Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 2:13 am

+91 90915 01313 , +91 90916 01313

punjabbanni@gmail.com
punjabbani@yahoo.com

ਸੀਬੀਆਈ ਨੂੰ ਕੇਜਰੀਵਾਲ ਖਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ

ਸੀਬੀਆਈ ਨੂੰ ਕੇਜਰੀਵਾਲ ਖਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ

ਸੀਬੀਆਈ ਨੂੰ ਕੇਜਰੀਵਾਲ ਖਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ
ਨਵੀਂ ਦਿੱਲੀ : ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਦਿੱਲੀ ਆਬਕਾਰੀ ਨੀਤੀ ਕੇਸ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ਼ ਮੁਕੱਦਮਾ ਚਲਾਉਣ ਲਈ ਲੋੜੀਂਦੀ ਪ੍ਰਵਾਨਗੀ ਮਿਲ ਗਈ ਹੈ। ਸੀਬੀਆਈ ਨੇ ਰਾਊਜ਼ ਐਵੇਨਿਊ ਕੋਰਟ ਵਿਚ ਦਾਖ਼ਲ ਹਲਫ਼ਨਾਮੇ ’ਚ ‘ਸਮਰੱਥ ਅਥਾਰਿਟੀ’ ਕੋਲੋਂ ਇਸ ਬਾਰੇ ਲੋੜੀਂਦੀ ਮਨਜ਼ੂਰੀ ਮਿਲਣ ਦਾ ਦਾਅਵਾ ਕੀਤਾ ਹੈ। ਹਾਲਾਂਕਿ ਅਜੇ ਤੱਕ ਇਹ ਸਪਸ਼ਟ ਨਹੀਂ ਹੈ ਕਿ ਇਹ ‘ਸਮਰੱਥ ਅਥਾਰਿਟੀ’ ਕੌਣ ਹੈ। ਸੀਬੀਆਈ ਇਸ ਕੇਸ ਵਿਚ ਕੇਜਰੀਵਾਲ ਖਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਪਹਿਲਾਂ ਹੀ ਦਾਖਲ ਕਰ ਚੁੱਕੀ ਹੈ। ਸੀਬੀਆਈ ਨੇ ਕੇਜਰੀਵਾਲ ਨੂੰ 26 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ ਤੇ ਉਦੋਂ ਤੋਂ ਉਹ 27 ਅਗਸਤ ਤੱਕ ਨਿਆਂਇਕ ਹਿਰਾਸਤ ਵਿਚ ਹਨ। ਇਸ ਤੋਂ ਪਹਿਲਾਂ 20 ਅਗਸਤ ਨੂੰ ਰਾਊਜ਼ ਐਵੇਨਿਊ ਕੋਰਟ ਨੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ 27 ਅਗਸਤ ਤੱਕ ਵਧਾ ਦਿੱਤੀ ਸੀ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਵੱਲੋਂ ਇਸੇ ਦਿਨ ਕੇਜਰੀਵਾਲ ਖਿਲਾਫ਼ ਈਡੀ ਵੱਲੋਂ ਦਾਇਰ ਸਪਲੀਮੈਂਟਰੀ ਚਾਰਜ਼ਸੀਟ ’ਤੇ ਵਿਚਾਰ ਕੀਤਾ ਜਾਣਾ ਹੈ। ਚੇਤੇ ਰਹੇ ਕਿ ਦਿੱਲੀ ਹਾਈ ਕੋਰਟ ਨੇ 5 ਅਗਸਤ ਨੂੰ ਸੁਣਾਏ ਫੈਸਲੇ ਵਿਚ ਮੁੱਖ ਮੰਤਰੀ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ‘ਕਾਨੂੰਨੀ ਤੌਰ ’ਤੇ ਵੈਧ’ ਕਰਾਰ ਦਿੱਤਾ ਸੀ। ਕੋਰਟ ਨੇ ਕੇਜਰੀਵਾਲ ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦੀ ਪਟੀਸ਼ਨ ਰੱਦ ਕਰ ਦਿੱਤੀ ਸੀ। ਕੋਰਟ ਨੇ ਕਿਹਾ ਸੀ ਕਿ ਲੋੜੀਂਦੇ ਸਬੂਤ ਇਕੱਤਰ ਕਰਨ ਤੇ ਅਪਰੈਲ 2024 ਵਿਚ ਪ੍ਰਵਾਨਗੀ ਹਾਸਲ ਕਰਨ ਮਗਰੋਂ ਹੀ ਸੀਬੀਆਈ ਨੇ ਕੇਜਰੀਵਾਲ ਖਿਲਾਫ਼ ਜਾਂਚ ਦੀ ਕਾਰਵਾਈ ਅੱਗੇ ਵਧਾਈ ਸੀ। ਹਾਈ ਕੋਰਟ ਨੇ ਕਿਹਾ ਸੀ ਕਿ ਕੇਜਰੀਵਾਲ ਕੋਈ ਆਮ ਨਾਗਰਿਕ ਨਹੀਂ ਹੈ ਬਲਕਿ ਮੈਗਸੇੇਸੇ ਐਵਾਰਡ ਹਾਸਲ ਉੱਘੀ ਹਸਤੀ ਤੇ ਆਮ ਆਦਮੀ ਪਾਰਟੀ ਦਾ ਕਨਵੀਨਰ ਹੈ।

Advertisement
Advertisement
Advertisement
Advertisement
Scroll to Top