Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 1:23 am

+91 90915 01313 , +91 90916 01313

punjabbanni@gmail.com
punjabbani@yahoo.com

ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ ਭਾਜਪਾ  ਹਰਚੰਦ ਸਿੰਘ ਬਰਸਟ

ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ ਭਾਜਪਾ ਹਰਚੰਦ ਸਿੰਘ ਬਰਸਟ

ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ ਭਾਜਪਾ ਹਰਚੰਦ ਸਿੰਘ ਬਰਸਟ
ਚਾਰ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਾਰ ਦੇ ਡਰ ਕਾਰਨ ਯੂ.ਪੀ.ਐਸ.ਸੀ. ਲੇਟਰਲ ਐਂਟਰੀ ਦਾ ਫ਼ੈਸਲਾ ਵਾਪਸ ਲਿਆ ਗਿਆ
ਆਪਣੇ ਚਹੇਤਿਆਂ ਨੂੰ ਊੱਚੇ ਅਹੁਦਿਆਂ ਤੇ ਬਿਠਾਉਣ ਦੀ ਯੋਜਨਾ ਤੇ ਕੰਮ ਕਰ ਰਹੀ ਹੈ ਕੇਂਦਰ ਸਰਕਾਰ
ਚੰਡੀਗੜ੍ਹ : ਆਮ ਆਦਮੀ ਪਾਰਟੀ, ਪੰਜਾਬ ਦੇ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਯੂ.ਪੀ.ਐਸ.ਸੀ. ਲੇਟਰਲ ਐਂਟਰੀ ਸਕੀਮ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ `ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਭਾਜਪਾ ਦੇਸ਼ ਦੇ ਸੰਵਿਧਾਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਇਹਨਾਂ ਦਾ ਹਰ ਫੈਸਲਾ ਕਿੱਥੇ ਨਾ ਕਿੱਥੇ ਸੰਵਿਧਾਨ ਦੇ ਖਿਲਾਫ਼ ਹੁੰਦਾ ਹੈ। ਭਾਜਪਾ ਵੱਲੋਂ ਸੰਵਿਧਾਨ ਵਿੱਚ ਦਿੱਤੇ ਰਿਜ਼ਰਵੇਸ਼ਨ ਦੇ ਅਧਿਕਾਰਾਂ ਨੂੰ ਤਾਕ ਤੇ ਰੱਖ ਕੇ ਇਹ ਭਰਤੀ ਕੱਢੀ ਗਈ ਸੀ, ਤਾਂ ਜੋ ਉਹ ਆਪਣੇ ਚਹੇਤਿਆਂ ਨੂੰ ਸਰਕਾਰ ਦੇ ਊੱਚੇ ਅਹੁਦਿਆਂ ਤੇ ਬੈਠਾ ਸਕਣ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਵੱਲੋਂ ਭਾਰਤ ਦੀਆਂ ਪ੍ਰਸਥਿਤੀਆਂ ਨੂੰ ਧਿਆਨ ਵਿੱਚ ਰੱਖ ਕੇ ਹਰ ਵਰਗ ਦਾ ਖਿਆਲ ਰੱਖਿਆ ਗਿਆ ਹੈ, ਪਰੰਤੂ ਭਾਜਪਾ ਸੱਤਾ ਦੇ ਨਸ਼ੇ ਵਿੱਚ ਗੜੁਚ ਹੋ ਕੇ ਸੰਵਿਧਾਨ ਨੂੰ ਵੀ ਟਿਚ ਸਮਝ ਰਹੀ ਹੈ, ਜਿਸਦਾ ਜਵਾਬ ਭਾਰਤ ਦੇ ਲੋਕ ਭਾਜਪਾ ਨੂੰ ਜਰੂਰ ਦੇਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਹੀ ਸੰਵਿਧਾਨ ਅਤੇ ਰਿਜ਼ਰਵੇਸ਼ਨ ਨੂੰ ਅਣਦੇਖਾ ਕਰਕੇ ਲੇਟਰਲ ਐਂਟਰੀ ਰਾਹੀਂ ਆਈਏਐਸ ਪੱਧਰ ਦੀਆਂ 60 ਤੋਂ ਵੱਧ ਅਸਾਮੀਆਂ ਭਰ ਚੁੱਕੀ ਹੈ ਤੇ ਹੁਣ ਫਿਰ 45 ਹੋਰ ਅਹੁਦਿਆਂ ਤੇ ਨਿਯੁਕਤੀਆਂ ਕਰਨਾ ਚਾਹੁੰਦੀ ਸੀ। ਪਰ ਦੇਸ਼ ਵਿੱਚ ਇਸਦਾ ਵਿਰੋਧ ਹੋਣ ਅਤੇ ਚਾਰ ਰਾਜਾਂ ਵਿੱਚ ਚੋਣ ਹੋਣ ਕਾਰਨ ਇਸ ਨੂੰ ਰੱਦ ਕਰਨਾ ਪਿਆ। ਚਾਹੇ ਭਾਜਪਾ ਨੇ ਚਾਰ ਰਾਜਾਂ ਹਰਿਆਣਾ, ਜੰਮੂ-ਕਸ਼ਮੀਰ, ਝਾਰਖੰਡ ਅਤੇ ਮਹਾਰਾਸ਼ਟਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਾਰ ਦੇ ਡਰ ਕਾਰਨ ਇਹ ਫ਼ੈਸਲਾ ਵਾਪਸ ਲੈ ਲਿਆ ਹੈ, ਪਰ ਲੋਕ ਇਹਨਾਂ ਦੇ ਇਰਾਦੀਆਂ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਅਤੇ ਚੋਣਾਂ ਵਿੱਚ ਉਹ ਭਾਜਪਾ ਨੂੰ ਇਸਦਾ ਕਰਾਰਾ ਜਵਾਬ ਦੇਣਗੇ।
ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਇਹਨਾਂ ਉੱਚ ਅਹੁਦਿਆਂ ਤੇ ਯੂ.ਪੀ.ਐਸ.ਸੀ. ਵੱਲੋਂ ਸਿਵਿਲ ਸਰਵਿਸਿਜ ਦੀ ਤਿੰਨ ਪੱਧਰ ਦੀਆਂ ਪ੍ਰੀਖਿਆਵਾਂ ਤੋਂ ਬਾਅਦ ਚੁਣੇ ਹੋਏ ਅਧਿਕਾਰੀਆਂ ਨੂੰ ਕਈ ਸਾਲਾਂ ਦਾ ਤਜੁਰਬਾ ਹਾਸਲ ਕਰਨ ਮਗਰੋਂ ਤੈਨਾਤ ਕੀਤਾ ਜਾਂਦਾ ਹੈ, ਪਰ ਲੇਟਰਲ ਐਂਟਰੀ ਰਾਹੀਂ ਯੂ.ਪੀ.ਐਸ.ਸੀ. ਵੱਲੋਂ ਸਿਰਫ਼ ਇੱਕ ਇੰਟਰਵਿਯੂ ਲੈ ਕੇ ਇਹਨਾਂ ਅਹੁਦਿਆਂ ਤੇ ਤੈਨਾਤੀ ਕਰ ਦਿੱਤੀ ਜਾਂਦੀ ਹੈ, ਜੋ ਕਿ ਗਰੀਬ ਲੋਕਾਂ ਦੇ ਹੱਕਾਂ ਨਾਲ ਧੱਕਾ ਹੈ। ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਰਿਜਰਵੇਸ਼ਨ ਦੇ ਨਿਯਮਾਂ ਨੂੰ ਅਣਦੇਖਾ ਕਰ ਲੇਟਰਲ ਐਂਟਰੀ ਰਾਹੀਂ ਭਰਤੀਆਂ ਕਰ ਚੁੱਕੀ ਹੈ, ਹੁਣ ਫਿਰ ਲੇਟਰਲ ਐਂਟਰੀ ਰਾਹੀਂ 45 ਹੋਰ ਸੀਟਾਂ ਭਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਕੇਂਦਰ ਸਰਕਾਰ ਨੂੰ ਇਹ ਫੈਸਲਾ ਵਾਪਸ ਲੈਣਾ ਪਿਆ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਅਜਿਹੇ ਕਾਰਜ ਛੱਡ ਕੇ ਸਮਾਜ ਵਿੱਚ ਸਾਰਿਆਂ ਦੇ ਭੱਲੇ ਲਈ ਕਾਰਜ ਕਰਨੇ ਚਾਹੀਦੇ ਹਨ।

Advertisement
Advertisement
Advertisement
Advertisement
Scroll to Top