜ਼ਿਲ੍ਹਾ ਤਰਨਤਾਰਨ ਦੇ ਕਸਬਾ ਚੋਹਲਾ ਸਾਹਿਬ ਵਿਖੇ ਨੋਜਵਾਨ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜ਼ਵਾਨ ਦੇ ਘਰ ਦੇ ਆਏ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਬੂਹਾ ਖੜਾ ਕੇ ਆਵਾਜ਼ ਲਗਾਈ ਅਤੇ ਉਸਦੀ ਭੈਣ ਵੱਲੋਂ ਬੂਹਾ ਖੋਲਿਆ ਅਤੇ ਉਕਤ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਆਪਣੇ ਭਰਾ ਨੂੰ ਬੁਲਾਉਣ ਲਈ ਕਿਹਾ ਜਦ ਉਹ ਬਾਹਰ ਆਇਆ ਤਾਂ ਉਸਨੂੰ ਗੋਲੀਆਂ ਮਾਰ ਕੇ ਕਤਲ ਕਰ ਭੱਜ ਗਏ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
