Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 2:45 am

+91 90915 01313 , +91 90916 01313

punjabbanni@gmail.com
punjabbani@yahoo.com

ਪ ਮੰਡਲ ਮੈਜਿਸਟ੍ਰੇਟ ਚਰਨਜੋਤ ਸਿੰਘ ਵਾਲੀਆ ਵੱਲੋਂ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਵਾਲੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ

ਪ ਮੰਡਲ ਮੈਜਿਸਟ੍ਰੇਟ ਚਰਨਜੋਤ ਸਿੰਘ ਵਾਲੀਆ ਵੱਲੋਂ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਵਾਲੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ

ਉਪ ਮੰਡਲ ਮੈਜਿਸਟ੍ਰੇਟ ਚਰਨਜੋਤ ਸਿੰਘ ਵਾਲੀਆ ਵੱਲੋਂ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਵਾਲੇ ਅਗਾਂਹਵਧੂ ਕਿਸਾਨਾਂ ਦਾ ਸਨਮਾਨ
ਸੰਗਰੂਰ, 23 ਅਗਸਤ : ਡਿਪਟੀ ਕਮਿਸਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਜਿਲ੍ਹਾ ਸੰਗਰੂਰ ਵਿੱਚ ਪਿਛਲੇ ਸਾਲਾਂ ਦੋਰਾਨ ਪਰਾਲੀ ਨੂੰ ਬਿਨ੍ਹਾ ਅੱਗ ਲਗਾਏ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨਾ ਨੂੰ ਸਨਮਾਨਿਤ ਕਰਨ ਦਾ ਵਿਸੇਸ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਜੋ ਵੱਧ ਤੋ ਵੱਧ ਕਿਸਾਨ ਇਨ੍ਹਾਂ ਅਗਾਹਵਧੂ ਕਿਸਾਨਾਂ ਤੋ ਪ੍ਰੇਰਨਾ ਲੈ ਕੇ ਆਉਂਦੇ ਸੀਜ਼ਨ ਦੋਰਾਨ ਪਰਾਲੀ ਦਾ ਯੋਗ ਪ੍ਰਬੰਧਨ ਕਰਕੇ ਕਣਕ ਦੀ ਬਿਜਾਈ ਕਰਨ ਅਤੇ ਵਾਤਾਵਰਨ ਨੂੰ ਪ੍ਰਦੁੂਸਿਤ ਹੋਣ ਤੋ ਬਚਾਉਣ ਲਈ ਜਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਚਲਾਈ ਇਸ ਮੁਹਿੰਮ ਵਿੱਚ ਆਪਣਾ ਵਿਸੇਸ ਯੋਗਦਾਨ ਪਾ ਸਕਣ। ਇਸੇ ਲੜੀ ਤਹਿਤ ਸੰਗਰੂਰ ਬਲਾਕ ਦੇ 30 ਕਿਸਾਨਾਂ ਦਾ ਵਿਸੇਸ ਸਨਮਾਨ ਚਰਨਜੋਤ ਸਿੰਘ ਵਾਲੀਆ, ਉਪ ਮੰਡਲ ਮੈਜਿਸਟ੍ਰੇਟ ਸੰਗਰੂਰ ਅਤੇ ਮੁੱਖ ਖੇਤੀਬਾੜੀ ਅਫਸਰ ਸੰਗਰੂਰ ਡਾ: ਹਰਬੰਸ ਸਿੰਘ ਚਹਿਲ ਵੱਲੋ ਆਤਮਾ ਹਾਲ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਕੀਤਾ ਗਿਆ। ਉਹਨਾਂ ਨੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਨ ਲਈ ਅਜਿਹੀ ਵਿਧੀ ਅਪਨਾਉਣ ਬਾਰੇ ਹੋਰਨਾ ਕਿਸਾਨਾ ਨੂੰ ਵੀ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਪਰਾਲੀ ਦੀ ਰਹਿੰਦ ਖੂਹੰਦ ਨੁੂੰ ਨਾ ਸਾੜਨ ਵਾਲੇ ਕਿਸਾਨਾ ਦੀ ਗਿਣਤੀ ਵਿੱਚ ਇਜਾਫਾ ਹੋ ਸਕੇ । ਇਸ ਤੋਂ ਇਲਾਵਾ ਡਾ: ਅਮਰਜੀਤ ਸਿੰਘ ਖੇਤੀਬਾੜੀ ਅਫਸਰ ਸੰਗਰੂਰ ਨੇ ਕਿਸਾਨਾਂ ਨੂੰ ਸਬੰਧੋਨ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨਸੀਟੂ ਸਕੀਮ ਸਾਲ 2024—25 ਦੋਰਾਨ ਖੇਤੀ ਮਸੀਨਰੀ ਦਾ ਡਰਾਅ ਕੱਢਿਆ ਜਾ ਚੁੱਕਾ ਹੈ ਅਤੇ ਉਹ ਸੈਕਸਨਡ ਮਿਤੀ ਤੋ ਪਹਿਲਾਂ ਖੇਤੀ ਮਸੀਨਰੀ ਦੀ ਖਰੀਦ ਕਰ ਲੈਣ ਤਾਂ ਜ਼ੋ ਸੀਜਨ ਸ਼ੁਰੂ ਹੋਣ ਤੋ ਪਹਿਲਾਂ ਲੋੜੀਦੀ ਪ੍ਰਕਿਰਿਆ ਮੁਕੰਮਲ ਕੀਤੀ ਜਾ ਸਕੇ। ਉਨ੍ਹਾਂ ਨੇ ਆਪਣੇ ਖੇਤੀਬਾੜੀ ਵਿਭਾਗ ਸਬੰਧੀ ਸਕੀਮਾ ਦੀ ਵਿਸਥਾਰ ਪੂਰਵਕ ਜਾਣਕਾਰੀ ਸਾਝੀ ਕੀਤੀ।।ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਡਾ: ਪਰਮਿੰਦਰ ਸਿੰਘ ਬੁੱਟਰ, ਸਹਾਇਕ ਇੰਜੀਨੀਅਰ ਗੁਰਿੰਦਰ ਸਿੰਘ ਤੋਂ ਇਲਾਵਾ ਸਟਾਫ ਮੌਜੂਦ ਸੀ।

Advertisement
Advertisement
Advertisement
Advertisement
Scroll to Top