ਥਾਣਾ ਸਿਟੀ ਰਾਜਪੁਰਾ ਪੁਲਸ ਨੇ ਕੀਤਾ ਅਣਪਛਾਤੇ ਕਾਰ ਡਰਾਈਵਰ ਵਿਰੁੱਧ ਕੇਸ ਦਰਜ

ਦੁਆਰਾ: Punjab Bani ਪ੍ਰਕਾਸ਼ਿਤ :Saturday, 24 August, 2024, 12:36 PM

ਥਾਣਾ ਸਿਟੀ ਰਾਜਪੁਰਾ ਪੁਲਸ ਨੇ ਕੀਤਾ ਅਣਪਛਾਤੇ ਕਾਰ ਡਰਾਈਵਰ ਵਿਰੁੱਧ ਕੇਸ ਦਰਜ
ਰਾਜਪੁਰਾ, 24 ਅਗਸਤ () : ਥਾਣਾ ਸਿਟੀ ਰਾਜਪੁਰਾ ਪੁਲਸ ਨੇ ਸਿ਼ਕਾਇਤਕਰਤਾ ਸੋਹਨ ਲਾਲ ਪੁੱਤਰ ਓਮ ਪ੍ਰਕਾਸ਼ ਵਾਸੀ ਸ਼ਾਮਦੋ ਕਾਲੋਨੀ ਰਾਜਪੁਰਾ ਦੀ ਸਿ਼ਕਾਇਤ ਦੇ ਆਧਾਰ ਤੇ ਧਾਰਾ 281, 125 (ਏ, ਬੀ. ) ਬੀ. ਐਨ. ਐਸ. ਤਹਿਤ ਕੇਸ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਈ ਸਿ਼ਕਾਇਤ ਵਿਚ ਸਿ਼ਕਾਇਤਕਰਤਾ ਸੋਹਨ ਲਾਲ ਨੇ ਦੱਸਿਆ ਕਿ 20 ਜੁਲਾਈ ਨੂੰ ਜਦੋਂ ਉਹ ਗਗਨ ਚੌਂਕ ਰਾਜਪੁਰਾ ਦੇ ਕੋਲ ਪੈਦਲ ਜਾ ਰਿਹਾ ਸੀ ਤਾਂ ਕਾਰ ਦੇ ਅਣਪਛਾਤੇ ਡਰਾਈਵਰ ਨੇ ਕਾਰ ਤੇਜ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਉਸ ਵਿਚ ਮਾਰੀ ਤੇ ਇਸ ਦੌਰਾਨ ਉਸਦੀ ਲੱਤ ਕਟੀ ਗਈ। ਉਕਤ ਘਟਨਾਕ੍ਰਮ ਦੀ ਪ੍ਰਾਪਤ ਹੋਈ ਸਿ਼ਕਾਇਤ ਦੇ ਆਧਾਰ ਤੇ ਦਰਜ ਮਾਮਲੇ ਦੀ ਜਾਂਚ ਕਰ ਰਹੇ ਪੁਲਸ ਅਧਿਕਾਰੀ ਏ. ਐਸ. ਆਈ. ਗੁਰਮੀਤ ਸਿੰਘ ਮੁਤਾਬਕ ਘਟਨਾਕ੍ਰਮ ਨੂੰ ਅੰਜਾਮ ਦੇਣ ਵਾਲੇ ਕਾਰ ਚਾਲਕ ਦੀ ਗ੍ਰਿਫ਼ਤਾਰੀ ਹਾਲੇ ਹੋਣੀ ਬਾਕੀ ਹੈ।