ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਮੇਸ਼ਾ ਲੋਕਾਂ ਦੀ ਚਿੰਤਾ ਰਹਿੰਦੀ ਸੀ : ਸੁਖਬੀਰ ਬਾਦਲ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਮੇਸ਼ਾ ਲੋਕਾਂ ਦੀ ਚਿੰਤਾ ਰਹਿੰਦੀ ਸੀ : ਸੁਖਬੀਰ ਬਾਦਲ
ਚੰਡੀਗੜ੍ਹ : ਪੰਜਾਬ ’ਚ ਜ਼ਿਮਨੀ ਚੋਣਾਂ ਦਾ ਐਲਾਨ ਹਾਲੇ ਚੋਣ ਕਮਿਸ਼ਨ ਵਲੋਂ ਨਹੀਂ ਕੀਤਾ ਗਿਆ, ਪਰ ਇਸ ਤੋਂ ਪਹਿਲਾਂ ਹੀ ਸਿਆਸੀ ਲੀਡਰਾਂ ਵਲੋਂ ਚੋਣ ਅਖਾੜਾ ਭੱਖਾ ਦਿੱਤਾ ਗਿਆ ਹੈ। ਇਸ ਦੇ ਚੱਲਦਿਆਂ ਅਕਾਲੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਗਿੱਦੜਬਾਹਾ ’ਚ ਬੈਠਕਾਂ ਦਾ ਦੌਰ ਸ਼ੁਰੂ ਕਰ ਦਿੱਤਾ ਗਿਆ ਹੈ। ਇੱਕ ਬੈਠਕ ਦੌਰਾਨ ਸੁਖਬੀਰ ਬਾਦਲ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਲੋਕਾਂ ਦੀ ਚਿੰਤਾ ਰਹਿੰਦੀ ਸੀ। ਕੋਰੋਨਾ ਦੌਰਾਨ ਵੀ ਉਹ ਡਿਪਟੀ ਕਮਿਸ਼ਨਰ ਨੂੰ ਫ਼ੋਨ ਕਰਦੇ ਸੀ ਕਿ ਕਿੰਨੇ ਲੋਕਾਂ ਨੂੰ ਕੋਰੋਨਾ ਹੋਇਆ ਹੈ। ਉਸ ਤੋਂ ਬਾਅਦ ਉਹ ਜਿੰਨ੍ਹਾ ਲੋਕਾਂ ਨੂੰ ਰੋਟੀ, ਦਵਾਈ ਦੀ ਲੋੜ ਹੁੰਦੀ ਸੀ, ਉਸਨੂੰ ਆਪਣੇ ਘਰੋਂ ਬਣਾ ਕੇ ਭੇਜਦੇ ਸਨ। ਉਨ੍ਹਾਂ ਕਿਹਾ ਕਿ ਅੱਜ ਹਾਲਾਤ ਇਹ ਬਣ ਗਏ ਕਿ ਜਿਹੜਾ ਵੱਡਾ ਝੂਠ ਬੋਲਦਾ, ਲੋਕ ਉਨ੍ਹਾਂ ਪਿੱਛੇ ਲੱਗ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਾਲ 1995 ਦੀ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਹੀ 1997 ’ਚ ਅਕਾਲੀ ਦਲ ਨੇ ਪੰਜਾਬ ’ਚ ਸਰਕਾਰ ਬਣਾਈ ਸੀ। ਹਾਲਾਂਕਿ ਪਹਿਲਾਂ ਇਸ ਹਲਕੇ ਤੋਂ ਸੰਭਾਵੀ ਅਕਾਲੀ ਆਗੂ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਨਾਮ ਦੀ ਚਰਚਾ ਸੀ। ਪਰ ਹੁਣ ਸੁਖਬੀਰ ਵਲੋਂ ਖੁਦ ਇਸ ਹਲਕੇ ਦੀ ਮੁਹਿੰਮ ਸੰਭਾਲੀ ਹੋਈ ਹੈ। ਇੱਥੇ ਦੱਸਣਾ ਬਣਦਾ ਹੈ ਕਿ ਪਹਿਲਾਂ ਵੀ ਉਹ ਹਲਕਾ ਗਿੱਦੜਬਾਹਾ ਤੋਂ ਉਮੀਦਵਾਰ ਰਹਿ ਚੁੱਕੇ ਹਨ।
