Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 11:14 pm

+91 90915 01313 , +91 90916 01313

punjabbanni@gmail.com
punjabbani@yahoo.com

ਪਾਤੜਾਂ ਪੁਲਸ ਨੇ ਕੀਤਾ 9 ਵਿਅਕਤੀਆਂ ਵਿਰੁੱਧ ਕੁੱਟਮਾਰ ਕਰਨ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ

ਪਾਤੜਾਂ ਪੁਲਸ ਨੇ ਕੀਤਾ 9 ਵਿਅਕਤੀਆਂ ਵਿਰੁੱਧ ਕੁੱਟਮਾਰ ਕਰਨ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ

ਪਾਤੜਾਂ ਪੁਲਸ ਨੇ ਕੀਤਾ 9 ਵਿਅਕਤੀਆਂ ਵਿਰੁੱਧ ਕੁੱਟਮਾਰ ਕਰਨ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ
ਪਾਤੜਾਂ, 24 ਅਗਸਤ () : ਥਾਣਾ ਪਾਤੜਾਂ ਦੀ ਪੁਲਸ ਨੇ ਸਿ਼ਕਾਇਤਕਰਤਾ ਜਗਵੀਰ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀ ਪਿੰਡ ਹਾਮਝੇੜੀ ਥਾਣਾ ਪਾਤੜਾਂ ਦੀ ਸਿ਼ਕਾਇਤ ਦੇ ਆਧਾਰ ਤੇ 2 ਵਿਅਕਤੀਆਂ ਸਮੇਤ 7 ਅਣਪਛਾਤੇ ਵਿਅਕਤੀਆਂ ਵਿਰੁੱਧ ਧਾਰਾ 109, 115 (2), 126 (2), 351 (3), 191 (2), 190 ਬੀ. ਐਨ. ਐਸ. ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਵਿਚ ਪ੍ਰਿੰਸ ਵਾਸੀ ਸ਼ੁਤਰਾਣਾ, ਡੇਵਿਡ ਵਾਸੀ ਮੋਲਵੀਵਾਲਾ ਅਤੇ ਹੋਰ ਅਤੇ 7 ਅਣਪਛਾਤੇ ਵਿਅਕਤੀ ਸ਼ਾਮਲ ਹਨ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਜਗਵੀਰ ਸਿੰਘ ਨੇ ਦੱਸਿਆ ਕਿ 23 ਅਗਸਤ ਨੂੰ ਉਹ ਆਪਣੀ ਕਾਰ ਤੇ ਸਵਾਰ ਹੋ ਕੇ ਪਾਤੜਾ ਆਇਆ ਸੀ ਤੇ ਉਕਤ ਵਿਅਕਤੀ ਵੀ ਜਾਖਲ ਰੋਡ ਵਿਖੇ ਖੜ੍ਹੇ ਸਨ ਅਤੇਉਸ ਨੂੰ ਦੇਖ ਕੇ ਉਸਦਾ ਪਿੱਛਾ ਕਰਨ ਲੱਗ ਪਏ ਅਤੇਉਸ ਨੇ ਆਪਣੀ ਗੱਡੀ ਗੱਡਾ ਸਟੈਂਡ ਪਾਤੜਾ ਵਿਖੇ ਖੜ੍ਹੀ ਕਰ ਲਈ ਅਤੇ ਉਪਰੋਕਤ ਵਿਅਕਤੀ ਅੱਗੇ ਲੰਘ ਗੲ। ਸਿ਼ਕਾਇਤਕਰਤਾ ਨੇ ਦੱਸਿਆ ਕਿ 6.30 ਵਜੇ ਉਪਰੋਕਤ ਵਿਅਕਤੀ ਦੋ ਗੱਡੀਆ ਵਿੱਚ ਸਵਾਰ ਹੋ ਕੇ ਉਸ ਕੋਲ ਆਏ ਅਤੇ ਪ੍ਰਿੰਸ ਦੇ ਹੱਥ ਵਿੱਚ ਗੰਡਾਸੀ, ਡੇਵਿਡ ਦੇ ਹੱਥ ਵਿੱਚ ਲੋਹੇ ਦਾ ਖਪਰਾ ਤੇ ਬਾਕੀਆ ਕੋਲ ਡੰਡੇ ਸਨ, ਜਿਨ੍ਹਾਂ ਨੇ ਉਸ ਨੂੰ ਘੇਰ ਕੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਸਿ਼ਕਾਇਤਕਰਤਾ ਨੇ ਦੱਸਿਆ ਕਿ ਇੱਕ ਅਣਪਛਾਤਾ ਵਿਅਕਤੀ ਆਪਣੇ ਹੱਥ ਵਿੱਚ ਫੜ੍ਹੇ ਪਿਸਟਲ ਦਾ ਫਾਇਰ ਜਾਨੋ ਮਾਰਨ ਦੀ ਨੀਅਤ ਨਾਲ ਉਸ ਵੱਲ ਕੀਤਾ, ਜੋ ਫਾਇਰ ਉਸ ਦੇ ਸਿਰ ਨੇੜੋ ਦੀ ਨਿਕਲ ਗਿਆ ਅਤੇ ਉਕਤ ਵਿਅਕਤੀਆਂ ਨੇ ਉਸ ਦੀ ਕਾਫੀ ਕੁੱਟਮਾਰ ਕੀਤੀ ਤੇ ਜਾਨੋ ਮਾਰਨ ਦੀਆ ਧਮਕੀਆ ਦੇ ਕੇ ਮੌਕੇ ਤੋ ਫਰਾਰ ਹੋ ਗਏ। ਸਿ਼ਕਾਇਤਕਰਤਾ ਨੇ ਦੱਸਿਆ ਕਿ ਉਕਤ ਘਟਨਾਕ੍ਰਮ ਦਾ ਮੁੱਖ ਕਾਰਨ 15 ਅਗਸਤ ਨੂੰ ਉਸ ਦੀ ਉਪਰੋਕਤ ਵਿਅਕਤੀਆਂ ਨਾਲ ਤਕਰਾਰਬਾਜੀ ਹੋਣਾ ਸੀ। ਪੁਲਸ ਮੁਤਾਬਕ ਉਪਰੋਕਤ ਵਿਅਕਤੀਆਂ ਦੀ ਗ੍ਰਿਫ਼ਤਾਰੀ ਹਾਲੇ ਬਾਕੀ ਹੈ।

Advertisement
Advertisement
Advertisement
Advertisement
Scroll to Top