ਪੁਲਸ ਨੇ ਕੀਤਾ 12ਵੀਂ ਦੀ ਵਿਦਿਆਰਥਣ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿਚ ਸਕੂਲ ਬੱਸ ਡਰਾਈਵਰ ਨੂੰ ਗ੍ਰਿਫ਼ਤਾਰ

ਦੁਆਰਾ: Punjab Bani ਪ੍ਰਕਾਸ਼ਿਤ :Friday, 23 August, 2024, 04:25 PM

ਪੁਲਸ ਨੇ ਕੀਤਾ 12ਵੀਂ ਦੀ ਵਿਦਿਆਰਥਣ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿਚ ਸਕੂਲ ਬੱਸ ਡਰਾਈਵਰ ਨੂੰ ਗ੍ਰਿਫ਼ਤਾਰ
ਜ਼ੀਰਕਪੁਰ : ਪੰਜਾਬ ਦੇ ਜ਼ੀਰਕਪੁਰ ਦੇ ਇਕ ਸਕੂਲ ਵਿਚ 12ਵੀਂ ਦੀ ਵਿਦਿਆਰਥਣ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿਚ ਸਕੂਲ ਬੱਸ ਡਰਾਈਵਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਨੇ ਫੋਟੋਆਂ ਨਾਲ ਛੇੜਖਾਨੀ ਕਰਕੇ ਵਿਦਿਆਰਥਣ ਨੂੰ ਬਲੈਕਮੇਲ ਕਰਕੇ ਵਾਰਦਾਤ ਨੂੰ ਅੰਜਾਮ ਦਿੱਤਾ। ਮੁਲਜ਼ਮ ਨੇ ਨਾਬਾਲਗ ਲੜਕੀ ਦਾ ਕੁਝ ਸਮੇਂ ਤੱਕ ਪਿੱਛਾ ਕੀਤਾ ਅਤੇ ਫਿਰ ਉਸ ਨਾਲ ਦੋਸਤੀ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਵਿਦਿਆਰਥੀ ਨੇ ਠੁਕਰਾ ਦਿੱਤਾ। ਪੁਲਿਸ ਨੇ ਦੱਸਿਆ ਕਿ ਬਾਅਦ ‘ਚ ਉਸ ਨੇ ਵਿਦਿਆਰਥਣ ਦੀਆਂ ਤਸਵੀਰਾਂ ਨਾਲ ਛੇੜਛਾੜ ਕੀਤੀ ਅਤੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਮੁਲਜ਼ਮ ਨੇ ਮਈ ਤੋਂ ਜੁਲਾਈ ਦਰਮਿਆਨ ਲੜਕੀ ਦੇ ਘਰ ਉਸ ਵੇਲੇ ਤਿੰਨ ਵਾਰ ਬਲਾਤਕਾਰ ਕੀਤਾ, ਜਦੋਂ ਉਸ ਦੇ ਮਾਤਾ-ਪਿਤਾ ਘਰ ਤੋਂ ਬਾਹਰ ਸਨ। ਪੁਲਿਸ ਨੇ ਦੱਸਿਆ ਕਿ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਮਾਪਿਆਂ ਨੇ ਬੱਚੀ ਨੂੰ ਪ੍ਰੇਸ਼ਾਨ ਦੇਖਿਆ ਅਤੇ ਇਸ ਦਾ ਕਾਰਨ ਪੁੱਛਿਆ। ਸ਼ਿਕਾਇਤ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।