Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 11:33 pm

+91 90915 01313 , +91 90916 01313

punjabbanni@gmail.com
punjabbani@yahoo.com

ਬਾਬਾ ਬਕਾਲਾ ਸਾਹਿਬ ਵਿਖੇ ਨਿਹੰਗ ਸਿੰਘਾਂ ਵੱਲੋਂ ਮਹੱਲਾ ਕੱਢਣ ਚੱਲੀ ਗੋਲੀ ਕਾਰਨ ਇੱਕ ਨਿਹੰਗ ਸਿੰਘ ਦੀ ਹੋਈ ਮੌਤ

ਬਾਬਾ ਬਕਾਲਾ ਸਾਹਿਬ ਵਿਖੇ ਨਿਹੰਗ ਸਿੰਘਾਂ ਵੱਲੋਂ ਮਹੱਲਾ ਕੱਢਣ ਚੱਲੀ ਗੋਲੀ ਕਾਰਨ ਇੱਕ ਨਿਹੰਗ ਸਿੰਘ ਦੀ ਹੋਈ ਮੌਤ

ਬਾਬਾ ਬਕਾਲਾ ਸਾਹਿਬ ਵਿਖੇ ਨਿਹੰਗ ਸਿੰਘਾਂ ਵੱਲੋਂ ਮਹੱਲਾ ਕੱਢਣ ਚੱਲੀ ਗੋਲੀ ਕਾਰਨ ਇੱਕ ਨਿਹੰਗ ਸਿੰਘ ਦੀ ਹੋਈ ਮੌਤ
ਅੰਮ੍ਰਿਤਸਰ : ਰੱਖੜ ਪੂੰਨਿਆ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਨਿਹੰਗ ਸਿੰਘਾਂ ਵੱਲੋਂ ਮਹੱਲਾ ਕੱਢਿਆ ਜਾ ਰਿਹਾ ਸੀ ਤਾਂ ਇਸ ਮਹੱਲੇ ਦੌਰਾਨ ਗੋਲੀ ਚੱਲ ਗਈ ਤੇ ਇੱਕ ਨਿਹੰਗ ਸਿੰਘ ਦੀ ਮੌਤ ਹੋ ਗਈ। ਮਾਮਲੇ ਸਬੰਧੀ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਚਰਨਜੀਤ ਸਿੰਘ ਨੇ ਦੱਸਿਆ ਕਿ ਬਾਬਾ ਬਕਾਲਾ ਸਾਹਿਬ ਵਿਖੇ ਨਿਹੰਗ ਸਿੰਘਾਂ ਵੱਲੋਂ ਜੋ ਮਹੱਲਾ ਕੱਢਿਆ ਜਾ ਰਿਹਾ ਸੀ ਇਸ ਦੌਰਾਨ ਜਦੋਂ ਨਿਹੰਗ ਸਿੰਘ ਆਪਣੇ ਘੋੜਿਆਂ ਉੱਤੇ ਸਵਾਰ ਹੋ ਕੇ ਇੱਕ ਤੰਗ ਗਲੀ ਵਿੱਚੋਂ ਲੰਘੇ ਤਾਂ ਅਚਾਨਕ ਗੋਲੀਆਂ ਚੱਲਣ ਦੀ ਅਵਾਜ਼ ਸੁਣਾਈ ਦਿੱਤੀ ਤੇ ਇਸ ਦੌਰਾਨ ਇੱਕ ਨਿਹੰਗ ਸਿੰਘ ਆਪਣੇ ਘੋੜੇ ਤੋਂ ਹੇਠਾਂ ਡਿੱਗ ਪਿਆ ਤੇ ਬਾਕੀ ਜਥਾ ਅੱਗੇ ਲੰਘ ਗਿਆ। ਉਹਨਾਂ ਨੇ ਕਿਹਾ ਕਿ ਜਦੋਂ ਲੋਕਾਂ ਨੇ ਦੇਖਿਆ ਤਾਂ ਇਸ ਨਿਹੰਗ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਉਹਨਾਂ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਹੀਰਾ ਸਿੰਘ ਉਰਫ਼ ਕਿੱਲੀ ਬਾਬਾ ਵੱਜੋਂ ਹੋਈ ਹੈ ਜੋ ਕਿ ਪਿੰਡ ਦਿਆਲ ਜ਼ਿਲ੍ਹਾ ਤਰਨ ਤਾਰਨ ਦੇ ਰਹਿਣ ਵਾਲੇ ਸਨ। ਉਹਨਾਂ ਨੇ ਕਿਹਾ ਫਿਲਹਾਲ ਇਹ ਜਾਂਚ ਵੀ ਜਾਰੀ ਹੈ ਕਿ ਫਾਇਰ ਇੱਕ ਹੋਏ ਸਨ ਜਾਂ 2 ਕਿਉਂਕਿ ਮੌਕੇ ਉੱਤੇ ਮੌਜੂਦ ਲੋਕਾਂ ਨੇ 2 ਗੋਲੀਆਂ ਚੱਲਣ ਦੀ ਆਵਾਜ਼ ਸੁਣੀ ਸੀ, ਜਿਸ ਵਿੱਚ ਅਜੇ ਤਕ ਇੱਕ ਦੀ ਪੁਸ਼ਟੀ ਹੋਈ ਹੈ। ਐਸ. ਐਸ. ਪੀ. ਚਰਨਜੀਤ ਸਿੰਘ ਨੇ ਦੱਸਿਆ ਕਿ ਇਹ ਗੋਲੀ ਅਚਾਨਕ ਹੀ ਚੱਲੀ ਸੀ, ਕਿਉਂਕਿ ਇਸ ਸਬੰਧੀ ਅਸੀਂ ਡਾਕਟਰ ਤੋਂ ਵੀ ਪੁਸ਼ਟੀ ਕੀਤੀ ਹੈ। ਉਹਨਾਂ ਨੇ ਦੱਸਿਆ ਕਿ ਜਿਸ ਤਰ੍ਹਾਂ ਗੋਲੀ ਲੱਗੀ ਹੈ, ਉਹ ਅਚਾਨਕ ਚੱਲਕੇ ਹੀ ਲੱਗੀ ਹੈ।

Advertisement
Advertisement
Advertisement
Advertisement
Scroll to Top