Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 12:17 am

+91 90915 01313 , +91 90916 01313

punjabbanni@gmail.com
punjabbani@yahoo.com

ਚਾਰ ਸਾਲ ਦੀਆਂ ਬੱਚੀਆਂ ਨਾਲ ਜਿਨਸੀ ਸ਼ੋਸ਼ਣ ਦੀ ਘਟਨਾ ਨੂੰ ਲੈ ਕੇ ਹੰਗਾਮਾ

ਚਾਰ ਸਾਲ ਦੀਆਂ ਬੱਚੀਆਂ ਨਾਲ ਜਿਨਸੀ ਸ਼ੋਸ਼ਣ ਦੀ ਘਟਨਾ ਨੂੰ ਲੈ ਕੇ ਹੰਗਾਮਾ

ਚਾਰ ਸਾਲ ਦੀਆਂ ਬੱਚੀਆਂ ਨਾਲ ਜਿਨਸੀ ਸ਼ੋਸ਼ਣ ਦੀ ਘਟਨਾ ਨੂੰ ਲੈ ਕੇ ਹੰਗਾਮਾ
ਮਹਾਰਾਸ਼ਟਰ : ਭਾਰਤ ਦੇਸ਼ ਦੇ ਮਹਾਰਾਸ਼ਟਰ ਸੂਬੇ ਦੇ ਠਾਣੇ ਜਿ਼ਲੇ ਦੇ ਬਦਲਾਪੁਰ `ਚ ਚਾਰ ਸਾਲ ਦੀਆਂ ਦੋ ਬੱਚੀਆਂ ਨਾਲ ਜਿਨਸੀ ਸ਼ੋਸ਼ਣ ਦੀ ਘਟਨਾ ਨੂੰ ਲੈ ਕੇ ਹੋਏ ਹੰਗਾਮੇ ਦੇ ਚਲਦਿਆਂ ਰੇਲ ਪਟੜੀਆਂ ਤੋਂ ਲੈ ਕੇ ਸੜਕਾਂ ਤੱਕ ਪ੍ਰਦਰਸ਼ਨ ਜਾਰੀ ਹਨ। ਇਸ ਮਾਮਲੇ `ਚ ਦੋਸ਼ੀ ਦੀ ਪਛਾਣ ਅਕਸ਼ੈ ਸਿ਼ੰਦੇ ਵਜੋਂ ਹੋਈ ਹੈ, ਜਿਸ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸੇ ਦੌਰਾਨ ਇੱਕ ਲੜਕੀ ਦੇ ਮਾਪਿਆਂ ਵੱਲੋਂ ਦਰਜ ਕਰਵਾਈ ਸ਼ਿਕਾਇਤ ਵਿੱਚ ਖੁਲਾਸਾ ਹੋਇਆ ਹੈ ਕਿ ਸ਼ਿੰਦੇ ਨੇ ਕਿਵੇਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਐਫਆਈਆਰ ਵਿੱਚ ਦੱਸਿਆ ਗਿਆ ਹੈ ਕਿ ਸਕੂਲ ਵਿੱਚ ਸਵੀਪਰ ਦਾ ਕੰਮ ਕਰਨ ਵਾਲੇ ਵਿਅਕਤੀ ਨੇ ਵਿਦਿਆਰਥਣ ਦਾ ਯੌਨ ਸ਼ੋਸ਼ਣ ਕੀਤਾ ਸੀ। ਐਫਆਈਆਰ ਦੇ ਹਵਾਲੇ ਨਾਲ ਮੀਡੀਆ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇਹ ਘਟਨਾ 13 ਅਗਸਤ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਦੇ ਵਿਚਕਾਰ ਵਾਪਰੀ। ਇਨ੍ਹਾਂ ਵਿੱਚੋਂ ਇੱਕ ਲੜਕੀ ਦੇ ਪਰਿਵਾਰ ਨੂੰ 13 ਅਗਸਤ ਨੂੰ ਦੂਜੀ ਲੜਕੀ ਦੇ ਪਰਿਵਾਰ ਨਾਲ ਗੱਲ ਕਰਨ ਤੋਂ ਬਾਅਦ ਸ਼ੱਕ ਹੋਇਆ। ਦੂਜੀ ਲੜਕੀ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਹ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਦਰਜ ਕਰਵਾਉਣ ਜਾ ਰਹੇ ਹਨ।ਐਫਆਈਆਰ ਵਿੱਚ ਕਿਹਾ ਗਿਆ ਹੈ ਕਿ ਇਸ ਤੋਂ ਬਾਅਦ ਲੜਕੀ ਦੇ ਪਿਤਾ ਨੇ ਵੀ ਉਸਦਾ ਮੈਡੀਕਲ ਟੈਸਟ ਕਰਵਾਉਣ ਦਾ ਫੈਸਲਾ ਕੀਤਾ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸ਼ਿਕਾਇਤ `ਚ ਕਿਹਾ ਗਿਆ ਹੈ ਕਿ ਮੈਡੀਕਲ ਰਿਪੋਰਟ `ਚ ਪਤਾ ਲੱਗਾ ਹੈ ਕਿ ਲੜਕੀ ਦਾ ਹਾਈਮਨ ਟੁੱਟ ਗਿਆ ਸੀ। ਸ਼ਿਕਾਇਤ ਵਿਚ ਇਹ ਵੀ ਕਿਹਾ ਗਿਆ ਹੈ ਕਿ ਲੜਕੀ ਬਹੁਤ ਡਰੀ ਹੋਈ ਸੀ ਅਤੇ ਉਸ ਨੇ ਪਰਿਵਾਰ ਨੂੰ ਦੱਸਿਆ ਕਿ ਸਕੂਲ ਵਿਚ `ਦਾਦਾ` ਨੇ ਉਸ ਦੇ ਕੱਪੜੇ ਉਤਾਰੇ ਅਤੇ ਉਸ ਦੇ ਗੁਪਤ ਅੰਗਾਂ ਨੂੰ ਛੂਹਿਆ ਸੀ। ਰਿਪੋਰਟ `ਚ ਸੂਤਰਾਂ ਦੇ ਹਵਾਲੇ ਤੋਂ ਕਿਹਾ ਗਿਆ ਹੈ ਕਿ ਪਰਿਵਾਰ ਨੇ ਕਿਹਾ ਹੈ ਕਿ ਉਨ੍ਹਾਂ ਨੇ 16 ਅਗਸਤ ਨੂੰ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਸੀ। ਦੋਸ਼ ਲਗਾਇਆ ਜਾ ਰਿਹਾ ਹੈ ਕਿ ਪੁਲਿਸ ਨੇ 12 ਘੰਟੇ ਬਾਅਦ 16 ਅਗਸਤ ਦੀ ਰਾਤ 9 ਵਜੇ ਐਫ.ਆਈ.ਆਰ. ਦਰਜ ਕੀਤੀ ਸੀ ।

Advertisement
Advertisement
Advertisement
Advertisement
Scroll to Top