ਮਲਟੀਪਰਪਜ਼ ਸਕੂਲ ’ਚ ਜ਼ਿਲ੍ਹਾ ਸਕੂਲ ਖੇਡਾਂ ਦਾ ਆਗਾਜ

ਦੁਆਰਾ: Punjab Bani ਪ੍ਰਕਾਸ਼ਿਤ :Wednesday, 21 August, 2024, 05:57 PM

ਮਲਟੀਪਰਪਜ਼ ਸਕੂਲ ’ਚ ਜ਼ਿਲ੍ਹਾ ਸਕੂਲ ਖੇਡਾਂ ਦਾ ਆਗਾਜ
– 62 ਤਰਾਂ ਦੇ ਖੇਡ ਮੁਕਾਬਲਿਆਂ ’ਚ ਹਿੱਸਾ ਲੈਣਗੇ ਖਿਡਾਰੀ
ਫੋਟੋ- ਬਾਕਸਿੰਗ ਮੈਚ ਦੀ ਸ਼ੁਰੂਆਤ ਕਰਵਾਉਂਦੇ ਹੋਏ ਪ੍ਰਿੰਸੀਪਲ ਵਿਜੇ ਕਪੂਰ ਤੇ ਹੋਰ।
ਪਟਿਆਲਾ : ਸਰਕਾਰੀ ਕੋ-ਐਡ ਮਲਟੀਪਰਪਜ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਪਟਿਆਲਾ ਵਿਖੇ 68ਵੀਂਆਂ ਜ਼ਿਲ੍ਹਾ ਸਕੂਲ ਖੇਡਾਂ ਦਾ ਆਗਾਜ਼ ਜ਼ਿਲ੍ਹਾ ਖੇਡ ਪ੍ਰਤੀਯੋਗਤਾ ਦੇ ਪ੍ਰਧਾਨ-ਕਮ-ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੰਜੀਵ ਸ਼ਰਮਾ ਅਤੇ ਮਲਟੀਪਰਪਜ ਸਕੂਲ ਦੇ ਪ੍ਰਿੰਸੀਪਲ ਵਿਜੇ ਕਪੂਰ ਨੇ ਸਾਂਝੇ ਤੌਰ ’ਤੇ ਕੀਤਾ ਹੈ। ਇਨ੍ਹਾਂ ਖੇਡਾਂ ਦੌਰਾਨ ਖਿਡਾਰੀ 62 ਤਰ੍ਹਾਂ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ-ਕਮ-ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੰਜੀਵ ਸ਼ਰਮਾ ਨੇ ਦੱਸਿਆ ਕਿ ਖਿਡਾਰੀਆਂ ਦੀ ਰਿਹਾਇਸ਼ ਦਾ ਪ੍ਰਬੰਧ ਵੀ ਵਧੀਆ ਤਰੀਕੇ ਨਾਲ ਕੀਤਾ ਗਿਆ ਹੈ। ਖਿਡਾਰੀਆਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ ਇਸ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਸ ਦੌਰਾਨ ਮੇਜਬਾਨ ਸਕੂਲ ਦੇ ਪ੍ਰਿੰਸੀਪਲ ਵਿਜੇ ਕਪੂਰ ਨੇ ਬਾਕਸਿੰਗ ਦੇ ਮੈਚ ਦੀ ਸ਼ੁਰੂਆਤ ਕਰਵਾਈ। ਪ੍ਰਿੰਸੀਪਲ ਵਿਜੇ ਕਪੂਰ ਨੇ ਕਿਹਾ ਕਿ ਵਿਦਿਆਰਥੀਆਂ ਦੇ ਜੀਵਨ ਵਿੱਚ ਖੇਡਾਂ ਦਾ ਵਿਸ਼ੇਸ਼ ਮਹੱਤਵ ਹੈ। ਉਨ੍ਹਾਂ ਆਖਿਆ ਕਿ ਖੇਡਾਂ ਜਿੱਥੇ ਵਿਦਿਆਰਥੀ ਦਾ ਸਰਵਪੱਖੀ ਵਿਕਾਸ ਕਰਦੀਆਂ ਹਨ ਉਥੇ ਹੀ ਵਿਦਿਆਰਥੀ ਅੰਦਰ ਸਹਿਣਸ਼ੀਲਤਾ ਤੇ ਮਿਲਵਰਤਨ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਇਸ ਲਈ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ। ਇਸ ਮੌਕੇ ਸਨੀਅਰ ਮੀਤ ਪ੍ਰਧਾਨ ਅਮਰਦੀਪ ਸਿੰਘ ਬਾਠ, ਸਕੱਤਰ ਚਰਨਜੀਤ ਸਿੰਘ, ਵਿੱਤ ਸਕੱਤਰ ਦਲਜੀਤ ਸਿੰਘ ਜਿਲ੍ਹਾ ਸਪੋਰਟਸ ਕੋਆਰਡੀਨੇਟਰ, ਅਮਨਿੰਦਰ ਸਿੰਘ ਜੋਨ ਸਕੱਤਰ, ਦਵਿੰਦਰ ਸਿੰਘ, ਐਡੀਟਰ ਹਰਮਨਦੀਪ ਕੌਰ, ਟੈਕਨੀਕਲ ਮੈਂਬਰ ਅਮਰਜੋਤ ਸਿੰਘ, ਅਰਸ਼ਦ ਖਾਨ ਤੇ ਪੂਨਮ ਰਾਣੀ ਸਮੇਤ ਹੋਰ ਹਾਜਰ ਸਨ।