Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 8:43 am

+91 90915 01313 , +91 90916 01313

punjabbanni@gmail.com
punjabbani@yahoo.com

ਪਤਨੀ ਨਾਲ ਝਗੜੇ ਦੇ ਚਲਦਿਆਂ ਤਿੰਨ ਸਾਲਾਂ ਧੀ ਨੂੰ ਚੂਹੇ ਮਾਰਨ ਵਾਲੀ ਦਵਾਈ ਖੁਆ ਪਿਤਾ ਨੇ ਖੁਦ ਵੀ ਕੀਤੀ ਖੁਦਕਸ਼ੀ

ਪਤਨੀ ਨਾਲ ਝਗੜੇ ਦੇ ਚਲਦਿਆਂ ਤਿੰਨ ਸਾਲਾਂ ਧੀ ਨੂੰ ਚੂਹੇ ਮਾਰਨ ਵਾਲੀ ਦਵਾਈ ਖੁਆ ਪਿਤਾ ਨੇ ਖੁਦ ਵੀ ਕੀਤੀ ਖੁਦਕਸ਼ੀ

ਪਤਨੀ ਨਾਲ ਝਗੜੇ ਦੇ ਚਲਦਿਆਂ ਤਿੰਨ ਸਾਲਾਂ ਧੀ ਨੂੰ ਚੂਹੇ ਮਾਰਨ ਵਾਲੀ ਦਵਾਈ ਖੁਆ ਪਿਤਾ ਨੇ ਖੁਦ ਵੀ ਕੀਤੀ ਖੁਦਕਸ਼ੀ
ਪਾਲਘਰ : ਭਾਰਤ ਦੇਸ਼ ਦੇ ਮਹਾਰਾਸ਼ਟਰ ਸੂਬੇ ਦੇ ਪਾਲਘਰ ਜਿ਼ਲ੍ਹੇ `ਚ ਪਤਨੀ ਨਾਲ ਵਿਵਾਦ ਕਾਰਨ ਇਕ ਵਿਅਕਤੀ ਨੇ ਆਪਣੀ ਸਾਢੇ ਤਿੰਨ ਸਾਲ ਦੀ ਧੀ ਨੂੰ ਚੂਹੇ ਮਾਰਨ ਵਾਲੀ ਦਵਾਈ ਖੁਆ ਕੇ ਮਾਰ ਦਿੱਤਾ ਅਤੇ ਫਿਰ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ 20 ਅਗਸਤ ਨੂੰ ਮੋਖਾਡਾ `ਚ ਹੋਈ ਅਤੇ ਵੀਰਵਾਰ ਨੂੰ ਹਸਪਤਾਲ `ਚ ਜ਼ਿੰਦਗੀ ਅਤੇ ਮੌਤ ਨਾਲ ਜੂਝਣ ਤੋਂ ਬਾਅਦ ਵਿਅਕਤੀ ਦੀ ਮੌਤ ਹੋ ਗਈ। ਦੋਸ਼ੀ ਆਦਿਨਾਥ ਰੋਕੜੇ (34) ਆਪਣੀ ਪਤਨੀ ਨਾਲ ਗੁਆਂਢੀ ਨਾਸਿਕ ਜ਼ਿਲ੍ਹੇ ਦੇ ਚਿੰਚੋਲਾ `ਚ ਕੰਮ ਕਰਦਾ ਸੀ। ਮੋਖਾਡਾ ਪੁਲਸ ਦੇ ਸਹਾਇਕ ਇੰਸਪੈਕਟਰ ਪ੍ਰੇਮਨਾਥ ਢੋਲੇ ਨੇ ਦੱਸਿਆ ਕਿ ਦੋਸ਼ੀ ਨੂੰ ਆਪਣੀ ਪਤਨੀ `ਤੇ ਕਿਸੇ ਨਾਲ ਸੰਬੰਧ ਹੋਣ ਦਾ ਸ਼ੱਕ ਸੀ, ਜਿਸ ਕਾਰਨ ਜੋੜੇ ਵਿਚਾਲੇ ਹਮੇਸ਼ਾ ਝਗੜਾ ਹੁੰਦਾ ਸੀ।ਅਧਿਕਾਰੀ ਨੇ ਦੱਸਿਆ ਕਿ ਰੋਕੜੇ ਆਪਣੀ ਧੀ ਪਰੀ ਨੂੰ ਮੋਖਾਡਾ ਦੇ ਖੋਡਾਲਾ ਸਥਿਤ ਆਪਣੇ ਘਰ ਲੈ ਆਇਆ ਅਤੇ ਆਪਣੀ ਪਤਨੀ ਨੂੰ ਬੱਚੀ ਨੂੰ ਵਾਪਸ ਨਹੀਂ ਲਿਜਾਉਣ ਦਿੱਤਾ। 20 ਅਗਸਤ ਨੂੰ ਦੋਸ਼ੀ ਨੇ ਬੱਚੀ ਨੂੰ ਚੂਹੇ ਮਾਰਨ ਵਾਲੀ ਦਵਾਈ ਖੁਆ ਦਿੱਤੀ ਅਤੇ ਖ਼ੁਦ ਵੀ ਖਾ ਲਈ। ਉਨ੍ਹਾ ਦੱਸਿਆ ਕਿ ਪਿਓ $;ਅਤੇ ਧੀ ਨੂੰ ਨਾਸਿਕ ਦੇ ਇਕ ਹਸਪਤਾਲ ਲਿਜਾਇਆ ਗਿਆ ਪਰ ਰਸਤੇ `ਚ ਹੀ ਬੱਚੀ ਦੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਦੋਸ਼ੀ ਦੀ 2 ਦਿਨ ਬਾਅਦ ਹਸਪਤਾਲ `ਚ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਭਾਰਤੀ ਨਿਆਂ ਸੰਹਿਤਾ ਦੀ ਧਾਰਾ 103 (1) (ਕਤਲ) ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

Advertisement
Advertisement
Advertisement
Advertisement
Scroll to Top