Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 2:02 am

+91 90915 01313 , +91 90916 01313

punjabbanni@gmail.com
punjabbani@yahoo.com

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਰਮੀ ਭਰਤੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਰਮੀ ਭਰਤੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਰਮੀ ਭਰਤੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ
ਰਾਜਾ ਭਲਿੰਦਰ ਸਿੰਘ ਸਪੋਰਟਸ ਸਟੇਡੀਅਮ ਵਿਖੇ ਹੋਵੇਗਾ ਆਰਮੀ ਭਰਤੀ ਲਈ ਫਿਜ਼ੀਕਲ ਟੈਸਟ : ਵਧੀਕ ਡਿਪਟੀ ਕਮਿਸ਼ਨਰ
ਛੇ ਜ਼ਿਲ੍ਹਿਆਂ ਦੇ 4558 ਲਿਖਤੀ ਪ੍ਰੀਖਿਆ ਪਾਸ ਨੌਜਵਾਨਾਂ ਦਾ 11 ਸਤੰਬਰ ਤੋਂ ਹੋਵੇਗਾ ਫਿਜ਼ੀਕਲ ਟੈਸਟ : ਭਰਤੀ ਡਾਇਰੈਕਟਰ
ਪਟਿਆਲਾ, 21 ਅਗਸਤ : ਪਟਿਆਲਾ ਵਿਖੇ ਭਾਰਤੀ ਫ਼ੌਜ ਵੱਲੋਂ ਪੰਜਾਬ ਦੇ 6 ਜ਼ਿਲ੍ਹਿਆਂ, ਸੰਗਰੂਰ, ਮਾਨਸਾ, ਬਰਨਾਲਾ, ਪਟਿਆਲਾ, ਮਾਲੇਰਕੋਟਲਾ ਅਤੇ ਫ਼ਤਿਹਗੜ੍ਹ ਸਾਹਿਬ ਦੇ 4558 ਲਿਖਤੀ ਪ੍ਰੀਖਿਆ ਪਾਸ ਨੌਜਵਾਨਾਂ ਦਾ 11 ਸਤੰਬਰ ਤੋਂ ਫਿਜ਼ੀਕਲ ਟੈਸਟ ਰਾਜਾ ਭਲਿੰਦਰ ਸਿੰਘ ਸਪੋਰਟਸ ਸਟੇਡੀਅਮ ਪੋਲੋ ਗਰਾਊਂਡ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਮੈਡਮ ਕੰਚਨ ਨੇ ਫ਼ੌਜੀ ਭਰਤੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਫ਼ੌਜ, ਸਿਵਲ ਤੇ ਪੁਲਿਸ ਦੇ ਅਧਿਕਾਰੀਆਂ ਨਾਲ ਕੀਤੀ ਉੱਚ ਪੱਧਰੀ ਮੀਟਿੰਗ ਦੌਰਾਨ ਕੀਤਾ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 11 ਸਤੰਬਰ ਤੋਂ 18 ਸਤੰਬਰ ਤੱਕ ਚੱਲਣ ਵਾਲੀ ਇਸ ਆਰਮੀ ਭਰਤੀ ਰੈਲੀ ਦੀਆਂ ਤਿਆਰੀ ਸਬੰਧਤ ਵਿਭਾਗਾਂ ਵੱਲੋਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਭਰਤੀ ਰੈਲੀ ਵਿੱਚ ਪਟਿਆਲਾ ਸਮੇਤ ਸੰਗਰੂਰ, ਫ਼ਤਿਹਗੜ੍ਹ ਸਾਹਿਬ, ਬਰਨਾਲਾ, ਮਾਲੇਰਕੋਟਲਾ ਅਤੇ ਮਾਨਸਾ ਜ਼ਿਲ੍ਹਿਆਂ ਦੇ ਲਿਖਤੀ ਪ੍ਰੀਖਿਆ ਪਾਸ ਉਮੀਦਵਾਰ ਹਿੱਸਾ ਲੈਣਗੇ। ਮੀਟਿੰਗ ਦੌਰਾਨ ਭਰਤੀ ਡਾਇਰੈਕਟਰ ਕਰਨਲ ਜੀ.ਆਰ.ਐਸ ਰਾਜਾ ਨੇ ਦੱਸਿਆ ਕਿ 11 ਸਤੰਬਰ ਤੋਂ 18 ਸਤੰਬਰ ਤੱਕ ਚੱਲਣ ਵਾਲੀ ਭਰਤੀ ਰੈਲੀ ਵਿੱਚ ਛੇ ਜ਼ਿਲ੍ਹਿਆ ਦੇ 4558 ਨੌਜਵਾਨ ਉਮੀਦਵਾਰ ਸ਼ਾਮਲ ਹੋ ਰਹੇ ਹਨ, ਜਿਨ੍ਹਾਂ ਦੀ ਭਰਤੀ ਲਈ ਜ਼ਿਲ੍ਹਾ ਵਾਰ ਰੋਸਟਰ ਬਣਾਇਆ ਗਿਆ ਹੈ। ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਸਹਿਯੋਗ ਲਈ ਡਿਪਟੀ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਰਤੀ ਨੂੰ ਫ਼ੌਜ ਵੱਲੋਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਫ਼ਲ ਬਣਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਭਰਤੀ ਰੈਲੀ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਟ੍ਰੈਫਿਕ ਡਾਇਰਵਰਸ਼ਨ, ਮੈਡੀਕਲ ਐਮਰਜੈਂਸੀ ਸਹੂਲਤ, ਮੋਬਾਇਲ ਟੁਆਲਿਟਸ, ਪੀਣ ਵਾਲੇ ਪਾਣੀ ਦੇ ਟੈਂਕਰ, ਮੀਂਹ ਤੋਂ ਬਚਣ ਲਈ ਆਰਜੀ ਤਰਪਾਲ ਸ਼ੈਲਟਰ, ਲਾਇਟਾਂ, ਟ੍ਰੈਫਿਕ ਪ੍ਰਬੰਧਨ ਲਈ ਬੈਰੀਗੇਟਿੰਗ, ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ, ਨਗਰ ਨਿਗਮ ਵੱਲੋਂ ਘਾਹ ਦੀ ਕਟਾਈ ਤੇ ਸਾਫ਼-ਸਫ਼ਾਈ ਆਦਿ ਦੇ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ। ਪੀ.ਆਰ.ਟੀ.ਸੀ. ਵੱਲੋਂ ਨੌਜਵਾਨਾਂ ਦੀ ਆਵਾਜਾਈ ਲਈ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ । ਇਸ ਮੌਕੇ ਕਰਨਲ ਵਿਨੋਦ, ਡਿਪਟੀ ਡਾਇਰੈਕਟਰ ਰੋਜ਼ਗਾਰ ਬਿਊਰੋ ਮੇਜਰ ਹਰਪ੍ਰੀਤ ਸਿੰਘ ਮਾਨਸ਼ਾਹੀਆ, ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ, ਲੋਕ ਨਿਰਮਾਣ ਵਿਭਾਗ ਤੋਂ ਪਰਮਜੀਤ ਸਿੰਘ ਤੇ ਕਰਨਬੀਰ ਸਿੰਘ, ਪੀ.ਆਰ.ਟੀ.ਸੀ ਤੋਂ ਅਮਨਵੀਰ ਸਿੰਘ ਟਿਵਾਣਾ ਸਮੇਤ ਨਗਰ ਨਿਗਮ, ਜਲ ਸਪਲਾਈ ਤੇ ਸੈਨੀਟੇਸ਼ਨ, ਮੰਡੀ ਬੋਰਡ, ਬਿਜਲੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

Advertisement
Advertisement
Advertisement
Advertisement
Scroll to Top