Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 1:11 am

+91 90915 01313 , +91 90916 01313

punjabbanni@gmail.com
punjabbani@yahoo.com

ਸੜਕੀ ਹਾਦਸੇ ਵਿਚ ਮਾਛੀਵਾੜਾ ਦੇ ਨੌਜਵਾਨ ਦੀ ਹੋਈ ਮੌਤ

ਸੜਕੀ ਹਾਦਸੇ ਵਿਚ ਮਾਛੀਵਾੜਾ ਦੇ ਨੌਜਵਾਨ ਦੀ ਹੋਈ ਮੌਤ

ਸੜਕੀ ਹਾਦਸੇ ਵਿਚ ਮਾਛੀਵਾੜਾ ਦੇ ਨੌਜਵਾਨ ਦੀ ਹੋਈ ਮੌਤ
ਸਮਰਾਲਾ : ਵਿਦੇਸ਼ੀ ਧਰਤੀ ਅਮਰੀਕਾ ਵਿਚ ਵਾਪਰੇ ਸੜ਼ਕੀ ਹਾਦਸੇ ਵਿਚ ਮਾਛੀਵਾੜ਼ਾ ਦੇ 19 ਸਾਲਾ ਨੌਜਵਾਨ ਵੰਸ਼ਦੀਪ ਸਿੰਘ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਜੇ.ਐੱਸ. ਨਗਰ ਦੇ ਵਾਸੀ ਸਤਨਾਮ ਸਿੰਘ ਜੋ ਕਿ ਪ੍ਰਾਪਰਟੀ ਦਾ ਕਾਰੋਬਾਰ ਕਰਦੇ ਹਨ, ਉਨ੍ਹਾਂ ਦਾ ਇਕਲੌਤਾ ਪੁੱਤਰ ਵੰਸ਼ਦੀਪ ਸਿੰਘ ਆਪਣੇ ਚੰਗੇ ਭਵਿੱਖ ਲਈ ਕਰੀਬ 2 ਸਾਲ ਪਹਿਲਾਂ ਅਮਰੀਕਾ ਵਿਖੇ ਗਿਆ ਸੀ। ਵੰਸ਼ਦੀਪ ਸਿੰਘ ਅਮਰੀਕਾ ਦੇ ਫਰਜ਼ੀਨੋ ਸ਼ਹਿਰ ਵਿਚ ਰਹਿੰਦਾ ਸੀ ਅਤੇ ਉੱਥੇ ਸਟੋਰ ’ਤੇ ਨੌਕਰੀ ਕਰਦਾ ਸੀ। ਅਮਰੀਕਾ ਵਿਖੇ ਕਾਰ ’ਤੇ ਸਵਾਰ ਹੋ ਕੇ ਉਹ ਜਾ ਰਿਹਾ ਸੀ ਕਿ ਸਾਹਮਣੇ ਤੋਂ ਆ ਰਹੀ ਇੱਕ ਹੋਰ ਕਾਰ ਉਸਦੀ ਜ਼ਬਰਦਸਤ ਟੱਕਰ ਹੋ ਗਈ ਅਤੇ ਇਸ ਹਾਦਸੇ ’ਚ ਵੰਸ਼ਦੀਪ ਸਿੰਘ ਦੀ ਜਾਨ ਚਲੀ ਗਈ। ਅੱਜ ਤਡ਼ਕੇ ਜਦੋਂ ਮਾਪਿਆਂ ਨੂੰ ਵੰਸ਼ਦੀਪ ਸਿੰਘ ਦੀ ਮੌਤ ਦੀ ਸੂਚਨਾ ਮਿਲੀ ਤਾਂ ਉਨ੍ਹਾਂ ’ਤੇ ਦੁੱਖਾਂ ਦਾ ਪਹਾਡ਼ ਟੁੱਟ ਗਿਆ ਅਤੇ ਉਸਦੀ ਮਾਂ ਦਾ ਰੋ-ਰੋ ਕੇ ਬੁਰਾ ਹਾਲ ਸੀ। ਨੌਜਵਾਨ ਦੀ ਮੌਤ ਨਾਲ ਮਾਛੀਵਾਡ਼ਾ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਸ਼ਹਿਰ ਵਾਸੀਆਂ ਵਲੋਂ ਮ੍ਰਿਤਕ ਦੇ ਪਿਤਾ ਸਤਨਾਮ ਸਿੰਘ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਨੌਜਵਾਨ ਵੰਸ਼ਦੀਪ ਸਿੰਘ ਦੀ ਲਾਸ਼ ਨੂੰ ਪੰਜਾਬ ਘਰ ਲਿਆਉਣ ਲਈ ਉੱਥੇ ਰਹਿੰਦੇ ਰਿਸ਼ਤੇਦਾਰਾਂ ਵਲੋਂ ਯਤਨ ਸ਼ੁਰੂ ਕਰ ਦਿੱਤੇ ਹਨ ਜਿਸ ਨੂੰ ਆਉਣ ਲਈ 10 ਦਿਨ ਤੋਂ ਵੱਧ ਦਾ ਸਮਾਂ ਲੱਗ ਸਕਦਾ ਹੈ। ਮ੍ਰਿਤਕ ਨੌਜਵਾਨ ਜਿੱਥੇ ਮਾਪਿਆਂ ਦਾ ਇਕਲੌਤਾ ਨੌਜਵਾਨ ਪੁੱਤ ਸੀ ਉੱਥੇ ਉਸਦੀ ਵੱਡੀ ਭੈਣ ਵੀ ਕੈਨੇਡਾ ਵਿਖੇ ਰਹਿੰਦੀ ਹੈ ਜਿਸ ਨੂੰ ਰੱਖਡ਼ੀ ਤੋਂ ਇੱਕ ਦਿਨ ਪਹਿਲਾਂ ਆਪਣੇ ਭਰਾ ਦੀ ਮੌਤ ਦਾ ਬੇਹੱਦ ਦੁੱਖਦਈ ਸਮਾਚਾਰ ਮਿਲਿਆ।

Advertisement
Advertisement
Advertisement
Advertisement
Scroll to Top