Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:30 pm

+91 90915 01313 , +91 90916 01313

punjabbanni@gmail.com
punjabbani@yahoo.com

30 ਹੈਕਟੇਅਰ ਜੰਗਲ ਵਿੱਚ ਡਰੋਨ ਰਾਹੀਂ ਜੰਗਲਾਂ ਵਿੱਚ ਵੱਖ-ਵੱਖ ਕਿਸਮਾਂ ਦੇ ਬੀਜਾਂ ਦਾ ਛਿੜਕਾਅ

30 ਹੈਕਟੇਅਰ ਜੰਗਲ ਵਿੱਚ ਡਰੋਨ ਰਾਹੀਂ ਜੰਗਲਾਂ ਵਿੱਚ ਵੱਖ-ਵੱਖ ਕਿਸਮਾਂ ਦੇ ਬੀਜਾਂ ਦਾ ਛਿੜਕਾਅ

30 ਹੈਕਟੇਅਰ ਜੰਗਲ ਵਿੱਚ ਡਰੋਨ ਰਾਹੀਂ ਜੰਗਲਾਂ ਵਿੱਚ ਵੱਖ-ਵੱਖ ਕਿਸਮਾਂ ਦੇ ਬੀਜਾਂ ਦਾ ਛਿੜਕਾਅ
ਧਾਰ ਖੇਤਰ ਵਿੱਚ ਪਾਇਲਟ ਪ੍ਰੋਜੈਕਟ ਦਾ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਸ਼ੁਭ ਆਰੰਭ
ਚੰਡੀਗੜ੍ਹ/ਪਠਾਨਕੋਟ : ਧਾਰ ਬਲਾਕ ਵਿੱਚ ਜੰਗਲਾਂ ਦਾ ਵਿਸਥਾਰ ਕਰਨ ਅਤੇ ਜੰਗਲਾਂ ਦੀ ਸੁਰੱਖਿਆ ਲਈ ਵਣ ਵਿਭਾਗ ਵੱਲੋਂ ਕਈ ਯਤਨ ਜਾਰੀ ਹਨ, ਜਿਸ ਤਹਿਤ ਸ਼ਾਹਪੁਰ ਕੰਡੀ ਦੇ ਨੇੜੇ ਪਿੰਡ ਘਟੇਰਾ ਦੇ ਤੀਹ ਹੈਕਟੇਅਰ ਜੰਗਲ ਵਿੱਚ ਡਰੋਨ ਰਾਹੀਂ ਜੰਗਲਾਂ ਵਿੱਚ ਵੱਖ-ਵੱਖ ਕਿਸਮਾਂ ਦੇ ਬੀਜਾਂ ਦਾ ਛਿੜਕਾਅ ਕੀਤਾ ਗਿਆ । ਇਸ ਮੌਕੇ ‘ਤੇ ਪੰਜਾਬ ਦੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ, ਡੀ.ਸੀ. ਪਠਾਨਕੋਟ ਅਦਿੱਤਿਆ ਉੱਪਲ, ਵਣਪਾਲ ਸੰਜੀਵ ਤਿਵਾਰੀ ਆਈ.ਐਫ.ਐਸ., ਡੀ.ਐਫ.ਓ. ਧਰਮਵੀਰ ਆਈ.ਐਫ.ਐਸ. ਅਤੇ ਹੋਰ ਕਈ ਅਧਿਕਾਰੀਆਂ ਨੇ ਡਰੋਨ ਰਾਹੀਂ ਤੁਲਸੀ, ਆਂਵਲਾ, ਜਾਮੁਨ, ਹਰੜ, ਬਿਹੜਾ, ਸੁਆਜਨ ਅਤੇ ਹੋਰ ਕਈ ਕਿਸਮਾਂ ਦੇ ਬੀਜਾਂ ਨੂੰ ਮਿੱਟੀ ਦੀਆਂ ਗੇਂਦਾਂ ਵਿੱਚ ਲਪੇਟ ਕੇ ਡਰੋਨ ਰਾਹੀਂ ਜੰਗਲਾਂ ਵਿੱਚ ਉਨ੍ਹਾਂ ਦਾ ਛਿੜਕਾਅ ਕੀਤਾ । ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸਾਰੇ ਪੰਜਾਬ ਵਿੱਚ ਹਰਿਆਲੀ ਮਿਸ਼ਨ ਤਹਿਤ ਪੌਦੇ ਲਗਾਉਣ ਦਾ ਕੰਮ ਕੀਤਾ ਜਾ ਰਿਹਾ ਹੈ, ਜਿਸ ਤਹਿਤ ਪੰਜਾਬ ਵਿੱਚ ਵੱਖ-ਵੱਖ ਕਿਸਮ ਦੇ 3 ਕਰੋੜ ਤੋਂ ਵੱਧ ਪੌਦੇ ਲਗਾਏ ਜਾ ਰਹੇ ਹਨ ਅਤੇ ਹੁਣ ਪਾਇਲਟ ਪ੍ਰੋਜੈਕਟ ਤਹਿਤ ਧਾਰ ਬਲਾਕ ਦੇ ਜੰਗਲਾਂ ਵਿੱਚ ਪੌਦਿਆਂ ਦਾ ਵਿਸਥਾਰ ਕਰਨ ਲਈ ਸਾਰੇ ਜ਼ਿਲ੍ਹੇ ਵਿੱਚ ਪੰਜ ਲੱਖ ਬੀਜਾਂ ਦਾ ਡਰੋਨ ਰਾਹੀਂ ਜੰਗਲਾਂ ਵਿੱਚ ਛਿੜਕਾਅ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਧਾਰ ਬਲਾਕ ਵਿੱਚ ਲਗਭਗ 24 ਹਜ਼ਾਰ ਹੈਕਟੇਅਰ ਵਿੱਚ ਜੰਗਲਾਂ ਦਾ ਖੇਤਰ ਫੈਲਿਆ ਹੋਇਆ ਹੈ, ਇਸ ਲਈ ਘਣੇ ਜੰਗਲਾਂ ਵਿੱਚ ਜਿੱਥੇ ਮਜ਼ਦੂਰਾਂ ਅਤੇ ਹੋਰ ਸਾਧਨਾਂ ਨਾਲ ਪੌਦੇ ਨਹੀਂ ਲਗਾਏ ਜਾ ਸਕਦੇ, ਉੱਥੇ ਡਰੋਨ ਰਾਹੀਂ ਬੀਜਾਂ ਨੂੰ ਛਿੜਕਿਆ ਜਾ ਰਿਹਾ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਉਕਤ ਗੇਂਦਾਂ ਦੇ ਰਾਹੀਂ ਸੁੱਟੇ ਗਏ ਬੀਜ ਵੀਹ ਦਿਨਾਂ ਦੇ ਅੰਦਰ ਆਪ ਹੀ ਜੰਗਲਾਂ ਵਿੱਚ ਉੱਗਣੇ ਸ਼ੁਰੂ ਹੋ ਜਾਣਗੇ, ਜਿਸ ਨਾਲ ਜੰਗਲਾਂ ਦਾ ਲਗਾਤਾਰ ਵਿਸਥਾਰ ਵੀ ਹੋਵੇਗਾ । ਇਸ ਮੌਕੇ ਡੀ.ਸੀ. ਅਦਿੱਤਿਆ ਉੱਪਲ, ਵਣਪਾਲ ਸੰਜੀਵ ਤਿਵਾਰੀ, ਡੀ.ਐਫ.ਓ. ਧਰਮਵੀਰ, ਰੇਂਜ ਅਫਸਰ ਮੁਕੇਸ਼ ਵਰਮਾ, ਬਲਾਕ ਅਫਸਰ ਅਜੇ ਪਠਾਣੀਆ, ਬਲਾਕ ਅਫਸਰ ਪਵਨ ਕੁਮਾਰ, ਸਾਹਿਬ ਸਿੰਘ ਸਾਬਾ, ਬਲਾਕ ਕਮੇਟੀ ਮੈਂਬਰ ਬਲਕਾਰ ਸਿੰਘ ਪਠਾਣੀਆ, ਸਰਪੰਚ ਕਰਤਾਰ ਸਿੰਘ, ਸੋਹਨ ਲਾਲ, ਰੋਸ਼ਨ ਲਾਲ ਭਗਤ, ਮਿੰਟੂ ਮਸੀਹ ਅਤੇ ਹੋਰ ਪਤਵੰਤੇ ਹਾਜ਼ਿਰ ਸਨ ।

Advertisement
Advertisement
Advertisement
Advertisement
Scroll to Top