Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 11:59 am

+91 90915 01313 , +91 90916 01313

punjabbanni@gmail.com
punjabbani@yahoo.com

ਮੁੱਖ ਮੰਤਰੀ ਮਾਨ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੱਥਾ ਟੇਕਿਆ: ਸੂਬੇ ਦੀ ਤਰੱਕੀ ਤੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਮੁੱਖ ਮੰਤਰੀ ਮਾਨ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੱਥਾ ਟੇਕਿਆ: ਸੂਬੇ ਦੀ ਤਰੱਕੀ ਤੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਮੁੱਖ ਮੰਤਰੀ ਮਾਨ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੱਥਾ ਟੇਕਿਆ: ਸੂਬੇ ਦੀ ਤਰੱਕੀ ਤੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ
ਨਾਂਦੇੜ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਤਖਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਤੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਪਵਿੱਤਰ ਤਖ਼ਤ ਸ੍ਰੀ ਹਜ਼ੂਰ ਸਾਹਿਬ, ਸਿੱਖ ਧਰਮ ਦੇ ਪੰਜ ਸਰਵਉੱਚ ਧਾਰਮਿਕ ਅਸਥਾਨਾਂ: ਸ੍ਰੀ ਅਕਾਲ ਤਖ਼ਤ ਸਾਹਿਬ (ਅੰਮ੍ਰਿਤਸਰ), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ), ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਅਤੇ ਤਖ਼ਤ ਸ੍ਰੀ ਪਟਨਾ ਸਾਹਿਬ (ਬਿਹਾਰ) ਵਿੱਚੋਂ ਇੱਕ ਪਵਿੱਤਰ ਸਥਾਨ ਹੈ, ਜਿੱਥੋਂ ਕੌਮ ਨੂੰ ਅਧਿਆਤਮਕ, ਅਲੌਕਿਕ ਅਤੇ ਨੈਤਿਕ ਤਾਕਤ ਤੇ ਰਹਿਨੁਮਾਈ ਮਿਲਦੀ ਹੈ। ਉਨ੍ਹਾਂ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਜਿਨ੍ਹਾਂ ਨੇ ਧਰਮ ਨਿਰਪੱਖਤਾ ਦੀਆਂ ਸਦੀਆਂ ਪੁਰਾਣੀਆਂ ਰਵਾਇਤਾਂ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਧਾਰਮਿਕ ਆਜ਼ਾਦੀ ਨੂੰ ਯਕੀਨੀ ਬਣਾਉਣ ਲਈ ਆਪਣਾ ਸਰਬੰਸ ਕੁਰਬਾਨ ਕਰ ਦਿੱਤਾ, ਨੇ ਆਪਣੇ ਜੀਵਨ ਦਾ ਲੰਮਾ ਸਮਾਂ ਇਸ ਪਵਿੱਤਰ ਸਥਾਨ ’ਤੇ ਹੀ ਗੁਜ਼ਾਰਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ ’ਤੇ ਨਤਮਸਤਕ ਹੋਣ ਦਾ ਮੌਕਾ ਪਾ ਕੇ ਉਹ ਖ਼ੁਦ ਨੂੰ ਵਡਭਾਗਾ ਸਮਝਦੇ ਹਨ । ਮੁੱਖ ਮੰਤਰੀ ਨੇ ਪੂਰੀ ਨਿਮਰਤਾ ਅਤੇ ਸਮਰਪਣ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਦਾ ਬਲ ਬਖ਼ਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਅਮਨ ਪਸੰਦ ਸਮਾਜ ਦੀ ਸਿਰਜਣਾ ਲਈ ਜਾਤ, ਰੰਗ, ਨਸਲ ਅਤੇ ਧਰਮ ਦੀ ਪਰਵਾਹ ਕੀਤੇ ਬਿਨਾਂ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪਣ ਲਈ ਵੀ ਪਰਮਾਤਮਾ ਦਾ ਧੰਨਵਾਦ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਹ ਬੁੱਧਵਾਰ ਨੂੰ ਹੋਣ ਵਾਲੀ ਮੁੰਬਈ ਫੇਰੀ ਦੌਰਾਨ ਉੱਘੇ ਉਦਯੋਗਪਤੀਆਂ ਅਤੇ ਬਾਲੀਵੁੱਡ ਸਿਤਾਰਿਆਂ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਮਕਸਦ ਉਦਯੋਗ ਅਤੇ ਫਿਲਮ ਜਗਤ ਦੀਆਂ ਵੱਡੀਆਂ ਹਸਤੀਆਂ ਵਿੱਚ ਪੰਜਾਬ ਨੂੰ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਉਭਾਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਫਿਲਮ ਸਿਟੀ ਸਥਾਪਤ ਕਰਨ ਲਈ ਇੱਕ ਪ੍ਰੋਜੈਕਟ ਲੈ ਕੇ ਆ ਰਹੀ ਹੈ, ਜਿਸ ਲਈ ਇਹ ਵਿਚਾਰ-ਵਟਾਂਦਰਾ ਇੱਕ ਪ੍ਰੇਰਕ ਵਜੋਂ ਕੰਮ ਕਰੇਗਾ।

Advertisement
Advertisement
Advertisement
Advertisement
Scroll to Top