ਥਾਣਾ ਸਿਵਲ ਲਾਈਨ ਨੇ ਕੀਤਾ ਇਕ ਵਿਅਕਤੀ ਵਿਰੁੱਧ ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਲਿਜਾਉਣ ਤੇ ਕੇਸ ਦਰਜ

ਦੁਆਰਾ: Punjab Bani ਪ੍ਰਕਾਸ਼ਿਤ :Saturday, 24 August, 2024, 11:46 AM

ਥਾਣਾ ਸਿਵਲ ਲਾਈਨ ਨੇ ਕੀਤਾ ਇਕ ਵਿਅਕਤੀ ਵਿਰੁੱਧ ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਲਿਜਾਉਣ ਤੇ ਕੇਸ ਦਰਜ
ਪਟਿਆਲਾ, 24 ਅਗਸਤ () : ਥਾਣਾ ਸਿਵਲ ਲਾਈਨ ਪਟਿਆਲਾ ਦੀ ਪੁਲਸ ਨੇ ਸਿ਼ਕਾਇਤਕਰਤਾ ਸੁਖਵਿੰਦਰ ਕੌਰ ਪਤਨੀ ਬਲਕਾਰ ਸਿੰਘ ਵਾਸੀ ਪਿੰਡ ਖਨਾਲ ਕਲਾ ਥਾਣਾ ਸਦਰ ਦਿੜ੍ਹਬਾ ਜਿਲਾ ਸੰਗਰੂਰ ਦੀ ਼ਿਸਕਾਇਤ ਦੇ ਆਧਾਰ ਤੇ ਇਕ ਵਿਅਕਤੀ ਵਿਰੁੱਧ ਧਾਰਾ 137 (2), 96 ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਜਿਹੜੇ ਵਿਅਕਤੀ ਵਿਰੁੱਧ ਕੇਸ ਦਰ ਕੀਤਾ ਗਿਆ ਹੈ ਵਿਚ ਪਵਨ ਪੁੱਤਰ ਬੀਰਬਲ ਸਿੰਘ ਵਾਸੀ ਪਿੰਡ ਕੁਲਾਰਾ ਕਲਾਂ ਥਾਣਾ ਸਦਰ ਸਮਾਣਾ ਸ਼ਾਮਲ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸੁਖਵਿੰਦਰ ਕੌਰ ਨੇ ਦੱਸਿਆ ਕਿ ਉਸਨੇ ਆਪਣੀ 14 ਸਾਲਾ ਲੜਕੀ ਹੁਸਨਪ੍ਰੀਤ ਕੌਰ ਨੂੰ ਆਪਣੀ ਭੈਣ ਦੇ ਘਰ ਪਿੰਡ ਕੁਲਾਰਾ ਕਲਾਂ ਵਿਖੇ ਭੇਜਿਆ ਹੋਇਆ ਸੀ ਤੇ 20 ਅਗਸਤ ਨੂੰ ਉਪਰੋਕਤ ਵਿਅਕਤੀ ਉਸਦੀ ਲੜਕੀ ਨੂੰ ਵਰਗਲਾ ਕੇ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਭਜਾ ਲੈ ਗਿਆ।ਉਕਤ ਘਟਨਾਕ੍ਰਮ ਵਿਚ ਪਵਨ ਦੀ ਗ੍ਰਿਫ਼ਤਾਰੀ ਹਾਲੇ ਬਾਕੀ ਹੈ ਤੇ ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।