Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 11:57 am

+91 90915 01313 , +91 90916 01313

punjabbanni@gmail.com
punjabbani@yahoo.com

ਪੁਲਿਸ ਨੇ ਡੀ.ਏ. ਵੀ.ਪਬਲਿਕ ਸਕੂਲ ਪਟਿਆਲਾ ਵਿਖੇ ਮਨਾਇਆ ਗਿਆ” ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ

ਪੁਲਿਸ ਨੇ ਡੀ.ਏ. ਵੀ.ਪਬਲਿਕ ਸਕੂਲ ਪਟਿਆਲਾ ਵਿਖੇ ਮਨਾਇਆ ਗਿਆ” ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ

ਪੁਲਿਸ ਨੇ ਡੀ.ਏ. ਵੀ.ਪਬਲਿਕ ਸਕੂਲ ਪਟਿਆਲਾ ਵਿਖੇ ਮਨਾਇਆ ਗਿਆ” ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ
ਪਟਿਆਲਾ : ਪੁਲਿਸ ਨੇ ਡੀ.ਏ. ਵੀ. ਪਬਲਿਕ ਸਕੂਲ ਪਟਿਆਲਾ ਵਿਖੇ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ । ਇਸ ਮੌਕੇ ਜੈਸਮੀਨ ਹਾਊਸ ਵੱਲੋਂ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਪੰਜਵੀਂ ਜਮਾਤ ਦੀਆਂ ਵਿਦਿਆਰਥਣਾਂ ਪ੍ਰਭਨੂਰ ​​ਕੌਰ ਅਤੇ ਯਾਦਵਿੰਦਰ ਨੇ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ’ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਜਨਮ ਅਸ਼ਟਮੀ ਦਾ
ਪਵਿੱਤਰ ਤਿਉਹਾਰ ਪੂਰੇ ਦੇਸ਼ ਵਿੱਚ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ਸਕੂਲ ਵਿੱਚ ਵੱਖ-ਵੱਖ ਮੁਕਾਬਲੇ ਕਰਵਾਏ ਗਏ।ਵਿਦਿਆਰਥੀਆਂ ਨੇ ਬੰਸਰੀ, ਘੜੇ ਅਤੇ ਕ੍ਰਿਸ਼ਨ ਝੂਲੇ ਸਜਾ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਪ੍ਰਾਇਮਰੀ ਜਮਾਤ ਦੇ ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨ ਜੀ ਦੇ ਜੀਵਨ ਨਾਲ ਸਬੰਧਤ ਝਾਕੀਆਂ ਪੇਸ਼ ਕੀਤੀਆਂ। ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਬੱਚਿਆਂ ਨੇ
ਖ਼ੂਬਸੂਰਤ ਡਾਂਸ ਪੇਸ਼ ਕੀਤਾ। ਬੱਚੇ ਰੰਗ-ਬਿਰੰਗੇ ਪਹਿਰਾਵੇ ਵਿੱਚ ਬਹੁਤ ਹੀ ਪਿਆਰੇ ਲੱਗ ਰਹੇ ਸਨ। ਇਸ ਦੇ ਨਾਲ ਹੀ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸ਼੍ਰੀ ਕ੍ਰਿਸ਼ਨ ਜੀ ਦੇ ਜੀਵਨ ਨਾਲ ਸਬੰਧਤ ਵੱਖ-ਵੱਖ ਕਹਾਣੀਆਂ ਸੁਣਾਈਆਂ ਅਤੇ ਵਿਦਿਆਰਥੀਆਂ ਨੇ ਕ੍ਰਿਸ਼ਨ ਭਗਤੀ ‘ਤੇ ਆਧਾਰਿਤ ਸੁਰੀਲੇ ਭਜਨ ਪੇਸ਼ ਕੀਤੇ। ਸਕੂਲ ਦਾ ਕਾਰਜ ਬਾਹਕ ਪ੍ਰਿੰਸੀਪਲ ਸ੍ਰੀਮਤੀ ਸੁਖਜੀਤ ਕੌਰ ਨੇ ਸਮੂਹ ਵਿਦਿਆਰਥੀਆਂ ਮਾਪਿਆਂ
ਅਤੇ ਅਧਿਆਪਕਾਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੱਤੀ ਅਤੇ ਭਗਵਤ ਗੀਤਾ ਦੇ ਕਰਮ ਕਰਨ ਦੇ ਉਪਦੇਸ਼ ਨੂੰ ਆਪਣੇ ਜੀਵਨ ਵਿੱਚ ਉਤਾਰਨ ਤੇ ਜ਼ੋਰ ਦਿੱਤਾ ।

Advertisement
Advertisement
Advertisement
Advertisement
Scroll to Top