Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 23 Aug 2026 | 3:26 am

+91 90915 01313 , +91 90916 01313

punjabbanni@gmail.com
punjabbani@yahoo.com

ਮੌਸਮ ਦੀ ਤਬਦੀਲੀ ਦੇ ਨਾਲ ਨਾਲ ਹੁੰਦਾ ਜਾ ਰਿਹੈ ਡੇਂਗੂ ਦੇ ਕੇਸਾਂ ਵਿਚ ਵਾਧਾ

ਮੌਸਮ ਦੀ ਤਬਦੀਲੀ ਦੇ ਨਾਲ ਨਾਲ ਹੁੰਦਾ ਜਾ ਰਿਹੈ ਡੇਂਗੂ ਦੇ ਕੇਸਾਂ ਵਿਚ ਵਾਧਾ

ਮੌਸਮ ਦੀ ਤਬਦੀਲੀ ਦੇ ਨਾਲ ਨਾਲ ਹੁੰਦਾ ਜਾ ਰਿਹੈ ਡੇਂਗੂ ਦੇ ਕੇਸਾਂ ਵਿਚ ਵਾਧਾ
ਜਲੰਧਰ : ਮੌਸਮ ਵਿਚ ਤਬਦੀਲੀ ਹੋਣ ਦੇ ਨਾਲ-ਨਾਲ ਪੰਜਾਬ ਵਿਚ ਡੇਂਗੂ ਦੇ ਮਰੀਜ਼ਾਂ ਵਿਚ ਵੀ ਲਗਾਤਾਰ ਵਾਧਾ ਹੋਣ ਲੱਗਿਆ ਹੈ। ਜਲੰਧਰ ਜ਼ਿਲ੍ਹੇ ਵਿਚ ਇਕ-ਇਕ ਕਰਕੇ ਡੇਂਗੂ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਹਰ ਰੋਜ਼ ਵਧ ਰਹੀ ਹੈ ਸ਼ੁੱਕਰਵਾਰ ਨੂੰ ਡੇਂਗੂ ਦੇ 3 ਹੋਰ ਪਾਜ਼ੇਟਿਵ ਕੇਸ ਮਿਲਣ ਨਾਲ ਜ਼ਿਲ੍ਹੇ ਵਿਚ ਡੇਂਗੂ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 22 ’ਤੇ ਪਹੁੰਚ ਗਈ ਹੈ ਅਤੇ ਇਨ੍ਹਾਂ ਵਿਚ 16 ਮਰੀਜ਼ ਸ਼ਹਿਰੀ ਅਤੇ 6 ਦਿਹਾਤੀ ਇਲਾਕਿਆਂ ਦੇ ਰਹਿਣ ਵਾਲੇ ਹਨ।ਜਿ਼ਲ੍ਹਾ ਐਪੀਡੀਮਾਇਲੋਜਿਸਟ ਡਾ. ਆਦਿੱਤਿਆਪਾਲ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਡੇਂਗੂ ਪਾਜ਼ੇਟਿਵ ਆਉਣ ਵਾਲੀਆਂ 42 ਅਤੇ 34 ਸਾਲਾ ਔਰਤਾਂ ਅਤੇ 14 ਸਾਲਾ ਲੜਕੀ ਹਨ। ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਨੂੰ ਡੇਂਗੂ ਦੇ 20 ਸ਼ੱਕੀ ਮਰੀਜ਼ਾਂ ਦੇ ਸੈਂਪਲ ਟੈਸਟ ਕੀਤੇ ਗਏ ਅਤੇ ਉਨ੍ਹਾਂ ਵਿਚੋਂ 5 ਦੀ ਰਿਪੋਰਟ ਪਾਜ਼ੇਟਿਵ ਆਈ। ਇਨ੍ਹਾਂ ਵਿਚੋਂ 2 ਮਰੀਜ਼ ਹੋਰਨਾਂ ਜ਼ਿਲ੍ਹਿਆਂ ਨਾਲ ਸਬੰਧਤ ਪਾਏ ਗਏ। ਡਾ. ਆਦਿੱਤਿਆ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਐਂਟੀ ਲਾਰਵਾ ਟੀਮਾਂ ਨੇ ਸ਼ੁੱਕਰਵਾਰ ਨੂੰ ਪੇਂਡੂ ਇਲਾਕਿਆਂ ਦੇ 2294 ਅਤੇ ਸ਼ਹਿਰੀ ਇਲਾਕਿਆਂ ਦੇ 524 ਘਰਾਂ ਵਿਚ ਸਰਵੇ ਕੀਤਾ ਅਤੇ ਉਨ੍ਹਾਂ ਨੂੰ 19 ਥਾਵਾਂ ਤੋਂ ਡੇਂਗੂ ਬੁਖਾਰ ਫੈਲਾਉਣ ਵਾਲੇ ਮੱਛਰਾਂ ਦਾ ਲਾਰਵਾ ਮਿਲਿਆ। ਇਨ੍ਹਾਂ ਵਿਚ 9 ਸਥਾਨ ਸ਼ਹਿਰੀ ਅਤੇ 10 ਦਿਹਾਤੀ ਇਲਾਕਿਆਂ ਦੇ ਹਨ।

Advertisement
Advertisement
Advertisement
Advertisement
Scroll to Top