Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:02 am

+91 90915 01313 , +91 90916 01313

punjabbanni@gmail.com
punjabbani@yahoo.com

ਕਮਲਾ ਹੈਰਿਸ ਨੇ ਡੈਮੋਕਰੈਟਿਕ ਪਾਰਟੀ ਦੀ ਉਮੀਦਵਾਰੀ ਸਵੀਕਾਰੀ

ਕਮਲਾ ਹੈਰਿਸ ਨੇ ਡੈਮੋਕਰੈਟਿਕ ਪਾਰਟੀ ਦੀ ਉਮੀਦਵਾਰੀ ਸਵੀਕਾਰੀ

ਕਮਲਾ ਹੈਰਿਸ ਨੇ ਡੈਮੋਕਰੈਟਿਕ ਪਾਰਟੀ ਦੀ ਉਮੀਦਵਾਰੀ ਸਵੀਕਾਰੀ
ਅਮਰੀਕਾ : ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ 5 ਨਵੰਬਰ ਨੂੰ ਹੋਣ ਵਾਲੀ ਰਾਸ਼ਟਰਪਤੀ ਚੋਣ ਲਈ ਡੈਮੋਕਰੈਟਿਕ ਪਾਰਟੀ ਦੀ ਉਮੀਦਵਾਰੀ ਸਵੀਕਾਰ ਕਰ ਲਈ ਹੈ। ਡੈਮੋਕਰੈਟਿਕ ਨੈਸ਼ਨਲ ਕਨਵੈਨਸ਼ਨ ਦੇ ਆਖਰੀ ਦਿਨ ਵੀਰਵਾਰ ਨੂੰ ਹੈਰਿਸ ਨੇ ਕਰੀਬ 40 ਮਿੰਟ ਦੇ ਭਾਸ਼ਣ ਦੌਰਾਨ ਆਪਣੇ ਰਿਪਬਲਿਕਨ ਵਿਰੋਧੀ ਅਤੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ’ਤੇ ਤਿੱਖੇ ਹਮਲੇ ਕੀਤੇ ਅਤੇ ਉਨ੍ਹਾਂ ਨੂੰ ਵੋਟ ਨਾ ਦੇਣ ਦੀ ਅਪੀਲ ਕੀਤੀ। ਜਮਾਇਕਾ ਅਤੇ ਭਾਰਤੀ ਪਰਵਾਸੀਆਂ ਦੀ ਧੀ ਹੈਰਿਸ ਪਹਿਲੀ ਸਿਆਹਫ਼ਾਮ ਮਹਿਲਾ ਅਤੇ ਦੱਖਣ ਏਸ਼ਿਆਈ ਮੂਲ ਦੀ ਆਗੂ ਬਣ ਗਈ ਹੈ ਜੋ ਅਮਰੀਕਾ ’ਚ ਰਾਸ਼ਟਰਪਤੀ ਅਹੁਦੇ ਦੀ ਚੋਣ ਲੜੇਗੀ। ਜੇ ਕਮਲਾ ਹੈਰਿਸ ਚੋਣ ਜਿੱਤ ਜਾਂਦੀ ਹੈ ਤਾਂ ਅਮਰੀਕਾ ਦੀ ਪਹਿਲੀ ਮਹਿਲਾ ਰਾਸ਼ਟਰਪਤੀ ਬਣੇਗੀ।ਕਮਲਾ ਹੈਰਿਸ ਨੇ ਵਾਅਦਾ ਕੀਤਾ ਕਿ ਉਹ ਰਾਸ਼ਟਰਪਤੀ ਬਣਨ ’ਤੇ ਸਾਰੇ ਅਮਰੀਕੀਆਂ ਦੀ ਨੁਮਾਇੰਦਗੀ ਕਰੇਗੀ। ਟਰੰਪ ’ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਉਹ ਗ਼ੈਰ-ਸੰਜੀਦਾ ਵਿਅਕਤੀ ਹਨ ਅਤੇ ਉਨ੍ਹਾਂ ਨੂੰ ਦੁਬਾਰਾ ਵ੍ਹਾਈਟ ਹਾਊਸ ’ਚ ਭੇਜਣ ਦੇ ਗੰਭੀਰ ਸਿੱਟੇ ਨਿਕਲਣਗੇ। ਉਨ੍ਹਾਂ ਕਿਹਾ ਕਿ ਇਜ਼ਰਾਈਲ ਨੂੰ ਆਪਣੇ ਬਚਾਅ ਦਾ ਪੂਰਾ ਹੱਕ ਹੈ ਅਤੇ ਅਮਰੀਕਾ ਉਸ ਦਾ ਹਮੇਸ਼ਾ ਸਾਥ ਦੇਵੇਗਾ।

Advertisement
Advertisement
Advertisement
Advertisement
Scroll to Top