ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਤੀ ਮੰਬਈ ਵਿਖੇ ਦਸਤਕ
ਦੁਆਰਾ: Punjab Bani ਪ੍ਰਕਾਸ਼ਿਤ :Tuesday, 20 August, 2024, 07:07 PM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਤੀ ਮੰਬਈ ਵਿਖੇ ਦਸਤਕ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਾਮ ਵੇਲੇ ਮਹਾਨਗਰ ਮੁੰਬਈ ਵਿਖੇ ਦਸਤਕ ਦੇ ਦਿੱਤੀ ਹੈ ਤੇ ਭਰੋਸੇਯੋਗ ਸੂਤਰਾਂ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਲਕੇ ਵੱਡੇ ਸਨਅੱਤਕਾਰਾਂ ਨਾਲ ਮੁਲਾਕਾਤ ਕੀਤੀ ਜਾਵੇਗੀ। ਮੀਟਿੰਗ ਦੌਰਾਨ ਸੀਐਮ ਮਾਨ ਪੰਜਾਬ `ਚ ਨਿਵੇਸ਼ ਲਈ ਸੱਦਾ ਦੇਣਗੇ।ਦੱਸਣਯੋਗ ਹੈ ਕਿ ਇਸ ਤੋਂ ਪਹਿਲਾ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਰਿਵਾਰ ਸਮੇਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਨਤਮਸਤਕ ਹੋਏ ਸਨ ਜਿਥੇ ਉਨ੍ਹਾਂ ਨੇ ਪੰਜਾਬ ਅਤੇ ਸਮੂਹ ਪੰਜਾਬੀਆਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
