Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 22 Aug 2026 | 9:56 pm

+91 90915 01313 , +91 90916 01313

punjabbanni@gmail.com
punjabbani@yahoo.com

ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਜੁਡੀਸ਼ੀਅਲ ਰਿਮਾਂਡ ਵਿਚ ਵਾਧਾ ਕਰਦਿਆਂ ਸੁਣਵਾਈ 6 ਸਤੰਬਰ ’ਤੇ ਪਾਈ

ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਜੁਡੀਸ਼ੀਅਲ ਰਿਮਾਂਡ ਵਿਚ ਵਾਧਾ ਕਰਦਿਆਂ ਸੁਣਵਾਈ 6 ਸਤੰਬਰ ’ਤੇ ਪਾਈ

ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਜੁਡੀਸ਼ੀਅਲ ਰਿਮਾਂਡ ਵਿਚ ਵਾਧਾ ਕਰਦਿਆਂ ਸੁਣਵਾਈ 6 ਸਤੰਬਰ ’ਤੇ ਪਾਈ
ਜਲੰਧਰ : ਅਨਾਜ ਢੋਆ-ਢੁਆਈ ਟੈਂਡਰ ਘੁਟਾਲੇ ਦੇ ਕੇਸ ’ਚ ਨਾਭਾ ਜੇਲ੍ਹ ਅੰਦਰ ਨਿਆਇਕ ਹਿਰਾਸਤ ’ਚ ਬੰਦ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਸ਼ੁੱਕਰਵਾਰ ਨੂੰ ਵਿਸ਼ੇਸ਼ ਜੱਜ ਧਰਮਿੰਦਰ ਪਾਲ ਸਿੰਗਲਾ ਦੀ ਅਦਾਲਤ ’ਚ ਵੀਡੀਓ ਕਾਨਫਰੰਸਿੰਗ ()ਜ਼ਰੀਏ ਪੇਸ਼ੀ ਹੋਈ। ਅਦਾਲਤ ਨੇ ਈ. ਡੀ. ਦੇ ਵਕੀਲਾਂ ਵੱਲੋਂ ਪੇਸ਼ ਕੀਤੀਆ ਗਈਆ ਦਲੀਲਾਂ ਦੇ ਆਧਾਰ ’ਤੇ ਆਸ਼ੂ ਦੀ ਨਿਆਇਕ ਹਿਰਾਸਤ ’ਚ ਵਾਧਾ ਕਰ ਦਿੱਤਾ ਹੈ ਅਤੇ ਕੇਸ ਦੀ ਅਗਲੀ ਸੁਣਵਾਈ 6 ਸਤੰਬਰ ’ਤੇ ਪਾ ਦਿੱਤੀ। ਅਦਾਲਤ ’ਚ ਈਡੀ ਵੱਲੋਂ ਪੇਸ਼ ਹੋਏ ਵਕੀਲ ਐਡਵੋਕੇਟ ਅਜੇ ਪਠਾਨੀਆ ਨੇ ਦੱਸਿਆ ਕਿ ਅਦਾਲਤੀ ਪੇਸ਼ੀ ਦੌਰਾਨ ਈਡੀ ਅਧਿਕਾਰੀ ਜੇਪੀ ਸਿੰਘ ਪੁੱਜੇ ਹੋਏ ਸਨ। ਉਨ੍ਹਾਂ ਦੱਸਿਆ ਕਿ ਅਦਾਲਤ ਕੋਲੋਂ ਭਾਰਤ ਭੂਸ਼ਣ ਆਸ਼ੂ ਦੀ ਜੁਡੀਸ਼ੀਅਲ ਹਿਰਾਸਤ ਮੰਗੀ ਗਈ ਸੀ। ਜੇਪੀ ਸਿੰਘ ਨੇ ਅਦਾਲਤ ਨੂੰ ਕਿਹਾ ਕਿ ਇਸ ਮਾਮਲੇ ਦੀ ਹਾਲੇ ਜਾਂਚ ਚੱਲ ਰਹੀ ਹੈ ਅਤੇ ਕੇਸ ਦੀ ਚਾਰਜਸ਼ੀਟ 60 ਦਿਨਾਂ ’ਚ ਦਾਇਰ ਕੀਤੀ ਜਾਵੇਗੀ। ਅਦਾਲਤ ਨੇ ਭਾਰਤ ਭੂਸ਼ਣ ਆਸ਼ੂ ਦੀ ਨਿਆਇਕ ਹਿਰਾਸਤ ’ਚ ਵਾਧਾ ਕਰ ਦਿੱਤਾ ਅਤੇ ਕੇਸ ਦੀ ਅਗਲੀ ਸੁਣਵਾਈ 6 ਸਤੰਬਰ ’ਤੇ ਪਾ ਦਿੱਤੀ। ਦੱਸਣਯੋਗ ਹੈ ਕਿ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ’ਤੇ 2022 ’ਚ ਅਨਾਜ ਢੋਆ-ਢੁਆਈ ਟੈਂਡਰ ਘੁਟਾਲੇ ’ਚ ਵਿਜੀਲੈਂਸ ਨੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਤੇ ਉਹ 6 ਮਹੀਨੇ ਜੇਲ੍ਹ ’ਚ ਰਹੇ ਸਨ। ਈਡੀ ਦੀ ਜਾਂਚ 2022 ’ਚ ਆਸ਼ੂ ਖ਼ਿਲਾਫ਼ ਦਰਜ ਵਿਜੀਲੈਂਸ ਮਾਮਲੇ ’ਤੇ ਆਧਾਰਤ ਹੈ। ਉਨ੍ਹਾਂ ’ਤੇ ਦੋਸ਼ ਸਨ ਕਿ ਕੁਝ ਟਰਾਂਸਪੋਰਟਰਾਂ ਵੱਲੋਂ ਅਨਾਜ ਮੰਡੀਆ ’ਚ ਵਾਹਨਾਂ ’ਤੇ ਨਕਲੀ ਨੰਬਰ ਪਲੇਟਾਂ ਲਾ ਕੇ ਮਾਲ ਦੀ ਢੋਆ-ਢੁਆਈ ਕੀਤੀ ਜਾਂਦੀ ਸੀ। ਟੈਂਡਰ ਲੈਣ ਤੋਂ ਪਹਿਲਾਂ ਵਿਭਾਗ ’ਚ ਵਾਹਨਾਂ ਦੇ ਗਲਤ ਨੰਬਰ ਲਿਖਵਾਏ ਗਏ ਸਨ। ਜਾਂਚ ਦੌਰਾਨ ਸਾਹਮਣੇ ਆਇਆ ਸੀ ਕਿ ਜੋ ਨੰਬਰ ਲਿਖਵਾਏ ਗਏ ਸਨ, ਉਹ ਸਕੂਟਰ ਤੇ ਮੋਟਰਸਾਈਕਲ ਵਰਗੇ ਦੋਪਹੀਆ ਵਾਹਨਾਂ ਦੇ ਵੀ ਸਨ।

Advertisement
Advertisement
Advertisement
Advertisement
Scroll to Top