ਥਾਣਾ ਸਿਟੀ ਰਾਜਪੁਰਾ ਪੁਲਸ ਨੇ ਕੀਤਾ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ

ਦੁਆਰਾ: Punjab Bani ਪ੍ਰਕਾਸ਼ਿਤ :Saturday, 24 August, 2024, 12:30 PM

ਥਾਣਾ ਸਿਟੀ ਰਾਜਪੁਰਾ ਪੁਲਸ ਨੇ ਕੀਤਾ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਕੇਸ ਦਰਜ
ਰਾਜਪੁਰਾ, 24 ਅਗਸਤ (ਹਰਵਿੰਦਰ) : ਥਾਣਾ ਸਿਟੀ ਰਾਜਪੁਰਾ ਪੁਲਸ ਨੇ ਸਿ਼ਕਾਇਤਕਰਤਾ ਗੁਰਤੇਜ ਸਿੰਘ ਪੁੱਤਰ ਗਰੀਬ ਸਿੰਘ ਵਾਸੀ ਗੁਰੂ ਅਮਰਦਾਸ ਕਾਲੋਨੀ ਰਾਜਪੁਰਾ ਦੀ ਸਿ਼ਕਾਇਤ ਦੇ ਆਧਾਰ ਤੇ ਕਾਰ ਦੇ ਅਣਪਛਾਤੇ ਚਾਲਕ ਵਿਰੁੱਧ ਧਾਰਾ 281, 125 ਏ, 106 (1), 324 (4) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਗੁਰਤੇਜ ਸਿੰਘ ਨੇ ਦਸਿਆ ਕਿ 22 ਅਗਸਤ ਨੂੰ 7.30 ਵਜੇਉਸ ਦਾ ਸਾਢੂ ਰਾਜਿੰਦਰ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਅਬਲੋਵਾਲ ਜੋ ਆਪਣੀ ਪਤਨੀ ਜਸਵਿੰਦਰ ਕੋਰ ਨਾਲ ਮੋਟਰਸਾਇਕਲ ਤੇ ਸਵਾਰ ਹੋ ਕੇ ਅੰਬਾਲਾ ਰੋਡ ਪੱਚੀਦਾਰਾ ਰਾਜਪੁਰਾ ਕੋਲ ਜਾ ਰਿਹਾ ਸੀ ਤਾਂ ਕਾਰ ਦੇ ਅਣਪਛਾਤੇ ਡਰਾਈਵਰ ਨੇ ਆਪਣੀ ਕਾਰ ਤੇਜ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਆ ਕੇ ਉਹਨਾ ਵਿੱਚ ਮਾਰੀ, ਜਿਸ ਕਾਰਨ ਹੋਏ ਐਕਸੀਡੈਟ ਵਿੱਚ ਰਾਜਿੰਦਰ ਸਿੰਘ ਦੀ ਮੋਤ ਹੋ ਗਈ ਅਤੇ ਜਸਵਿੰਦਰ ਕੌਰ ਦੇ ਸੱਟਾ ਲੱਗੀਆ। ਪੁਲਸ ਮੁਤਾਬਕ ਕਾਰ ਚਾਲਕ ਦੀ ਗ੍ਰਿਫ਼ਤਾਰੀ ਹਾਲੇ ਹੋਣੀ ਬਾਕੀ ਤੇ ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।