ਸਾਫ ਸੁਥਰੇ ਖਾਧ ਪਦਾਰਥ ਮੁਹਈਆ ਕਰਵਾਉਣੇ ਬਣਾਏ ਜਾਣਗੇ ਯਕੀਨੀ

ਦੁਆਰਾ: Punjab Bani ਪ੍ਰਕਾਸ਼ਿਤ :Friday, 23 August, 2024, 05:09 PM

ਸਾਫ ਸੁਥਰੇ ਖਾਧ ਪਦਾਰਥ ਮੁਹਈਆ ਕਰਵਾਉਣੇ ਬਣਾਏ ਜਾਣਗੇ ਯਕੀਨੀ
ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਨਹੀਂ ਕੀਤੀ ਜਾਵੇਗੀ ਬਰਦਾਸਤ : ਜਿਲ੍ਹਾ ਸਿਹਤ ਅਫਸਰ ਡਾ. ਗੁਰਪ੍ਰੀਤ ਕੌਰ
ਪਟਿਆਲਾ 23 ਅਗਸਤ : ਪੰਜਾਬ ਸਰਕਾਰ ਅਤੇ ਕਮਿਸ਼ਨਰ ਫੂਡ ਐਂਡ ਡਰੱਗ
ਦੇ ਹੁਕਮਾਂ ਅਤੇ ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਸਾਫ ਸੁਥਰੇ ਖਾਧ ਪਦਾਰਥ ਮੁਹਈਆ ਕਰਵਾਉਣ, ਖਾਧ ਪਦਾਰਥਾਂ ਵਿੱਚ ਹੁੰਦੀ ਮਿਲਾਵਟਖੋਰੀ ਨੂੰ ਰੋਕਣ ਨੂੰ
ਮੁੱਖ ਰੱਖਦੇ ਹੋਏ ਜਿਲ੍ਹਾ ਸਿਹਤ ਅਫਸਰ ਡਾ. ਗੁਰਪ੍ਰੀਤ ਕੌਰ ਵੱਲੋਂ ਪ੍ਰੈਸ ਨੋਟ ਜਾਰੀ ਕੀਤਾ ਗਿਆ। ਜਿਸ ਰਾਹੀਂ ਉਹਨਾਂ ਪਟਿਆਲਾ ਨੇ ਕਰਿਆਨਾ, ਹਲਵਾਈ, ਬੇਕਰੀ, ਰੈਸਟੋਰੈਂਟ ਅਤੇ ਡੇਅਰੀ ਆਦਿ ਦੇ ਮਾਲਕਾਂ ਨੂੰ ਅਪੀਲ ਕੀਤੀ ਕਿ ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਦੀਆਂ ਵਿਵਸਥਾਂਵਾ ਸਬੰਧੀ ਸੁੱਰਖਿਆ, ਗੁਣਵੱਤਤਾ ਮਾਪਦੰਡ, ਵਿਅਕਤੀਗਤ ਸਵੱਛਤਾ ਤੇ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ । ਅਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਖਾਧ ਪਦਾਰਥ ਬਣਾਉਣ ਅਤੇ ਵਿਕਰੀ ਸਮੇਂ ਨਿੱਜੀ ਸਾਫ ਸਫਾਈ ,ਅਦਾਰੇ ਵਿੱਚ ਕੰਮ ਕਰਨ ਵਾਲੀਆਂ ਥਾਂਵਾ ਦੀ ਸਾਫ ਸਫਾਈ ਅਤੇ ਖਾਧ ਪਦਾਰਥਾਂ ਦੇ ਮਿਆਰ ਅਤੇ ਗੁਣਵੱਤਾ ਨੂੰ ਕਾਇਮ ਰੱਖਣ ਲਈ ਖਾਧ ਪਦਾਰਥ ਉਤਪਾਦਕਾਂ ਨੂੰ ਪ੍ਰੇਰਿਤ ਕੀਤਾ ਜਾਵੇ।ਉਨ੍ਹਾਂ ਜਿਲ੍ਹੇ ਅਧੀਨ ਆਉਂਦੇ ਸਾਰੇ ਮਿਠਾਈਆਂ, ਬੇਕਰੀ, ਹੋਟਲ, ਢਾਬੇ ਵਾਲਿਆਂ ਆਦਿ ਖਾਧ ਪਦਾਰਥਾਂ ਦਾ ਉਤਪਾਦ ਅਤੇ ਵਿਕਰੀ ਕਰਨ ਵਾਲਿਆਂ ਨੂੰ ਆਪਣੀ ਰਜਿਸ਼ਟਰੇਸ਼ਨ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਤਹਿਤ ਕਰਵਾਉਣ ਦੀ ਅਪੀਲ ਵੀ ਕੀਤੀ। ਸਬ- ਸਟੈਂਡਰਡ ਅਤੇ ਮਿਲਾਵਟੀ ਖਾਧ ਪਦਾਰਥ ਵੇਚਣ ਵਾਲਿਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।