Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 2:02 am

+91 90915 01313 , +91 90916 01313

punjabbanni@gmail.com
punjabbani@yahoo.com

ਦਿਵਾਨਗੜ੍ਹ ਕੈਂਪਰ ‘ਚ ਆਯੋਜਿਤ ਲੋਕ ਸੁਵਿਧਾ ਕੈਂਪ ਨੂੰ ਭਰਵਾਂ ਹੁੰਗਾਰਾ

ਦਿਵਾਨਗੜ੍ਹ ਕੈਂਪਰ ‘ਚ ਆਯੋਜਿਤ ਲੋਕ ਸੁਵਿਧਾ ਕੈਂਪ ਨੂੰ ਭਰਵਾਂ ਹੁੰਗਾਰਾ

ਦਿਵਾਨਗੜ੍ਹ ਕੈਂਪਰ ‘ਚ ਆਯੋਜਿਤ ਲੋਕ ਸੁਵਿਧਾ ਕੈਂਪ ਨੂੰ ਭਰਵਾਂ ਹੁੰਗਾਰਾ
ਉਪ ਮੰਡਲ ਮੈਜਿਸਟਰੇਟ ਰਾਜੇਸ਼ ਸ਼ਰਮਾ ਨੇ ਲਿਆ ਜਾਇਜ਼ਾ
ਦਿੜ੍ਹਬਾ/ਸੰਗਰੂਰ, 21 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ਉੱਤੇ ਲੋਕ ਸਵਿਧਾ ਕੈਂਪ ਲਗਾਏ ਜਾ ਰਹੇ ਹਨ। ਇਸੇ ਤਹਿਤ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਲੋਕਾਂ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਅਤੇ ਮੌਕੇ ਉੱਤੇ ਹੀ ਵੱਖੋ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਦਿੜ੍ਹਬਾ ਦੇ ਪਿੰਡ ਦਿਵਾਨਗੜ੍ਹ ਕੈਂਪਰ ਵਿਖੇ ਵੀ ਅਜਿਹਾ ਕੈਂਪ ਲਾਇਆ ਗਿਆ । ਇਸ ਮੌਕੇ ਉਪ ਮੰਡਲ ਮੈਜਿਸਟਰੇਟ ਦਿੜ੍ਹਬਾ ਰਾਜੇਸ਼ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੰਬਿਤ ਪਏ ਮਾਮਲਿਆਂ ਦੇ ਹੱਲ ਕਰਨ ਲਈ ਇਹ ਕੈਂਪ ਲੋਕਾਂ ਦੇ ਘਰਾਂ ਦੇ ਨਜ਼ਦੀਕ ਦੀ ਲਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿਚ ਪਿੰਡਾਂ ਦੇ ਵਿਕਾਸ ਨਾਲ ਜੁੜੇ ਕਾਰਜ ਅਤੇ ਹਰ ਪੱਧਰ ਦੇ ਮਸਲੇ ਹੱਲ ਕੀਤੇ ਜਾਂਦੇ ਹਨ ਜਿਸ ਨਾਲ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਰਾਹਤ ਮਿਲ ਰਹੀ ਹੈ । ਐਸ.ਡੀ.ਐਮ. ਨੇ ਅੱਗੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੇ ਇਕ ਥਾਂ ਮੌਜੂਦ ਹੋਣ ਨਾਲ ਪਿੰਡਾਂ ਵਿਚ ਜ਼ਮੀਨੀ ਪੱਧਰ ਉਤੇ ਲੋਕਾਂ ਦੀ ਸਮੱਸਿਆਵਾਂ ਦਾ ਪਤਾ ਲਗਦਾ ਹੈ ਅਤੇ ਇਸ ਨਾਲ ਇਨ੍ਹਾਂ ਦਾ ਹੱਲ ਵੀ ਯਕੀਨੀ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ । ਅੱਜ ਦੇ ਇਸ ਕੈਂਪ ਵਿਚ ਪੈਨਸ਼ਨ, ਜਲ ਸਪਲਾਈ, ਟੋਭਿਆਂ ਦੀ ਸਫਾਈ, ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ, ਮਾਲ ਵਿਭਾਗ, ਬਿਜਲੀ ਵਿਭਾਗ, ਕਿਰਤ ਵਿਭਾਗ ਨਾਲ ਸਬੰਧਤ ਮੁਸ਼ਕਲਾਂ ਬਾਰੇ ਸਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਕੇ ਹੱਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ । ਇਸ ਮੌਕੇ ਐਸ.ਡੀ.ਐਮ. ਰਾਜੇਸ਼ ਸ਼ਰਮਾ ਨੇ ਵੱਖੋ-ਵੱਖ ਵਿਭਾਗੀ ਕਾਊਂਟਰਜ਼ ਦਾ ਜਾਇਜ਼ਾ ਲਿਆ ਤੇ ਲੋੜੀਂਦੇ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ।

Advertisement
Advertisement
Advertisement
Advertisement
Scroll to Top