ਅੰਮ੍ਰਿਤਸਰ ਦੇ ਜੁਝਾਰ ਸਿੰਘ ਐਵੀਨਿਊ ਏਅਰਪੋਰਟ ਰੋਡ ਤੇ ਹਮਲਾਵਰਾਂ ਕੀਤਾ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਦੁਆਰਾ: Punjab Bani ਪ੍ਰਕਾਸ਼ਿਤ :Friday, 23 August, 2024, 04:43 PM

ਅੰਮ੍ਰਿਤਸਰ ਦੇ ਜੁਝਾਰ ਸਿੰਘ ਐਵੀਨਿਊ ਏਅਰਪੋਰਟ ਰੋਡ ਤੇ ਹਮਲਾਵਰਾਂ ਕੀਤਾ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
ਅੰਮ੍ਰਿਤਸਰ : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ ਦੇ ਜੁਝਾਰ ਸਿੰਘ ਐਵੀਨਿਊ ਏਅਰਪੋਰਟ ਰੋਡ ਤੇ ਕੁਝ ਹਮਲਾਵਰਾਂ ਵੱਲੋਂ ਇੱਕ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਘਟਨਾ ਸਮੇਂ ਔਰਤ ਘਰ `ਚ ਇਕੱਲੀ ਸੀ। ਮ੍ਰਿਤਕਾ ਦੀ ਪਰਿਵਾਰਿਕ ਮੈਂਬਰ ਸ਼ਹਿਰ ਤੋਂ ਬਾਹਰ ਗਏ ਹੋਏ ਸਨ ਜਦੋਂ ਕਿ ਉਸ ਦਾ ਪਤੀ ਡਿਊਟੀ `ਤੇ ਗਿਆ ਹੋਇਆ ਸੀ। ਉਸ ਦੀ ਇੱਕ ਧੀ ਹੈ ਜੋ ਸਕੂਲ ਗਈ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਦੇ ਆਲਾ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਘਟਨਾ ਦਾ ਜਾਇਜ਼ਾ ਲਿਆ। ਪੁਲਸ ਹਮਲਾਵਰਾਂ ਦੀ ਪਛਾਣ ਕਰਨ ਲਈ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਔਰਤ ਦੀ ਪਛਾਣ ਸ਼ੈਲੀ ਅਰੋੜਾ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ `ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਸ ਨੇ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। ਏ. ਸੀ. ਪੀ. ਸਰਵਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਕਰੀਬ 11 ਵਜੇ ਸੂਚਨਾ ਮਿਲੀ ਸੀ ਕਿ ਇੱਕ ਅਲਮਾਰੀ ਵਿੱਚ ਇੱਕ ਔਰਤ ਦੀ ਖੂਨ ਨਾਲ ਲੱਥਪੱਥ ਲਾਸ਼ ਪਈ ਹੈ। ਸੂਚਨਾ ਮਿਲਦੇ ਹੀ ਉਨ੍ਹਾਂ ਮੌਕੇ `ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ।